ਹੁਸ਼ਿਆਰਪੁਰ, 16 ਸਤੰਬਰ: ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਲਈ ਲਗਾਏ ਗਏ ਚੋਣ ਅਬਜ਼ਰਵਰ ਸ੍ਰੀ ਬਲਬੀਰ ਸਿੰਘ ਮਲਿਕ ਆਈ ਏ ਐਸ ਡਾਇਰੈਕਟਰ ਅਰਬਨ ਲੋਕਲ ਬਾਡੀਜ਼ ਹਰਿਆਣਾ ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਉਸ ਵਿਖੇ ਪਹੁੰਚ ਗਏ ਹਨ। ਜਿਥੇ ਉਨ੍ਹਾਂ ਦਾ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਵਾਗਤ ਕੀਤਾ ।
ਸ੍ਰੀ ਬਲਬੀਰ ਸਿੰਘ ਮਲਿਕ ਨੇ ਮਿੰਨੀ ਸਕੱਤਰੇਤ ਦੇ ਕਾਨਫਰੰਸ ਹਾਲ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਅੰਦਰ ਕੀਤੇ ਗਏ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਨੂੰ ਅਮਨ-ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੇ ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਉਨ੍ਹਾਂ ਤੇ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ ਅਤੇ ਪੁਲਿਸ ਗਸ਼ਤ ਪਾਰਟੀਆਂ ਵੱਲੋਂ ਨਿਰੰਤਰ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਬੂਥ ਤੋਂ ਦੋ-ਦੋ ਘੰਟੇ ਬਾਅਦ ਪੋਲ ਹੋਈਆਂ ਵੋਟਾਂ ਦੀ ਪ੍ਰਤੀਸ਼ਤਤਾ ਪ੍ਰੀਜਾਇਡਿੰਗ ਅਫ਼ਸਰ ਤੋਂ ਪ੍ਰਾਪਤ ਕੀਤੀ ਜਾਵੇ ਅਤੇ ਵੋਟਾਂ ਪੈਣ ਉਪਰੰਤ ਹਰੇਕ ਪੋਲਿੰਗ ਬੂਥ ਉਪਰ ਹੋਈ ਵੋਟਾਂ ਦੀ ਗਿਣਤੀ ਦੀ ਇੱਕ ਸੂਚੀ ਉਨ੍ਹਾਂ ਨੂੰ ਭੇਜੀ ਜਾਵੇ।
ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਚੋਣ ਆਬਜ਼ਰਵਰ ਨੂੰ ਦੱਸਿਆ ਕਿ ਸ੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਸਮੂਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 5 ਗੁਰਦੁਆਰਾ ਬੋਰਡ ਚੋਣ ਹਲਕੇ ਮੁਕੇਰੀਆਂ, ਦਸੂਹਾ, ਸ਼ਾਮਚੁਰਾਸੀ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਹਨ ਜਿਨ੍ਹਾਂ ਵਿੱਚੋਂ 93 ਸੰਵੇਦਨਸ਼ੀਲ ਹਨ। ਜਿਨ੍ਹਾਂ ਤੇ ਪੁਲਿਸ ਸੁਰੱਖਿਆ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਪੋਲਿੰਗ ਬੂਥਾਂ ਤੇ ਗਸ਼ਤ ਕਰਨ ਲਈ 48 ਮੋਬਾਇਲ ਪੁਲਿਸ ਪਾਰਟੀਆਂ ਬਣਾਈਆਂ ਗਈਆਂ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਜੇਕਰ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਉਸ ਹੁਸ਼ਿਆਰਪੁਰ ਵਿਖੇ ਠਹਿਰੇ ਆਬਜ਼ਰਵਰ ਸ਼੍ਰੀ ਬਲਬੀਰ ਸਿੰਘ ਮਲਿਕ ਨਾਲ ਮੋਬਾਇਲ ਨੰਬਰ 75893-85455 ਅਤੇ ਕੰਟਰੋਲ ਰੂਮ ਨੰਬਰ 01882-240174 ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਤੇ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ ਡੀ ਐਮ ਹੁਸ਼ਿਆਰਪੁਰ ਨੇ ਹੁਸ਼ਿਆਰਪੁਰ ਚੋਣ ਹਲਕੇ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਐਸ ਐਸ ਪੀ ਹੁਸ਼ਿਆਰਪੁਰ ਵੱਲੋਂ ਰਾਜੇਸ਼ਵਰ ਸਿੰਘ ਸਿੱਧੂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ਬਾਰੇ ਦੱਸਿਆ। ਇਸੇ ਤਰਾਂ ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਪਰਵਿੰਦਰਪਾਲ ਸਿੰਘ ਐਸ ਡੀ ਐਮ ਦਸੂਹਾ, ਸ੍ਰੀਮਤੀ ਰਣਜੀਤ ਕੌਰ ਐਸ ਡੀ ਐਮ ਗੜ੍ਹਸੰਕਰ ਨੇ ਆਪਣੇ-ਆਪਣੇ ਚੋਣ ਹਲਕਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਤੇ ਕਰਨੈਲ ਸਿੰਘ ਤਹਿਸੀਲਦਾਰ (ਚੋਣਾਂ) ਅਤੇ ਹਰੀਸ਼ ਕੁਮਾਰ ਕਾਨੂੰਗੋ (ਚੋਣਾਂ) ਹਾਜ਼ਰ ਸਨ।

No comments:
Post a Comment