ਮੁਕੇਰੀਆਂ, 23 ਸਤੰਬਰ: ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਹੁਸ਼ਿਆਰਪੁਰ ਵੱਲੋਂ ਅੱਜ ਪਿੰਡ ਹਰਦੋਖਾਨਪੁਰ ਵਿਖੇ ਇੱਕ ਕਾਨੂੰਨੀ ਸਾਖਰਤਾ ਕੈਂਪ / ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸੀ ਡੀ ਪੀ ਓ (ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) ਹੁਸ਼ਿਆਰਪੁਰ-1 ਸ੍ਰੀਮਤੀ ਰਾਜ ਰਾਣੀ, ਉਨ੍ਹਾਂ ਦੇ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਪਿੰਡ ਦੀ ਗਰਾਮ ਪੰਚਾਇਤ ਸਮੇਤ ਔਰਤਾਂ ਅਤੇ ਵਿਅਕਤੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਸ ਸੈਮੀਨਾਰ ਵਿੱਚ ਔਰਤਾਂ ਦੇ ਅਧਿਕਾਰਾਂ ਸਬੰਧੀ ਅਤੇ ਕਾਨੂੰਨ ਬਾਰੇ ਵਿਸਥਾਰਪੂਰਵਕ ਸਹਾਇਕ ਜ਼ਿਲ੍ਹਾ ਅਟਾਰਨੀ ਵੱਲੋਂ ਜਾਣਕਾਰੀ ਦਿੱਤੀ ਗਈ। ਸੀ ਡੀ ਪੀ ਓ ਹੁਸ਼ਿਆਰਪੁਰ ਨੇ ਘਰੇਲੂ ਹਿੰਸਾ ਸਬੰਧੀ ਕਾਨੂੰਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ । ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜੋ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹੋਣ ਕਰਕੇ ਉਨ੍ਹਾਂ ਵੱਲੋਂ ਭਰੋਸਾ ਦੁਆਇਆ ਗਿਆ ਕਿ ਵਿਧਵਾ ਪੈਨਸ਼ਨ ਅਤੇ ਬੁਢਾਪਾ ਪੈਨਸ਼ਨ ਦੇ ਪੈਡਿੰਗ ਕੇਸਾਂ ਸਬੰਧੀ ਕਾਰਵਾਈ ਕੀਤੀ ਜਾਵੇਗੀ। ਪਿੰਡ ਦੇ ਸਰਪੰਚ ਅਤੇ ਮੈਂਬਰ ਪੰਚਾਇਤਾਂ ਵੱਲੋਂ ਨਰੇਗਾ ਸਕੀਮ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਗਰਾਮ ਪੰਚਾਇਤ ਵੱਲੋਂ ਪਿੰਡ ਹਰਦੋਖਾਨਪੁਰ ਵਿੱਚ ਨਰੇਗਾ ਸਕੀਮ ਸਬੰਧੀ ਇੱਕ ਸੈਮੀਨਾਰ ਲਗਾਉਣ ਬਾਰੇ ਬੇਨਤੀ ਕੀਤੀ ਗਈ।
ਸੈਮੀਨਾਰ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ 10 ਲੜਕੀਆਂ ਨੂੰ ਪੈਰਾ ਲੀਗਲ ਵ¦ਟੀਅਰਜ਼ ਦੀ ਟਰੇਨਿੰਗ ਦਿੱਤੀ ਗਈ ਅਤੇ ਸੈਮੀਨਾਰ ਦੇ ਅੰਤ ਵਿੱਚ ਲੋਕਾਂ ਨੂੰ ਮੁਫ਼ਤ ਕਾਨੁੰਨੀ ਸੇਵਾਵਾਂ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਕਿਰਨਦੀਪ ਕਾਲੀਆ, ਹੈਡ ਟੀਚਰ ਪ੍ਰਾਈਮਰੀ ਸਕੂਲ ਸ੍ਰੀਮਤੀ ਬਲਜੀਤ ਕੌਰ, ਹੈਡ ਟੀਚਰ ਸੀਨੀ: ਸੈਕੰ: ਸਕੂਲ ਪਿੰਡ ਹਰਦੋਖਾਨਪੁਰ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

No comments:
Post a Comment