ਹੁਸ਼ਿਆਰਪੁਰ, 29 ਸਤੰਬਰ : ਨਗਰ ਕੌਂਸਲ ਹੁਸ਼ਿਆਰਪੁਰ ਦੀਆਂ ਸੜਕਾਂ ਨੂੰ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦਾ ਨਵੀਨੀਕਰਨ ਕਰਨ ਲਈ 14.39 ਕਰੋੜ ਰੁਪਏ ਵਿੱਚੋਂ 11 ਕਰੋੜ ਰੁਪਏ ਦੇ ਟੈਂਡਰ ਲਗਾ ਦਿੱਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ 6 ਲੱਖ ਰੁਪਏ ਦੀ ਲਾਗਤ ਨਾਲ ਮੁਹੱਲਾ ਹਰੀ ਨਗਰ ਵਿਖੇ ਕੋਅਪਰੇਟਿਵ ਬੈਂਕ ਦੀ ਇਮਾਰਤ ਦੇ ਨਾਲ ਲਗਦੀ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਨਾਰੀਅਲ ਤੋੜ ਕੇ ਕਰਨ ਉਪਰੰਤ ਕੀਤਾ।
ਸ੍ਰੀ ਸੂਦ ਨੇ ਦੱਸਿਆ ਕਿ ਪਿਛਲੇ ਦਿਨੀ ਬਰਸਾਤੀ ਪਾਣੀ ਨਾਲ ਸ਼ਹਿਰ ਦੀਆਂ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਹੀ 2 ਕਰੋੜ ਰੁਪਏ ਦੀ ਲਾਗਤ ਨਾਲ ਸੁਤੈਹਰੀ ਰੋਡ ਨੂੰ ਮਜ਼ਬੂਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਪੱਕੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਗਲੀਆਂ ਵਿੱਚ ਇੰਟਰ ਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਨਗਰ ਕੌਂਸਲ ਹੁਸ਼ਿਆਰਪੁਰ ਵਿੱਚ 100 ਫੀਸਦੀ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਮੁਹੱਈਆ ਕਰਾਉਣ ਲਈ ਪ੍ਰੋਜੈਕਟ ਪਹਿਲਾਂ ਹੀ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਕਾਸ ਦੇ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 9 ਅਕਤੂਬਰ ਨੂੰ ਦੁਪਹਿਰ 12-00 ਵਜੇ ਪਿੰਡ ਖੜਕਾਂ ਵਿਖੇ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਪਹੁੰਚ ਰਹੇ ਹਨ। ਇਸ ਯੂਨੀਵਰਸਿਟੀ ਦੇ ਬਣਨ ਨਾਲ ਹੁਸ਼ਿਆਰਪੁਰ ਦਾ ਨਾਂ ਸੰਸਾਰ ਦਾ ਨਕਸ਼ੇ ਤੇ ਆ ਜਾਵੇਗਾ।
ਇਸ ਮੌਕੇ ਤੇ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਨੇ ਦੱਸਿਆ ਕਿ ਨਗਰ ਕੌਂਸਲ ਹੁਸ਼ਿਆਰਪੁਰ ਦੀਆਂ ਤੰਗ ਗਲੀਆਂ ਵਿੱਚੋਂ ਕੂੜ ਕਰਕਟ ਚੁੱਕਣ ਲਈ ਛੋਟੇ ਟੈਂਪੂ ਲਗਾਏ ਗਏ ਹਨ ਅਤੇ ਟਿੱਪਰ ਵੀ ਖਰੀਦ ਕੀਤਾ ਗਿਆ ਹੈ। ਸੀਵਰੇਜ਼ ਦੀ ਸਫ਼ਾਈ ਲਈ ਆਧੁਨਿਕ ਕਿਸਮ ਦੀ ਜੈਟਿੰਗ ਮਸ਼ੀਨ ਖਰੀਦ ਕੀਤੀ ਗਈ ਹੈ ਅਤੇ ਸ਼ਹਿਰ ਦੇ ਸਾਰੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀ: ਹਰਪ੍ਰੀਤ ਸਿੰਘ, ਜੇ ਈ ਸੁਖਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਰਾਮੇਸ਼ ਜ਼ਾਲਮ, ਅਸ਼ਵਨੀ ਓਹਰੀ, ਗਗਨ ਬੱਤਰਾ, ਐਮ ਸੀ ਸੰਜੀਵ ਦੁਆ, ਸ਼ੁਕਲਾ ਸ਼ਰਮਾ, ਅਸ਼ੋਕ ਕੁਮਾਰ, ਪੰਕਜ ਕਾਲਾ, ਯਸ਼ਪਾਲ ਸ਼ਰਮਾ, ਜਗਦੀਸ਼ ਸੈਣੀ, ਵਰਿੰਦਰ ਬਿੰਦੂ, ਗੁਰਿੰਦਰ ਸੈਣੀ, ਐਡਵੋਕੇਟ ਮਹਿੰਦਰ ਪਾਲ ਸਿੰਘ, ਐਡਵੋਕੇਟ ਲੋਕੇਸ਼ ਪੁਰੀ, ਤਜਿੰਦਰ ਓਹਰੀ, ਜੀਵਨ ਜੋਤੀ ਕਾਲੀਆ, ਸੁਧੀਰ ਸੂਦ, ਸੰਜੇ ਗੁਪਤਾ, ਗੁਰਜੀਤ, ਰਵੀ ਅਤੇ ਹੋਰ ਮੁਹੱਲਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment