ਹੁਸ਼ਿਆਰਪੁਰ, 14 ਸਤੰਬਰ: ਐਮ ਪੀ ਲੈਂਡ ਸਕੀਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕਰਨ ਲਈ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀਮਤੀ ਸੰਤੋਸ਼ ਚੌਧਰੀ ਮੈਂਬਰ ਲੋਕ ਸਭਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ). ਰਾਮ ਲੁਭਾਇਆ ਸਾਬਕਾ ਵਿਧਾਇਕ ਸ਼ਾਮਚੁਰਾਸੀ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਇੰਦਰਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:), ਸੁਖਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:), ਵਿਜੇ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਰਾ ਅਧਿਕਾਰੀ ਅਤੇ ਐਮ ਪੀ ਲੈਂਡ ਸਕੀਮ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਸ੍ਰੀਮਤੀ ਚੌਧਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਮ ਪੀ ਲੈਂਡ ਸਕੀਮ ਤਹਿਤ ਸਿੱਖਿਆ, ਖੇਡਾਂ ਅਤੇ ਸਮਾਜ ਭਲਾਈ ਦੇ ਜਿਹੜੇ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਭੇਜੇ ਜਾਣ ਤਾਂ ਜੋ ਹੋਰ ਫੰਡ ਜਾਰੀ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਕੂਲਾਂ ਵਿੱਚ ਝੂਲੇ ਲਗਾਉਣ ਸਬੰਧੀ ਜਲਦੀ ਕਾਰਵਾਈ ਕੀਤੀ ਜਾਵੇ ਅਤੇ ਵੱਖ-ਵੱਖ ਸਮਾਜ ਭਲਾਈ ਸਕੀਮਾਂ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਮ ਪੀ ਲੈਂਡ ਸਕੀਮ ਤਹਿਤ ਮਿਲੇ ਫੰਡਾਂ ਨੂੰ ਖਰਚਣ ਵਿੱਚ ਅਧਿਕਾਰੀਆਂ ਵੱਲੋਂ ਦੇਰੀ ਕੀਤੀ ਜਾ ਰਹੀ ਹੈ। ਜਿਸ ਨਾਲ ਸਮਾਜ ਭਲਾਈ ਅਤੇ ਹੋਰ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਸਮਾਜ ਭਲਾਈ ਅਤੇ ਹੋਰ ਕੰਮਾਂ ਵਿੱਚ ਪੈਦਾ ਹੋ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾਵੇ।
ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸ੍ਰੀਮਤੀ ਸੰਤੋਸ਼ ਚੌਧਰੀ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਐਮ ਪੀ ਲੈਂਡ ਸਕੀਮ ਤਹਿਤ ਇਸ ਮੀਟਿੰਗ ਵਿੱਚ ਜਿਹੜੇ ਮਸਲਿਆਂ ਉਪਰ ਵਿਚਾਰ ਕੀਤੀ ਗਈ ਹੈ, ਉਨ੍ਹਾਂ ਮਸਲਿਆਂ ਨੂੰ ਅਗਲੀ ਮੀਟਿੰਗ ਤੋਂ ਪਹਿਲਾਂ-ਪਹਿਲਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਉਹ ਆਪਣੀ ਡਿਊਟੀ ਪ੍ਰਤੀ ਇਮਾਨਦਾਰ ਹੋਣ ਅਤੇ ਕੰਮ ਵਿੱਚ ਕੀਤੀ ਜਾਂਦੀ ਦੇਰੀ ਦੀ ਪ੍ਰਥਾ ਨੂੰ ਖਤਮ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:), ਜ਼ਿਲ੍ਹਾ ਖੇਡ ਅਫ਼ਸਰ, ਜ਼ਿਲ੍ਰਾ ਸਮਾਜ ਭਲਾਈ ਅਫ਼ਸਰ, ਐਕਸੀਅਨ ਪੰਚਾਇਤੀ ਰਾਜ ਅਤੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਹੁਸ਼ਿਆਰਪੁਰ ਨੂੰ ਐਮ ਪੀ ਲੈਂਡ ਸਕੀਮ ਤਹਿਤ ਕੀਤੇ ਗਏ ਕੰਮਾਂ ਦੀ ਰਿਪੋਰਟ ਤੁਰੰਤ ਭੇਜਣ ਲਈ ਕਿਹਾ।

No comments:
Post a Comment