ਹੁਸ਼ਿਆਰਪੁਰ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜਲੰਧਰ ਵਿਖੇ ਇੱਕ ਨਵਾਂ ਖੇਡ ਸਕੂਲ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਖੇਡ ਸਕੂਲ ਵਿੱਚ 5000 ਬੱਚਿਆਂ ਲਈ ਸਰਕਾਰ ਵੱਲੋਂ ਉਨ੍ਹਾਂ ਦੀ ਰਿਹਾਇਸ਼, ਖੁਰਾਕ, ਸਿਖਲਾਈ ਅਤੇ ਹੋਰ ਬੁਨਿਆਦੀ ਢਾਂਚੇ ਦੀ ਮੁਫ਼ਤ ਵਿਵਸਥਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਸਰਵਿਸ ਕਲੱਬ ਦੇ ਸਵੀਮਿੰਗ ਪੂਲ ਵਿਖੇ ਦੋ ਰੋਜ਼ਾ ਜਿਲ੍ਹਾ ਤੈਰਾਕੀ ਪ੍ਰਤੀਯੋਗਤਾ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਤੈਰਾਕੀ ਦੇ ਖਿਡਾਰੀ ਆਪਣੇ ਵਧੀਆ ਪ੍ਰਦਰਸ਼ਨ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦਾ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਖਿਡਾਰੀਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਹੁਸ਼ਿਆਰਪੁਰ ਦੇ ਤੈਰਾਕਾਂ ਲਈ ਅੰਤਰ ਰਾਸ਼ਟਰੀ ਪੱਧਰ ਦਾ 50 ਮੀਟਰ ਸਵੀਮਿੰਗ ਪੂਲ ਬਣਾਇਆ ਜਾਵੇਗਾ। ਇਸ ਮੌਕੇ ਤੇ ਉਨ੍ਹਾਂ ਨੇ ਜ਼ਿਲ੍ਹਾ ਤੈਰਾਕੀ ਸੰਸਥਾ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸੰਸਥਾ ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਸੱਚਦੇਵਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਦੱਸਿਆ ਕਿ ਇਸ ਦੋ ਰੋਜ਼ਾ ਤੈਰਾਕੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 18 ਸਕੂਲਾਂ ਅਤੇ ਕਾਲਜਾਂ ਦੇ 150 ਤੋਂ ਵੱਧ ਤੈਰਾਕ ਭਾਗ ਲੈ ਰਹੇ ਹਨ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਵਰਗ ਦੇ 45 ਈਵੈਂਟ ਕਰਵਾਏ ਜਾਣਗੇ । ਇਸ ਤੋਂ ਇਲਾਵਾ ਵਾਟਰ ਪੋਲੋ ਦੇ ਮੈਚ ਵੀ ਕਰਵਾਏ ਜਾਣਗੇ। ਜ਼ਿਲ੍ਹਾ ਤੈਰਾਕੀ ਸੰਸਥਾ ਦੇ ਸਕੱਤਰ ਅਤੇ ਡਿਪਟੀ ਡਾਇਰੈਕਟਰ ਖੇਡਾਂ ਸ੍ਰੀ ਹਰਪਾਲ ਕੰਵਰ ਨੇ ਇਸ ਮੌਕੇ ਤੇ ਸੰਸਥਾ ਦੀਆਂ ਗਤੀਵਿਧੀਆਂ ਅਤੇ ਉਪਲਬੱਧੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਤੈਰਾਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਦੱਸਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੀਨੀਅਰ ਵਾਈਸ ਪ੍ਰਧਾਨ ਦਲਜੀਤ ਸਿੰਘ ਖੇਲਾ, ਜਾਇੰਟ ਸਕੱਤਰ ਰਾਹੁਲ ਸਿਆਲ, ਕੈਸ਼ੀਅਰ ਰਾਮ ਕੁਮਾਰ, ਮਿਸਜ ਦੀਪਤੀ ਕੰਵਰ, ਜਗਤਪਾਲ ਸਿੰਘ ਪਰਮਾਰ ਅਤੇ ਵੱਡੀ ਗਿਣਤੀ ਤੈਰਾਕ ਤੇ ਖੇਡ ਪ੍ਰੇਮੀ ਹਾਜ਼ਰ ਸਨ।

No comments:
Post a Comment