ਮਾਹਿਲਪੁਰ, 1 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਚਾਲੂ ਵਿੱਤੀ ਸਾਲ ਦੌਰਾਨ 1442 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਮਾਹਿਲਪੁਰ ਦੇ ਵਿਧਾਇਕ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਹਰਖੋਵਾਲ ਵਿਖੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਲਈ 17.05 ਲੱਖ ਰੁਪਏ ਦੇ ਚੈਕ ਦੇਣ ਮੌਕੇ ਕੀਤਾ। ਜਿਨ੍ਹਾਂ ਵਿੱਚੋਂ ਪਿੰਡ ਖਨੌੜਾ ਦੇ ਸਕੂਲ ਦੀ ਇਮਾਰਤ ਵਿੱਚ ਵਾਧਾ ਕਰਨ ਲਈ 4.35 ਲੱਖ, ਪਿੰਡ ਹਰਖੋਵਾਲ, ਪਿੰਡ ਸਾਹਰੀ ਦੇ ਸਕੂਲਾਂ ਲਈ 4.35-4.35 ਲੱਖ, ਪਿੰਡ ਮੜੂਲੀ ਬ੍ਰਾਹਮਣਾ ਅਤੇ ਮਾਨਾ ਦੇ ਸਕੂਲਾਂ ਨੂੰ 2-2 ਲੱਖ ਰੁਪਏ ਦੇ ਚੈਕ ਹਨ।
ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡਾਂ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੁੰ ਮੁਫ਼ਤ ਕਾਪੀਆਂ, ਕਿਤਾਬਾਂ ਅਤੇ ਬਸਤੇ ਦਿੱਤੇ ਜਾ ਰਹੇ ਹਨ। ਗਿਆਰਵੀਂ ਅਤੇ ਬਾਹਰਵੀਂ ਵਿੱਚ ਪੜ੍ਹਨ ਵਾਲੀਆਂ ਗਰੀਬ ਲੜਕੀਆਂ ਨੂੰ ਸਾਈਕਲ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆ ਰਹੀ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਰੋਜ਼ਾਨਾ 8 ਘੰਟੇ ਦਿਨ ਦੇ ਸਮੇਂ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਂ ਖੇਡ ਕਬੱਡੀ ਨੂੰ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਵਿਸ਼ਵ ਕਬੱਡੀ ਕੱਪ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਜਿਸ ਦਾ ਇੱਕ ਮੈਚ ਹੁਸ਼ਿਆਰਪੁਰ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਮਿੰਨੀ ਖੇਡ ਸਟੇਡੀਅਮ ਅਤੇ ਜਿੰਮ ਵੀ ਖੋਲ੍ਹੇ ਜਾ ਰਹੇ ਹਨ ਤਾਂ ਜੋ ਨੌਜਵਾਨ ਇਨ੍ਹਾਂ ਵਿੱਚ ਆ ਕੇ ਆਪਣੀ ਸਿਹਤ ਸੰਭਾਲ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਦੇਸ਼ ਅਤੇ ਰਾਜ ਦਾ ਉਜਵੱਲ ਭਵਿੱਖ ਬਣਾਉਣ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਹਰਖੋਵਾਲ ਦੇ ਸੰਤ ਬਾਬਾ ਮਨਜੀਤ ਸਿੰਘ, ਮਾਸਟਰ ਰਛਪਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਜੋਗਿੰਦਰ ਸਿੰਘ, ਗੁਰਮੀਤ ਸਿੰਘ ਫੁਗਲਾਣਾ, ਵੱਖ-ਵੱਖ ਸਕੂਲਾਂ ਦੇ ਹੈਡਮਾਸਟਰ, ਅਧਿਆਪਕ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment