ਹੁਸ਼ਿਆਰਪੁਰ, 13 ਸਤੰਬਰ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਕਾਰਜਕਾਰਨੀ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਪ੍ਰਧਾਨਗੀ ਹੇਠ ਹੋਈ।
ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਆਪਣੀ ਆਮਦਨ ਦੇ ਸਰੋਤ ਵਧਾਉਣੇ ਚਾਹੀਦੇ ਹਨ ਅਤੇ ਰੈਡ ਕਰਾਸ ਸੁਸਾਇਟੀ ਦੀ ਕਾਰਗੁਜ਼ਾਰੀ ਨੂੰ ਬੇਹਤਰ ਬਣਾਇਆ ਜਾਵੇ। ਉਨ੍ਹਾਂ ਨੇ ਰੈਡ ਕਰਾਸ ਸੁਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਸ਼ਹਿਰ ਦੇ ਪਤਵੰਤਿਆਂ ਅਤੇ ਦਾਨੀ ਲੋਕਾਂ ਨੂੰ ਰੈਡ ਕਰਾਸ ਸੁਸਾਇਟੀ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਨ੍ਹਾਂ ਵੱਲੋਂ ਦਿੱਤੀ ਗਈ ਸਹਾਇਤਾ ਰਾਸ਼ੀ ਨਾਲ ਦੀਨ-ਦੁੱਖੀਆਂ ਅਤੇ ਜ਼ਰੂਰਤਮੰਦ ਗਰੀਬ ਪ੍ਰੀਵਾਰਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਮਾਜ ਦੀ ਸੇਵਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਰੈਡ ਕਰਾਸ ਸੁਸਾਇਟੀ ਨੂੰ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ 11 ਨਵੰਬਰ 2011 ਨੂੰ ਰੋਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ ਰੈਡ ਕਰਾਸ ਮੇਲਾ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਗਤੀਵਿਧੀਆਂ ਸਬੰਧੀ ਇੱਕ ਸਾਲਾਨਾ ਕੈਲੰਡਰ ਤਿਆਰ ਕਰਨ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਕੰਡਕਟਰਾਂ ਅਤੇ ਹੋਰ ਲੋਕਾਂ ਨੂੰ ਫ਼ਸਟ ਏਡ ਅਤੇ ਹੋਮ ਨਰਸਿੰਗ ਬਾਰੇ ਟਰੇਨਿੰਗ ਦੇਣ ਲਈ ਸਮਾਂ ਸਾਰਣੀ ਤਿਆਰ ਕੀਤੀ ਜਾਵੇ ਅਤੇ ਇਸ ਟਰੇਨਿੰਗ ਵਿੱਚ ਮਾਹਿਰ ਡਾਕਟਰਾਂ ਨੂੰ ਬੁਲਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਦਾਨੀ ਵੱਲੋਂ ਸ਼ਹਿਰ ਵਿੱਚ ਦਿੱਤੀ ਗਈ ਇਮਾਰਤ ਵਿੱਚ ਚਲ ਰਹੇ ਐਮ ਸੀ ਐਚ ਸੈਂਟਰ ਨੂੰ ਰੈਡ ਕਰਾਸ ਸੁਸਾਇਟੀ ਵੱਲੋਂ ਹੀ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਤੇ ਮੈਂਬਰਾਂ ਤੋਂ ਸੁਝਾਅ ਲਏ ਜਾਣ।
ਇਸ ਮੌਕੇ ਤੇ ਉਨ੍ਹਾਂ ਨੇ ਰੈਡ ਕਰਾਸ ਸੁਸਾਇਟੀ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਖਰਚੇ ਅਤੇ ਸਟਾਫ਼ ਦੀ ਕਾਰਗੁਜਾਰੀ ਦਾ ਮੁਲਾਂਕਣ ਕਰਨ ਲਈ 15 ਜੂਨ 2011 ਨੂੰ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਤੇ ਸਰਵਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਪੀ ਐਸ ਗਿੱਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਯਸ਼ ਮਿੱਤਰਾ ਸਿਵਲ ਸਰਜਨ, ਕਰਨਲ ਤਜਿੰਦਰ ਪਾਲ ਸਿੰਘ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸ਼ਰ (ਸੈਕੰ:), ਦੇਸ਼ਵੀਰ ਸ਼ਰਮਾ ਲੋਕ ਪਾਲ ਨਰੇਗਾ, ਰੈਡ ਕਰਾਸ ਸੁਸਾਇਟੀ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।