ਹੁਸ਼ਿਆਰਪੁਰ, 20 ਸਤੰਬਰ: ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਟਰੈਫਿਕ ਵਿਵਸਥਾ ਦੇ ਸੁਧਾਰ ਲਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਵਸ੍ਰੀ ਪੀ ਐਸ ਗਿੱਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਇੰਦਰਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਸੁਰਜੀਤ ਸਿੰਘ ਕੰਧਾਰੀ ਡੀ ਐਸ ਪੀ (ਟਰੈਫਿਕ), ਮਨਜੀਤ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਿੱਚ ਸਖਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲੋਂ ਟਰੈਫਿਕ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕੀਤੀ ਜਾਂਦੀ ਹੈ, ਉਨ੍ਹਾਂ ਦੇ ਵਾਹਨ ਬਾਉਂਡ ਕੀਤੇ ਜਾਣ। ਉਨ੍ਹਾਂ ਨੇ ਅੱਗੇ ਕਿਹਾ ਕਿ ਬਸ ਸਟੈਂਡ ਦੇ ਬਾਹਰ ਹੋਏ ਨਜਾਇਜ਼ ਕਬਜਿਆਂ ਨੂੰ ਹਟਾਇਆ ਜਾਵੇ ਅਤੇ ਪ੍ਰਾਈਵੇਟ ਟਰਾਂਸਪੋਰਟ ਕੰਪਨੀਆਂ ਦੀਆਂ ਸੜਕ ਉਪਰ ਖੜੀਆਂ ਬੱਸਾਂ ਦੇ ਚਲਾਣ ਕੱਟੇ ਜਾਣ। ਉਨ੍ਹਾਂ ਕਿਹਾ ਕਿ ਬਸ ਸਟੈਂਡ ਦੇ ਬਾਹਰ ਰਿਕਸ਼ਾ, ਆਟੋ ਰਿਕਸ਼ਾ ਅਤੇ ਟੈਂਪੂਆਂ ਦੇ ਖੜੇ ਹੋਣ ਲਈ ਰੇਲਿੰਗ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪੈਂਦੇ ਗੜ੍ਹਸ਼ੰਕਰ, ਦਸੂਹਾ, ਮੁਕੇਰੀਆਂ ਵਿੱਚ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਭੰਗੀ ਚੋਅ ਦੇ ਪੁੱਲ ਦੇ ਨਜ਼ਦੀਕ ਟਰੈਫਿਕ ਲਾਈਟਾਂ ਲਗਾਈਆਂ ਜਾਣ ਤਾਂ ਜੋ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਟਰੈਫਿਕ ਲਾਈਟਾਂ ਦਾ ਸਮਾਂ ਦਰੁਸਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚੋਂ ਵੱਡੀਆਂ ਗੱਡੀਆਂ / ਬੱਸਾਂ ਦੇ ਲੰਘਣ ਤੇ ਸਖਤੀ ਨਾਲ ਪਾਬੰਦੀ ਲਗਾਈ ਜਾਵੇ।
ਇਸ ਮੌਕੇ ਤੇ ਸ੍ਰੀ ਪੀ ਐਸ ਗਿੱਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਟਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਮੈਂਬਰਾਂ ਨੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਸੁਝਾਅ ਦਿੱਤੇ।

No comments:
Post a Comment