ਹੁਸ਼ਿਆਰਪੁਰ, 20 ਸਤੰਬਰ: ਕੇਂਦਰੀ ਵਿਦਿਆਲਿਆ ਮੈਨੇਜਮੈਂਟ ਕਮੇਟੀ ਦੀ ਤਿਮਾਹੀ ਮੀਟਿੰਗ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੇਂਦਰੀ ਵਿਦਿਆਲਿਆ ਮੈਨੇਜਮੈਂਟ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਰਵਸ੍ਰੀ ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਇੰਦਰਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਰਵਿੰਦਰ ਕੁਮਾਰ ਪ੍ਰਿੰਸੀਪਲ ਕੇਂਦਰੀ ਵਿਦਿਆਲਿਆ ਪਿੰਡ ਗੱਜਾਂ (ਭੂੰਗਾ), ਮੋਹਣ ਸਿੰਘ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ, ਸ੍ਰੀਮਤੀ ਬਲਵਿੰਦਰ ਕੌਰ, ਕਿਰਨ ਸੈਣੀ, ਹਰਜੀਤ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ ਅਤੇ ਮੈਡਮ ਮਨੀਸ਼ਾ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਥੇ ਕੇਂਦਰੀ ਵਿਦਿਆਲਿਆ ਸੰਗਠਨ ਵੱਲੋਂ ਇਸ ਸੈਸ਼ਨ ਤੋਂ ਕੇਂਦਰੀ ਵਿਦਿਆਲਿਆ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰੀ ਵਿਦਿਆਲਿਆ ਵਿੱਚ ਭਾਰਤ ਸਰਕਾਰ ਦੇ ਮੁਲਾਜ਼ਮਾਂ ਦੇ ਬੱਚਿਆਂ, ਨਾ ਬਦਲੀ ਯੋਗ ਮੁਲਾਜ਼ਮਾਂ ਦੇ ਬੱਚਿਆਂ ਅਤੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਬੱਚਿਆਂ ਅਤੇ ਸਥਾਨਕ ਇਲਾਕੇ ਦੇ ਲੋਕਾਂ ਦੇ ਬੱਚਿਆਂ ਨੂੰ ਆਦਰਸ਼ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੇਂਡੂ ਤੇ ਪੰਚਾਇਤ ਵਿਭਾਗ ਵੱਲੋਂ ਕੇਂਦਰੀ ਵਿਦਿਆਲਿਆ ਦੀ ਸਥਾਪਨਾ ਲਈ ਜ਼ਿਲ੍ਹੇ ਅੰਦਰ ਪੈਂਦੇ ਬਲਾਕ ਭੂੰਗਾ ਦੇ ਪਿੰਡ ਗੱਜਾਂ ਵਿਖੇ 12 ਏਕੜ ਜਮੀਨ ਦਿੱਤੀ ਗਈ ਹੈ। ਜਿਸ ਨੂੰ ਕੇਂਦਰੀ ਵਿਦਿਆਲਿਆ ਸੰਗਠਨ ਦੇ ਨਾਂ ਤਬਦੀਲ ਕਰ ਦਿੱਤਾ ਗਿਆ ਅਤੇ ਕੇਂਦਰੀ ਵਿਦਿਆਲਿਆ ਸੰਗਠਨ ਵੱਲੋਂ ਜਲਦੀ ਹੀ ਇਮਾਰਤ ਬਣਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਕੇਂਦਰੀ ਵਿਦਿਆਲਿਆ ਵਿੱਚ ਲੜਕੇ ਤੇ ਲੜਕੀਆਂ ਲਈ ਬਾਥਰੂਮ ਬਣਾਏ ਜਾਣ ਅਤੇ ਕੇਂਦਰੀ ਵਿਦਿਆਲਿਆ ਅੰਦਰ ਪੜਦੇ ਬੱਚਿਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਲਿਆ ਲਈ ਕੰਪਿਊਟਰ ਅਤੇ ਹੋਰ ਸਾਜੋ ਸਮਾਨ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਵਿਦਿਆਲਿਆ ਅੰਦਰ ਪੱਖੇ, ਲਾਈਟਾਂ ਅਤੇ ਹੋਰ ਲੋੜੀਂਦਾ ਸਾਜੋ ਸਮਾਨ ਲਈ ਸੂਚੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਗਲੀ ਤਿਮਾਹੀ ਮੀਟਿੰਗ ਨਵੰਬਰ ਵਿੱਚ ਕੇਂਦਰੀ ਵਿਦਿਆਲਿਆ ਗੱਜਾਂ (ਭੂੰਗਾ) ਵਿਖੇ ਕੀਤੀ ਜਾਵੇਗੀ।

No comments:
Post a Comment