ਹੁਸ਼ਿਆਰਪੁਰ, 23 ਸਤੰਬਰ: ਜ਼ਿਲ੍ਹਾ ਯੋਜਨਾ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਮਹਿੰਦਰ ਪਾਲ ਸਿੰਘ ਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਰਾਜੇਸ਼ਵਰ ਸਿੱਧੂ ਐਸ ਪੀ, ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਪੀ ਪੀ ਸਿੰਘ ਐਸ ਡੀ ਐਮ ਦਸੂਹਾ, ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੁਹੰਮਦ ਇਕਬਾਲ ਭੱਟੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਮੈਂਬਰ ਹਾਜ਼ਰ ਸਨ।
ਸ੍ਰੀ ਮਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਤੂਬਰ ਮਹੀਨੇ ਵਿੱਚ ਵਿਕਾਸ ਸਪਤਾਹ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀਆਂ ਬਿਜਲੀ ਪਾਣੀ ਤੇ ਸੜਕਾਂ ਤੇ ਹੋਰ ਮੁਢਲੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ । ਉਨ੍ਹਾਂ ਨੇ ਕਿਹਾ ਕਿ ਜਨ ਸਿਹਤ ਵਿਭਾਗ, ਪੰਜਾਬ ਟਿਊਬਵੈਲ ਕਾਰਪੋਰੇਸ਼ਨ ਅਤੇ ਨਗਰ ਕੌਂਸਲਾਂ ਵੱਲੋਂ ਪੀਣ ਵਾਲੇ ਸਾਫ਼-ਸੁਥਰੇ ਪਾਣੀ, ਸਟਰੀਟ ਲਾਈਟਾਂ ਅਤੇ ਸਿੰਚਾਈ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਵਿੱਚ ਮੈਂਬਰ ਸਾਹਿਬਾਨ ਵੱਲੋਂ ਗੜ੍ਹਸ਼ੰਕਰ ਹਲਕੇ ਅੰਦਰ ਪੰਚਾਇਤ ਸਕੱਤਰਾਂ ਦੀ ਗੈਰ-ਹਾਜ਼ਰੀ ਦਾ ਮਸਲਾ ਉਠਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਮਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਲਿਖਤੀ ਰਿਪੋਰਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾਂ ਵੱਲੋਂ ਵਾਟਰ ਸਪਲਾਈ, ਖੁਰਾਕ ਤੇ ਸਿਵਲ ਸਪਲਾਈ, ਜੰਗਲਾਤ ਅਤੇ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਕੀਤਾ ਗਿਆ। ਸ੍ਰੀ ਮਹਿੰਦਰ ਪਾਲ ਮਾਨ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਨ੍ਹਾਂ ਮਸਲਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਵਿਕਾਸ ਕੰਮਾਂ ਨੂੰ ਉਲੀਕਣ ਲਈ ਉਨ੍ਹਾਂ ਦੇ ਸੁਝਾਅ ਲਏ ਜਾਣਗੇ।

No comments:
Post a Comment