ਹੁਸ਼ਿਆਰਪੁਰ, 17 ਸਤੰਬਰ: ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਐਮ.ਪੀ. ਲੈਂਡ ਸਕੀਮ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕਰਨ ਲਈ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਅਤੇ ਵੀ ਕੇ ਗੁਪਤਾ ਐਕਸੀਅਨ ਡਰੇਨੇਜ਼ ਵਿਭਾਗ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼, ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਤੇ ਹੋਰ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਐਮ ਪੀ ਲੈਂਡ ਸਕੀਮ ਤਹਿਤ ਮਿਲੇ ਫੰਡਾਂ ਨਾਲ ਕਰਵਾਏ ਜਾ ਰਹੇ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜਿਹੜੇ ਕੰਮ ਮੁਕੰਮਲ ਹੋ ਗਏ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਐਮ ਪੀ ਲੈਂਡ ਸਕੀਮ ਤਹਿਤ ਮਿਲੇ ਫੰਡਾਂ ਨਾਲ ਕਰਵਾਏ ਜਾ ਰਹੇ ਕੰਮਾਂ ਵਿੱਚ ਕੀਤੀ ਜਾਂਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗ ਕੰਮਾਂ ਵਿੱਚ ਦੇਰੀ ਕਰਦੇ ਹਨ, ਉਨ੍ਹਾਂ ਕੋਲੋਂ ਪੈਸੇ ਵਾਪਸ ਲੈ ਕੇ ਕਿਸੇ ਹੋਰ ਵਿਭਾਗ ਨੂੰ ਦਿੱਤੇ ਜਾਣ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੁੰ ਸਖਤ ਹਦਾਇਤ ਕੀਤੀ ਕਿ ਐਮ ਪੀ ਲੈਂਡ ਸਕੀਮ ਤਹਿਤ ਮਿਲੇ ਫੰਡਾਂ ਨਾਲ ਵਿਕਾਸ ਕੰਮ ਗੰਭੀਰਤਾ ਨਾਲ ਕਰਵਾਏ ਜਾਣ। ਇਸ ਮੌਕੇ ਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਐਮ ਪੀ ਲੈਂਡ ਸਕੀਮ ਤਹਿਤ ਫੰਡਾਂ ਦੇ ਚੈਕ ਉਨ੍ਹਾਂ ਨੂੰ ਦੇਰੀ ਨਾਲ ਮਿਲਦੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਗੱਲ ਐਮ ਪੀ ਸਹਿਬਾਨ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਐਮ ਪੀ ਲੈਂਡ ਸਕੀਮ ਤਹਿਤ ਕਰਵਾਏ ਗਏ ਕੰਮਾਂ ਦਾ ਮੌਕੇ ਤੇ ਜਾ ਕੇ ਜਲਦੀ ਹੀ ਜਾਇਜ਼ਾ ਲਿਆ ਜਾਵੇਗਾ।

No comments:
Post a Comment