ਹੁਸ਼ਿਆਰਪੁਰ, 29 ਸਤੰਬਰ: ਮਾਲ ਵਿਭਾਗ, ਪੁਲਿਸ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਆਬਕਾਰੀ ਤੇ ਕਰ, ਸਿੱਖਿਆ, ਸਿਹਤ, ਬਿਜਲੀ, ਸਿੰਚਾਈ, ਜਨ ਸਿਹਤ (ਪੀਣ ਵਾਲੇ ਪਾਣੀ), ਬੁਨਿਆਦੀ ਢਾਂਚਾ ਅਤੇ ਮਿਉਂਸਪਲ ਅਮੈਨਟੀਜ਼, ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਸਹਿਕਾਰਤਾ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ। ਇਸ ਮੌਕੇ ਤੇ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਿਨੈ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ, ਪੀ ਪੀ ਸਿੰਘ ਐਸ ਡੀ ਐਮ ਦਸੂਹਾ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਸਲਾਹਕਾਰ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਸੜਕਾਂ ਦੇ ਕਿਨਾਰਿਆਂ ਤੇ ਲੋਕ ਨਜਾਇਜ਼ ਕਬਜੇ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਯੋਗ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਸਰਵਿਸ ਐਕਟ 2011 ਦੀਆਂ ਕਾਪੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਨੂੰ ਦਿੱਤੀਆਂ ਜਾਣ। ਇਸ ਮੀਟਿੰਗ ਵਿੱਚ ਇੱਟਾਂ ਦੀ ਕਮੀ ਬਾਰੇ ਉਠਾਏ ਗਏ ਮਸਲਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਲਿਸਟਾਂ ਬਣਾ ਕੇ ਬੀ ਡੀ ਪੀ ਓਜ਼ ਨੂੰ ਦੇਣ ਤਾਂ ਜੋ ਇੱਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਨੂੰ ਵਿਕਾਸ ਕੰਮਾਂ ਲਈ ਇੱਟਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਜ਼ਿਲ੍ਹੇ ਅੰਦਰ ਵਾਪਰ ਰਹੀਆਂ ਲੁੱਟਾਂ-ਖੋਹਾਂ ਸਬੰਧੀ ਪ੍ਰਾਪਤ ਹੋਏ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

No comments:
Post a Comment