ਹੁਸ਼ਿਆਰਪੁਰ, 12 ਅਕਤੂਬਰ: ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਦਰਾ ਗਾਂਧੀ ਨੈਸ਼ਨਲ ਬੁਢਾਪਾ ਪੈਨਸ਼ਨ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਸਰਕਾਰ ਵੱਲੋਂ ਗਰੀਬੀ ਰੇਖਾਂ ਤੋਂ ਹੇਠਾਂ ਰਹਿ ਰਹੇ ਬਜ਼ੁਰਗ ਮਹਿਲਵਾਂ ਅਤੇ ਵਿਅਕਤੀਆਂ ਨੂੰ ਪੈਨਸ਼ਨ ਦੇਣ ਲਈ ਨਿਸ਼ਚਿਤ ਕੀਤੀ ਗਈ ਉਮਰ ਦੀ ਹੱਦ 65 ਸਾਲ ਤੋਂ ਘਟਾ ਕੇ 60 ਸਾਲ ਕਰ ਦਿੱਤੀ ਗਈ ਹੈ, ਬਸ਼ਰਤੇ ਕਿ ਸਬੰਧਤ ਵਿਅਕਤੀ ਦਾ ਨਾਮ 2002 ਦੇ ਸਰਵੈ ਅਨੁਸਾਰ ਤਿਆਰ ਕੀਤੀ ਗਈ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਵਾਲੇ ਉਹ ਵਿਅਕਤੀ ਜੋ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਨਾਂ 2002 ਦੇ ਸਰਵੈ ਅਨੁਸਾਰ ਤਿਆਰ ਕੀਤੀ ਗਈ ਸੂਚੀ ਵਿੱਚ ਸ਼ਾਮਲ ਹੋਵੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ 250 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਨਾਲ ਕੇਂਦਰ ਸਰਕਾਰ ਵੱਲੋਂ 500 ਰੁਪਏ ਪ੍ਰਤੀ ਮਹੀਨੇ ਦੀ ਰਾਸ਼ੀ ਪੈਨਸ਼ਨ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੇ ਬਜ਼ੁਰਗ ਉਪਰੋਕਤ ਸ਼ਰਤਾਂ ਅਨੁਸਾਰ ਲਾਭ ਲੈਣ ਦੇ ਯੋਗ ਹਨ, ਉਹ ਆਪਣਾ ਬੀ ਪੀ ਐਲ ਨੰਬਰ ਅਤੇ ਉਮਰ ਸਬੰਧੀ ਸਬੂਤ ਲੈ ਕੇ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਇਸ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਤੁਰੰਤ ਦਿੱਤੀ ਜਾ ਸਕੇ।

No comments:
Post a Comment