ਹੁਸ਼ਿਆਰਪੁਰ, 22 ਸਤੰਬਰ: ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪੈਂਦੀਆਂ ਨਗਰ ਕੌਂਸਲਾਂ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਹੁਣ ਤੱਕ ਹੋਏ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮਹਿੰਦਰ ਪਾਲ ਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸਤਨਾਮ ਸਿੰਘ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਹੁਸ਼ਿਆਰਪੁਰ, ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਵਿਭਾਗ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅੰਦਰ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਨੂੰ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਵਿੱਚ ਆਪਣਾ ਬਣਦਾ ਹਿੱਸਾ ਪਾਉਣ ਲਈ ਸਾਧਨ ਜੁਟਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਵਿਵਸਥਾ ਨੂੰ ਦਰੁਸਤ ਰੱਖਿਆ ਜਾਵੇ ਅਤੇ ਇਨ੍ਹਾਂ ਕੰਮਾਂ ਲਈ ਹੋ ਰਹੀ ਪੁਟਾਈ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਕਚਹਿਰੀ ਅੰਦਰ ਖੜੇ ਹੁੰਦੇ ਮੀਂਹ ਦੇ ਪਾਣੀ ਦਾ ਗੰਭੀਰ ਨੋਟਿਸ ਲੈਂਦਿਆਂ ਨਗਰ ਕੌਂਸਲ ਹੁਸ਼ਿਆਰਪੁਰ ਅਤੇ ਪਬਲਿਕ ਹੈਲਥ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮੱਸਿਆ ਦਾ ਫੌਰੀ ਤੌਰ ਤੇ ਹੱਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ਼ ਦੀ ਸਾਫ਼-ਸਫ਼ਾਈ ਕੀਤੀ ਜਾਵੇ ਤਾਂ ਜੋ ਗੰਦੇ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪੈਦਾ ਨਾ ਹੋ ਸਕੇ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਖੇਤਰਾਂ ਵਿੱਚ ਪੈਂਦੀਆਂ ਸੜਕਾਂ ਦੀ ਮੁਰੰਮਤ ਸਬੰਧੀ ਇੱਕ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਦੀਆਂ ਖਰਾਬ ਹੋਈਆਂ ਸੜਕਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਸੜਕਾਂ ਦੀ ਮੁਰੰਮਤ ਦੇ ਮਸਲਿਆਂ ਨੂੰ ਹੱਲ ਕਰਨ ਲਈ 23 ਸਤੰਬਰ 2011 ਨੂੰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕਰਨਗੇ।

No comments:
Post a Comment