ਹੁਸ਼ਿਆਰਪੁਰ, 23 ਸਤੰਬਰ: ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਇੱਕ ਮੀਟਿੰਗ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਰਵਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਪੀ ਪੀ ਸਿੰਘ ਐਸ ਡੀ ਐਮ ਦਸੂਹਾ, ਰਣਜੀਤ ਕੌਰ ਐਸ ਡੀ ਐਮ ਗੜ•ਸ਼ੰਕਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੁਹੰਮਦ ਇਕਬਾਲ ਭੱਟੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਮੈਂਬਰ ਹਾਜ਼ਰ ਸਨ।
ਸ੍ਰ: ਹਰਮਿੰਦਰ ਸਿੰਘ ਨੇ ਕਿਹਾ ਕਿ ਟੋਟਲ ਸੈਨੀਟੇਸ਼ਨ ਕੰਪੇਨ ਤਹਿਤ ਜ਼ਿਲ੍ਹੇ ਚਲ ਰਹੇ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਅਤੇ ਐਸ ਡੀ ਐਮਜ਼ ਪੇਂਡੂ ਖੇਤਰਾਂ ਵਿੱਚ ਪਖਾਨਿਆਂ ਦੀ ਉਸਾਰੀ ਦੇ ਕੰਮਾਂ ਦਾ ਨਿਰੀਖਣ ਕਰਕੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਰਿਪੋਰਟ ਭੇਜਣ । ਉਨ੍ਹਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਖੁਦ ਟੋਟਲ ਸੈਨੀਟੇਸ਼ਨ ਕੰਪੇਨ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਪਖਾਨਿਆਂ ਦੀ ਉਸਾਰੀ ਦੇ ਕੰਮਾਂ ਦਾ ਨਿਰੀਖਣ ਨਿੱਜੀ ਤੌਰ ਤੇ ਕੀਤਾ ਜਾਵੇ ਤਾਂ ਜੋ ਇਸ ਸਬੰਧੀ ਰਿਪੋਰਟ ਪੰਜਾਬ ਸਰਕਾਰ ਨੂੰ ਜਲਦੀ ਭੇਜੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਮਿਲੇ 2.77 ਕਰੋੜ ਰੁਪਏ ਦੀ ਰਾਸ਼ੀ ਨਾਲ ਹੋਣ ਵਾਲੇ ਕੰਮਾਂ ਨੂੰ 31 ਅਕਤੂਬਰ 2011 ਤੱਕ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਨੈਸ਼ਨਲ ਓਲਡ ਏਜ਼ ਪੈਨਸ਼ਨ ਸਕੀਮ ਤਹਿਤ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਤੁਰੰਤ ਪੈਨਸ਼ਨਾਂ ਵੰਡੀਆਂ ਜਾਣ ਅਤੇ ਨੈਸ਼ਨਲ ਫੈਮਲੀ ਬੈਨਫਿਟ ਸਕੀਮ ਅਤੇ ਇੰਦਰਾ ਆਵਾਸ ਯੋਜਨਾ ਦੇ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਏ ਜਾਣ। ਉਨ੍ਹਾਂ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਨਹਿਰੂ ਰੋਜ਼ਗਾਰ ਗਰੰਟੀ ਸਕੀਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਨੂੰ 10.50 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੁੰ ਕਿਹਾ ਕਿ ਇਸ ਸਕੀਮ ਤਹਿਤ ਵਿਕਾਸ ਯੋਜਨਾਵਾਂ ਬਣਾ ਕੇ ਅੱਜ ਹੀ ਭੇਜੀਆਂ ਜਾਣ ਤਾਂ ਜੋ ਪੈਸਾ ਜਾਰੀ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਵਿਕਾਸ ਕੰਮ ਪੂਰੀ ਇਮਾਨਦਾਰੀ ਨਾਲ ਕੀਤੇ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀ ਪੱਥਰੀਲੀ ਜਮੀਨ ਉਪਰ ਗਲਗਲ, ਆਂਵਲਾ, ਅੰਬ ਤੇ ਐਲੋਵੀਰਾ ਦੇ ਪੌਦੇ ਲਗਾਉਣ ਲਈ ਯੋਜਨਾਵਾਂ ਭੇਜੀਆਂ ਜਾਣ ਤਾਂ ਜੋ ਜ਼ਿਲ੍ਹੇ ਦੇ ਨੀਮ ਪਹਾੜੀ ਖੇਤਰਾਂ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੁੰ ਕਿਹਾ ਕਿ ਜ਼ਿਲ੍ਹੇ ਅੰਦਰ ਕੋਈ ਇੱਕ ਪਿੰਡ ਅਡਾਪਟ ਕੀਤਾ ਜਾਵੇ ਜਿਸ ਦਾ ਸੰਪੂਰਨ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਰੇਗਾ ਦਾ ਪੈਸਾ ਨਾ ਖਰਚਣ ਵਾਲੇ ਜ਼ਿਲ੍ਹਾ ਅਧਿਕਾਰੀਆਂ ਨੂੰ ਡਿਫਾਲਟਰ ਘੋਸ਼ਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਕੋਲੋਂ ਪੈਸੇ ਵਾਪਸ ਲੈ ਕੇ ਕਿਸੇ ਹੋਰ ਵਿਭਾਗ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਿਰਮਲ ਗਰਾਮ ਸਕੀਮ ਤਹਿਤ ਪੇਂਡੂ ਖੇਤਰ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ।

No comments:
Post a Comment