ਹੁਸ਼ਿਆਰਪੁਰ, 20 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ 54137 ਅਧਿਆਪਕ ਭਰਤੀ ਕੀਤੇ ਗਏ ਹਨ ਅਤੇ 17000 ਅਧਿਆਪਕ ਪੱਕੇ ਕੀਤੇ ਹਨ। ਇਸੇ ਤਰਾਂ 1088 ਹੋਰ ਨਵੇਂ ਅਧਿਆਪਕਾਂ ਨੂੰ ਭਰਤੀ ਕਰਨ ਦੀ ਪ੍ਰਕ੍ਰਿਆ ਚਲ ਰਹੀ ਹੈ। ਇਹ ਪ੍ਰਗਟਾਵਾ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਢੋਲਬਾਹਾ ਦੇ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਅਤੇ ਬਾਹਰਵੀਂ ਕਲਾਸ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ 136 ਸਾਈਕਲ ਵੰਡਣ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੀਆਂ ਵਿਦਿਆਰਥਣਾਂ ਨੂੰ 47 ਸਾਈਕਲ ਵੀ ਵੰਡੇ। ਬੀਬੀ ਮਹਿੰਦਰ ਕੌਰ ਜੋਸ਼ ਨੇ ਸਰਕਾਰੀ ਹਾਈ ਸਕੂਲ ਡੰਡੋਹ ਨੂੰ 13 ਲੱਖ 50 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ (ਲੜਕੀਆਂ) ਜਨੌੜੀ ਨੂੰ 8 ਲੱਖ ਰੁਪਏ ਅਤੇ ਸਰਕਾਰੀ ਹਾਈ ਸਕੂਲ (ਲੜਕਿਆਂ) ਜਨੌੜੀ ਨੂੰ 4 ਲੱਖ 35 ਹਜ਼ਾਰ ਰੁਪਏ ਦੇ ਚੈਕ ਭੇਂਟ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਗਰਾਮ ਪੰਚਾਇਤ ਜਨੌੜੀ ਨੂੰ ਇੱਕ ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ।
ਬੀਬੀ ਜੋਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਵਿੱਚ ਗਿਆਰਵੀਂ ਅਤੇ ਬਾਹਰਵੀਂ ਕਲਾਸ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਜਾ ਰਹੇ ਹਨ। ਜਿਸ ਉਪਰ ਸਰਕਾਰ ਵੱਲੋਂ 75 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 233 ਨਵੇਂ ਪ੍ਰਾਇਮਰੀ ਸਕੂਲ ਖੋਲ੍ਹੇ ਹਨ ਅਤੇ 837 ਪ੍ਰਾਇਮਰੀਆਂ ਸਕੂਲਾਂ ਨੂੰ ਅਪਗਰੇਡ ਕਰਕੇ ਮਿਡਲ ਸਕੂਲਾਂ ਦਾ ਦਰਜ਼ਾ ਦਿੱਤਾ ਹੈ। ਇਸੇ ਤਰਾਂ 225 ਮਿਡਲ ਸਕੂਲਾਂ ਨੂੰ ਅਪਗਰੇਡ ਕਰਕੇ ਹਾਈ ਸਕੂਲ ਬਣਾਇਆ ਹੈ ਅਤੇ 77 ਹਾਈ ਸਕੂਲਾਂ ਨੂੰ ਅਪਗਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਦਾ ਦਰਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 350 ਕਰੋੜ ਰੁਪਏ ਖਰਚ ਕਰਕੇ 56 ਆਦਰਸ਼ ਸਕੂਲਾਂ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਅਜਿਹੇ ਸੁਧਾਰ ਕਰਦਿਆਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ 14ਵੇਂ ਨੰਬਰ ਤੋਂ ਤੀਜੇ ਨੰਬਰ ਤੇ ਲਿਆਂਦਾ ਹੈ ਅਤੇ ਜਲਦੀ ਹੀ ਪਹਿਲੇ ਨੰਬਰ ਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਾਮਚੁਰਾਸੀ ਹਲਕੇ ਅੰਦਰ ਵਿਕਾਸ ਕਾਰਜਾਂ ਲਈ 70 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਇਸ ਮੌਕੇ ਤੇ ਸ੍ਰੀ ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੇ ਬੋਲਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਵੱਖ-ਵੱਖ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ 9600 ਸਾਈਕਲ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਦਾ ਮੁੱਖ ਮੰਤਵ ਸਾਈਕਲ ਵੰਡਣ ਦੇ ਨਾਲ-ਨਾਲ ਸਮਾਜ ਅੰਦਰ ਭਰੂਣ ਹੱਤਿਆ ਨੂੰ ਰੋਕਣਾ ਹੈ। ਇਸ ਮੌਕੇ ਤੇ ਕ੍ਰਿਸ਼ਨ ਲਾਲ ਸ਼ਰਮਾ ਸਰਪੰਚ ਬਾੜੀਖੱਡ ਅਤੇ ਮੰਗਤ ਰਾਮ ਸਰਪੰਚ ਪਿੰਡ ਢੋਲਬਾਹਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੇ ਸ੍ਰੀ ਕਰਮਜੀਤ ਸਿੰਘ ਬੱਬਲੂ ਚੇਅਰਮੈਨ ਮਿਲਕ ਪਲਾਂਟ, ਪ੍ਰਿੰਸੀਪਲ ਓਂਕਾਰ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਸਤਪਾਲ ਸਿੰਘ ਭੁਲਾਣਾ, ਹਰਮੇਸ਼ ਸਿੰਘ, ਪਿੰਕੀ ਸ਼ਰਮਾ, ਪਸਵਕ ਕਮੇਟੀਆਂ ਦੇ ਚੇਅਰਮੈਨ ਅਤੇ ਇਲਾਕੇ ਦੇ ਪਤਵੰਤੇ ਤੇ ਸਕੂਲਾਂ ਦਾ ਸਟਾਫ਼ ਹਾਜ਼ਰ ਸੀ।

No comments:
Post a Comment