ਹੁਸ਼ਿਆਰਪੁਰ, 27 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰ: ਦੀਪਇੰਦਰ ਸਿੰਘ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਕਿਸੇ ਵੀ ਵਿਅਕਤੀ ਜਾਂ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਅਤੇ ਨਾੜ ਨੂੰ ਕਿਸੇ ਵੀ ਸਮੇਂ ਅੱਗ ਲਗਾਉਣ ਅਤੇ ਸ਼ਾਮ 7-00 ਵਜੇ ਤੋਂ ਲੈ ਕੇ ਸਵੇਰੇ 9-00 ਵਜੇ ਤੱਕ ਕੰਬਾਇਨਾਂ ਨਾਲ ਝੌਨਾ ਕੱਟਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਸਾਲ 2011 ਦੀ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਇਹ ਆਮ ਵਿੱਚ ਵੇਖਣ ਵਿੱਚ ਆਇਆ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲ ਹੋਇਆ ਝੋਨਾ ਕੱਟ ਦਿੰਦੀਆਂ ਹਨ। ਇਸ ਤਰਾਂ ਝੋਨੇ ਵਿੱਚ ਨਮੀ ਸਰਕਾਰ ਦੀ ਨਿਰਧਾਰਤ ਸਪੈਸੀਫਿਕੇਸ਼ਨ ਤੋਂ ਉਪਰ ਹੁੰਦੀ ਅਤੇ ਖਰੀਦ ਏਜੰਸੀਆਂ ਝੋਨੇ ਨੂੰ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ ਅਤੇ ਕਿਸਾਨਾਂ ਨੂੰ ਝੋਨਾ ਵੇਚਣ ਲਈ ਬੇਵਜ੍ਹਾ ਖੱਜਲ-ਖੁਆਰ ਹੋਣਾ ਪੈਂਦਾ ਹੈ।
ਇਹ ਹੁਕਮ 26 ਦਸੰਬਰ, 2011 ਤੱਕ ਲਾਗੂ ਰਹੇਗਾ।
ਇਹ ਹੁਕਮ 26 ਦਸੰਬਰ, 2011 ਤੱਕ ਲਾਗੂ ਰਹੇਗਾ।
No comments:
Post a Comment