ਹੁਸ਼ਿਆਰਪੁਰ, 26 ਸਤੰਬਰ: ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਰਾਸ਼ਟਰੀ ਪੇਂਡੂ ਹੈਲਥ ਮਿਸ਼ਨ ਅਧੀਨ ਮੈਟਰਨਲ ਐਂਡ ਚਾਈਲਡ ਹੈਲਥ ਅਤੇ PNDT Act ਸਬੰਧੀ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋਂ ਜੱਚਾ-ਬੱਚਾ ਸਿਹਤ ਸੰਭਾਲ, ਭਰੂਣ ਹੱਤਿਆ ਨੂੰ ਰੋਕਣ ਅਤੇ ਪੀ ਐਨ ਡੀ ਟੀ ਐਕਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਂਫਲੈਟ ਰਿਲੀਜ਼ ਕੀਤਾ ਗਿਆ। ਇਸ ਮੌਕੇ ਤੇ ਸਿਹਤ ਵਿਭਾਗ ਵੱਲੋਂ ਭਰੂਣ ਹੱਤਿਆ ਦੀ ਰੋਕਥਾਮ ਨੂੰ ਦਰਸਾਉਂਦੀ ਫੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਰਾਹੀਂ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸੁਰੱਖਿਆਤ ਜਣੇਪੇ ਤਹਿਤ ਮਾਂ ਅਤੇ ਬੱਚੇ ਦੀ ਸੰਪੂਰਨ ਦੇਖ-ਭਾਲ ਕੀਤੀ ਜਾਂਦੀ ਹੈ ਅਤੇ ਜੱਚਾ-ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਦੀ ਰੋਕਥਾਮ ਲਈ ਸਮਾਜ ਦੇ ਹਰੇਕ ਵਰਗ ਵੱਲੋਂ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਲੜਕੀਆਂ ਦੀ ਆਰਥਿਕ ਸੁਰੱਖਿਆ ਅਤੇ ਇਜ਼ਤਮਾਣ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਵਿੱਚ ਚੇਤਨਤਾ ਪੈਦਾ ਕਰਨੀ ਚਾਹੀਦੀ ਹੈ।
ਡਾ. ਯਸ਼ ਮਿੱਤਰਾ ਸਿਵਲ ਸਰਜਨ ਨੇ ਕਿਹਾ ਕਿ ਕੌਮੀ ਪੇਂਡੂ ਸਿਹਤ ਮਿਸ਼ਨ ਵੱਲੋਂ ਪੇਂਡੂ ਖੇਤਰਾਂ ਵਿੱਚ ਜੱਚਾ-ਬੱਚਾ ਦੀ ਮੌਤ ਦਰ ਘਟਾਉਣ ਲਈ ਘਰ-ਘਰ ਵਿੱਚ ਸਿਹਤ ਸੰਭਾਲ ਸਬੰਧੀ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਸਪਤਾਲ, ਸੀ ਐਚ ਸੀ ਤੋਂ ਇਲਾਵਾ 17 ਪੀ ਐਚ ਸੀ ਵਿੱਚ ਜਣੇਪਾ ਕਰਾਉਣ ਉਪਰੰਤ 1000/- ਰੁਪਏ ਰੈਫਰਲ ਟਰਾਂਸਪੋਰਟ ਵਜੋਂ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਨਨੀ ਸੁਰੱਖਿਆ ਯੋਜਨਾ ਅਧੀਨ ਪੇਂਡੂ ਅਤੇ ਸ਼ਹਿਰੀ ਔਰਤਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਵਰਕਸ਼ਾਪ ਵਿੱਚ ਡਾ. ਚੁਨੀ ਲਾਲ ਕਾਜ਼ਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕੌਮੀ ਪੇਂਡੂ ਸਿਹਤ ਮਿਸ਼ਨ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਵਕ ਚਾਨਣਾ ਪਾਇਆ। ਇਸੇ ਤਰਾਂ ਡਾ. ਕੁਲਦੀਪ ਸਿੰਘ, ਡਾ. ਡੀ ਬੀ ਕਪੂਰ ਵੱਲੋਂ ਮਾਦਾ ਭਰੂਣ ਹੱਤਿਆ ਰੋਕਣ ਬਾਰੇ ਜਾਣਕਾਰੀ ਦਿੱਤੀ। ਮਨਮੋਹਨ ਕੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਡਾ ਰਜਿੰਦਰ ਰਾਜ ਇਸਤਰੀ ਰੋਗਾਂ ਦੇ ਮਾਹਿਰ ਦੁਆਰਾ ਗਰਭਵਤੀ ਔਰਤਾਂ ਰਜਿਸਟਰੇਸ਼ਨ, ਗਰਭ ਦੌਰਾਨ ਘੱਟੋ-ਘੱਟ ਤਿੰਨ ਵਾਰ ਚੈਕਅਪ ਅਤੇ ਹਾਈ ਰਿਸਕ ਕੇਸਾਂ ਵਿੱਚ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਗੁਰਮੀਤ ਸਿੰਘ ਨੇ ਬੱਚਿਆਂ ਦੀ ਦੇਖਭਾਲ ਅਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸ੍ਰੀ ਮੁਹੰਮਦ ਆਸਿਫ ਨੇ ਉਦੇਸ਼ ਅਤੇ ਕੰਪੋਨੈਟ ਬਾਰੇ ਦੱਸਿਆ। ਇਨ੍ਹਾਂ ਤੋਂ ਇਲਾਵਾ ਸ੍ਰੀ ਟੀ ਐਸ ਗਰੇਵਾਲ ਡਿਪਟੀ ਡੀ ਈ ਓ (ਐਲੀ:), ਸ੍ਰੀ ਰਾਮ ਪਾਲ ਸਿੰਘ, ਡਾ ਬਲਦੇਵ ਸ਼ਰਮਾ ਜ਼ਿਲ੍ਹਾ ਆਯੂਰਵੈਦਿਕ ਐਂਡ ਸੈਨੀਟੇਸ਼ਨ ਵਿਭਾਗ, ਸ੍ਰੀਮਤੀ ਰੀਨਾ ਉਪਲ, ਸ੍ਰੀ ਅਸ਼ਵਨੀ ਤਿਵਾੜੀ, ਸ੍ਰੀ ਸੰਜੀਵ, ਸਨੀਲ ਪ੍ਰੀਏ, ਰਮਨਦੀਪ ਕੌਰ, ਸੀਨੀਅਰ ਐਲ ਐਚ ਵੀ ਅਤੇ ਹੈਲਥ ਇੰਸਪੈਕਟਰ ਆਦਿ ਇਸ ਵਰਕਸ਼ਾਪ ਵਿੱਚ ਹਾਜ਼ਰ ਸਨ।

No comments:
Post a Comment