ਹੁਸ਼ਿਆਰਪੁਰ, 29 ਸਤੰਬਰ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਖੜਕਾਂ ਵਿਖੇ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੇ ਨੀਂਹ ਪੱਥਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਅਤੇ ਸ੍ਰੀ ਅਰੁਨੇਸ਼ ਸ਼ਾਕਰ ਮੈਡੀਕਲ ਸਿੱਖਿਆ ਤੇ ਖੋਜ ਅਤੇ ਜੰਗਲਾਤ ਮੰਤਰੀ ਪੰਜਾਬ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦੀ ਤਿਆਰੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੱਖੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਤੇ ਸਰਵਸ੍ਰੀ ਅਮਰਜੀਤ ਸਿੰਘ ਸਾਹੀ ਸੰਸਦੀ ਸਕੱਤਰ ਵਿੱਤ ਵਿਭਾਗ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਸੋਮ ਪ੍ਰਕਾਸ਼ ਭਾਜਪਾ ਆਗੂ, ਡਾ ਓਮ ਪ੍ਰਕਾਸ਼ ਉਪਾਧਿਆਏ ਉਪ ਕੁਲਪਤੀ ਗੁਰੂ ਰਵਿਦਾਸ ਯੂਨੀਵਰਸਿਟੀ, ਜਵਾਹਰ ਖੁਰਾਨਾ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ ਅਤੇ ਪੀ ਪੀ ਸਿੰਘ ਐਸ ਡੀ ਐਮ ਦਸੂਹਾ, ਪਵਨ ਸ਼ਰਮਾ, ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
ਸ੍ਰੀ ਸੂਦ ਅਤੇ ਸ੍ਰੀ ਸ਼ਾਕਰ ਨੇ ਸਾਂਝੇ ਤੌਰ ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੂਵੈਦਿਕ ਸਿੱਖਿਆ ਨੂੰ ਪ੍ਰਫੂਲਤ ਕਰਨ ਲਈ ਦੇਸ਼ ਦੀ ਚੌਥੀ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਪਿੰਡ ਖੜਕਾਂ ਵਿਖੇ ਸਥਾਪਤ ਕੀਤੀ ਗਈ ਹੈ ਅਤੇ ਜਿਸ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੇ ਕੈਂਪਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਪਿੰਡ ਖੜਕਾਂ ਵਿਖੇ 9 ਅਕਤੂਬਰ 2011 ਨੂੰ ਦੁਪਹਿਰ 12-00 ਵਜੇ ਰੱਖਣਗੇ। ਉਨ੍ਹਾਂ ਕਿਹਾ ਕਿ ਪਿੰਡ ਖੜਕਾਂ ਦੀ ਪੰਚਾਇਤ ਵੱਲੋਂ ਗੁਰੂ ਰਵਿਦਾਸ ਯੂਨੀਵਰਸਿਟੀ ਲਈ 33 ਏਕੜ ਜ਼ਮੀਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਯੂਰਵੈਦ ਵਿਗਿਆਨ ਇੱਕ ਵੈਦਿਕ ਵਿਗਿਆਨ ਹੈ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਆਯੂਰਵੈਦਿਕ ਸਿੱਖਿਆ ਸਿੱਖਿਆ ਦਾ ਕੌਮਾਂਤਰੀ ਪੱਧਰ ਤੇ ਪ੍ਰਸਾਰ ਕਰਨ ਲਈ ਯੂਨੀਵਰਸਿਟੀ ਸਥਾਪਿਤ ਕੀਤੀ ਗਈ ਹੈ। ਸ੍ਰੀ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਮੰਤਰੀ ਸਾਹਿਬਾਨ ਨੂੰ ਭਰੋਸਾ ਦੁਆਇਆ ਕਿ ਪ੍ਰਸ਼ਾਸ਼ਨ ਵੱਲੋਂ ਇਸ ਰਾਜ ਪੱਧਰੀ ਸਮਾਗਮ ਨੂੰ ਕਾਮਯਾਬ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਉਪਰੰਤ ਸ੍ਰੀ ਅਰੁਨੇਸ਼ ਸ਼ਾਕਰ ਅਤੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪਿੰਡ ਖੜਕਾਂ ਵਿਖੇ ਉਸ ਜਗ੍ਹਾ ਦਾ ਦੌਰਾ ਕੀਤਾ ਜਿਥੇ ਯੂਨੀਵਰਸਿਟੀ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ।

No comments:
Post a Comment