ਮੁਕੇਰੀਆਂ, 24 ਸਤੰਬਰ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦੀ ਉਪਜਾਊ ਜ਼ਮੀਨ ਨੂੰ ਖੋਰੇ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰ: ਬਿਕਰਮਜੀਤ ਸਿੰਘ ਮਜੀਠੀਆ ਨੇ ਅੱਜ ਦਸੂਹਾ ਹਲਕੇ ਦੇ ਪਿੰਡ ਟੇਰਕਿਆਣਾ ਵਿਖੇ ਨਾਬਾਰਡ ਦੀ ਸਹਾਇਤਾ ਨਾਲ 2 ਕਰੋੜ ਰੁਪਏ ਦੀ ਲਾਗਤ ਵਾਲੇ ਰਿਵਰ ਪ੍ਰੋਟੈਕਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਟੇਰਕਿਆਣਾ ਵਿਖੇ ਪੰਚਾਇਤ ਘਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।
ਸ੍ਰ: ਮਜੀਠੀਆ ਨੇ ਬੋਲਦਿਆਂ ਕਿਹਾ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਵਿਕਾਸ ਨੂੰ ਸਮਰਪਿਤ ਰਹੀ ਹੈ ਜਿਸ ਦੇ ਚਲਦਿਆਂ ਪੰਜਾਬ ਦੇ ਲੋਕਾਂ ਨੇ ਹਾਲ ਹੀ ਵਿੱਚ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਇਕਤਰਫ਼ਾ ਫੈਸਲਾ ਦਿੰਦਿਆਂ ਚੋਣਾਂ ਜਿਤਾਈਆਂ ਹਨ ਅਤੇ ਪੰਜਾਬ ਦੇ ਲੋਕ ਸ੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਨੂੰ ਵਿਧਾਨ ਸਭਾ ਚੋਣਾਂ ਜਿਤਾਉਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਲੋਕ ਪੰਜਾਬੀਆਂ ਦੀ ਭਾਈਚਾਰਕ ਸਾਂਝ ਨੂੰ ਤੋੜਣ ਦੀ ਕੋਸ਼ਿਸ਼ ਕਰ ਰਹੇ ਹਨ ਸੋ ਅਜਿਹੇ ਲੋਕਾਂ ਦੀਆਂ ਚਾਲਾਂ ਤੋਂ ਸਾਵਧਾਨ ਰਹੋ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਜਿਹੜੇ ਆਗੂ ਲੋਕ-ਹਿਤੈਸ਼ੀ ਹਨ, ਵਿਕਾਸ ਮੁੱਖੀ ਹਨ, ਉਨ੍ਹਾਂ ਦੀ ਵਿਕਾਸਸ਼ੀਲਤਾ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਧਾਨ ਸਭਾ ਚੋਣਾਂ ਜਿਤਾਉਣ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਸੋ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਜਿਣਸਾਂ ਦੇ ਵਾਜਿਬ ਭਾਅ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਭਾਜਪਾ ਗਠਜੋੜ ਦੀ ਸਰਕਾਰ ਨੇ ਪੰਜਾਬ ਦੇ 80 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਕਿਸੇ ਵੀ ਵਰਗ ਉਪਰ ਆਰਥਿਕ ਬੋਝ ਨਹੀਂ ਪਾਇਆ । ਉਨ੍ਹ ਕਿਹਾ ਕਿ ਲੋਕਾਂ ਦੀ ਖੁਸ਼ਕਿਸਮਤੀ ਹੈ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਵਰਗਾ ਲੋਕ-ਹਿਤੈਸ਼ੀ ਆਗੂ ਮਿਲਿਆ ਹੈ ਜੋ ਦਿਨ ਰਾਤ ਲੋਕਾਂ ਦੀ ਸੇਵਾ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਭ੍ਰਿਸ਼ਟ ਲੋਕਾਂ ਦਾ 300 ਲੱਖ ਕਰੋੜ ਡਾਲਰ ਪੈਸਾ ਸਵਿਸ ਬੈਂਕਾਂ ਵਿੱਚ ਪਿਆ ਹੈ ਜਿਸ ਨੂੰ ਵਾਪਸ ਦੇਸ਼ ਵਿੱਚ ਲਿਆਉਣ ਦੀ ਲੋੜ ਹੈ।
ਉਨ੍ਹਾਂ ਨੇ ਦਸੂਹਾ ਹਲਕੇ ਦੇ ਵਿਧਾਇਕ ਤੇ ਸੰਸਦੀ ਸਕੱਤਰ (ਵਿੱਤ) ਸ੍ਰ: ਅਮਰਜੀਤ ਸਿੰਘ ਸਾਹੀ ਦੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਵਿੱਚ ਹੋਈ ਸ਼ਾਨਦਾਰ ਜਿੱਤ ਸਦਕਾ ਸੰਤ ਸਮਾਜ ਤੇ ਹੋਰ ਭਾਈਵਾਲ ਪਾਰਟੀਆਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸ੍ਰ੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਧਾਂਦਲੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਭ੍ਰਿਸ਼ਟਾਚਾਰ ਤੇ ਮਹਿੰਗਾਈ ਸਿਖਰ ਤੇ ਪੁੱਜ ਚੁਕੀ ਹੈ ਜਿਸ ਨੂੰ ਠੱਲ੍ਹ ਪਾਉਣੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਤੇ ਸ੍ਰ: ਅਮਰਜੀਤ ਸਿੰਘ ਸਾਹੀ ਮੁੱਖ ਸੰਸਦੀ ਸਕੱਤਰ (ਵਿੱਤ) ਨੇ ਕਿਹਾ ਕਿ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਫੰਡ ਦਿੱਤੇ ਗਏ ਹਨ। ਜਿਸ ਨਾਲ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਗਿਆ ਹੈ।
ਇਸ ਮੌਕੇ ਤੇ ਸ੍ਰ: ਸੁਰਿੰਦਰ ਸਿੰਘ ਭੁਲੇਵਾਲਰਾਲਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਮੈਂਬਰ ਸ੍ਰੋਮਣੀ ਕਮੇਟੀ ਸਰਬਜੋਤ ਸਿੰਘ ਸਾਬੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਜਤਿੰਦਰ ਸਿੰਘ ਲਾਲੀ ਬਾਜਵਾ ਚੇਅਰਮੈਨ ਜੈਨਕੋ, ਤਾਰਾ ਸਿੰਘ ਸੱਲ੍ਹਾਂ, ਰਵਿੰਦਰ ਸਿੰਘ ਚੱਕ ਮੈਂਬਰ ਸ੍ਰੋਮਣੀ ਕਮੇਟੀ, ਰਾਜਗੁਰਜਿੰਦਰ ਸਿੰਘ ਸਿੱਧੂ ਕੌਮੀ ਜਨਰਲ ਸਕੱਤਰ ਲੀਗਲ ਸੈਲ, ਵਰਿੰਦਰਜੀਤ ਸਿੰਘ ਸੋਨੂ ਸਰਪੰਚ, ਹਰਿੰਦਰ ਜੀਤ ਕੌਰ ਸਰਪੰਚ, ਸਤਵਿੰਦਰ ਪਾਲ ਸਿੰਘ ਢੱਟ, ਵੀ ਕੇ ਗੁਪਤਾ ਐਕਸੀਅਨ ਡਰੇਨੇਜ਼, ਵਿਨੋਦ ਮਹਾਜਨ ਐਸ ਡੀ ਓ ਡਰੇਨੇਜ਼, ਸੁਰਜੀਤ ਸਿੰਘ ਡਾਇਰੈਕਟਰ ਮਿਲਕ ਫੈਡ, ਸਤਨਾਮ ਸਿੰਘ ਧਨੋਆ, ਅਵਤਾਰ ਸਿੰਘ ਜੌਹਲ, ਹਰਸਿਮਰਤ ਸਿੰਘ ਸਾਹੀ ਆਦਿ ਸਮੇਤ ਇਲਾਕੇ ਦੇ ਪੰਚ-ਸਰਪੰਚ ਅਤੇ ਹੋਰ ਲੋਕ ਹਾਜ਼ਰ ਸਨ।
No comments:
Post a Comment