ਹੁਸ਼ਿਆਰਪੁਰ, 8 ਸਤੰਬਰ: ਸੇਵਾ ਅਧਿਕਾਰ ਕਾਨੂੰਨ-2011 ਬਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣਕਾਰੀ ਦੇਣ ਲਈ ਅੱਜ ਇਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ੍ਰੀ ਸੁਰਜੀਤ ਸਿੰਘ ਨੇ ਕੀਤਾ।
ਉਨ੍ਹਾਂ ਨੇ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ 2011 ਪੰਜਾਬ ਵਿੱਚ 16 ਅਗਸਤ 2011 ਤੋਂ ਲਾਗੂ ਕਰਨ ਸਬੰਧੀ ਪ੍ਰਸਤਾਵਿਤ ਕੀਤੇ ਗਏ ਕਾਨੂੰਨ ਤਹਿਤ ਜਿਹੜੀਆਂ 67 ਜਨਤਕ ਸੇਵਾਵਾਂ ਆਉਂਦੀਆਂ ਹਨ , ਉਨ੍ਹਾਂ ਸਬੰਧੀ ਵੱਖ-ਵੱਖ ਮਹਿਕਮਿਆਂ ਤੋਂ ਆਏ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਵਰਕਸ਼ਾਪ ਵਿੱਚ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਦੇ ਤਹਿਤ ਲੋਕਾਂ ਨੂੰ 67 ਸੇਵਾਵਾਂ ਨੂੰ ਪ੍ਰਦਾਨ ਕਰਨ ਲਈ ਘੱਟ ਤੋਂ ਘੱਟ ਇੱਕ ਦਿਨ ਅਤੇ ਵੱਧ ਤੋਂ ਵੱਧ 60 ਦਿਨ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦਰਮਿਆਨ ਸੇਵਾਵਾਂ ਨਾ ਮੁਹੱਈਆ ਕਰਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਦੇ ਹੋਏ 500 ਰੁਪਏ ਤੋਂ ਲੈ ਕੇ 5000 ਰੁਪਏ ਤੱਕ ਦਾ ਜ਼ੁਰਮਾਨਾ ਕਰਨ ਦਾ ਵੀ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਵਿੱਚ ਪਾਰਦਰਸ਼ਤਾ ਨਾਲ ਹੋਣਗੇ ਅਤੇ ਭ੍ਰਿਸ਼ਟਾਚਾਰ ਨੂੰ ਠੱਲ ਪਵੇਗੀ। ਇਸ ਮੌਕੇ ਤੇ ਵਰਕਸ਼ਾਪ ਦੇ ਦੂਸਰੇ ਸੈਸ਼ਨ ਵਿੱਚ ਸ੍ਰੀ ਬਾਂਕੇ ਬਿਹਾਰੀ ਅੰਡਰ ਸੈਕਟਰੀ ਰਿਸੋਰਸ ਪਰਸਨ ਵੱਲੋਂ ਸੇਵਾ ਅਧਿਕਾਰ ਆਰਡੀਨੈਸ 2011 ਸਬੰਧੀ ਸਲਾਈਡਜ਼ ਦੀ ਮਦਦ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।
ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਬ-ਡਵੀਜ਼ਨਾਂ ਦੇ ਅਧਿਕਾਰੀ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ, ਨਗਰ ਸੁਧਾਰ ਟਰੱਸਟ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਤੇ ਸ੍ਰੀ ਪ੍ਰੇਮ ਚੰਦ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਅਤੇ ਵੱਖ-ਵੱਖ ਰਿਸੋਰਸ ਪਰਸਨਜ਼ ਹਾਜ਼ਰ ਸਨ।

No comments:
Post a Comment