ਹੁਸ਼ਿਆਰਪੁਰ, 1 ਅਕਤੂਬਰ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੜਕਾਂ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੀ ਇਮਾਰਤ ਦੇ ਨੀਂਹ ਪੱਥਰ ਨੂੰ ਸਮਰਪਿਤ 9 ਅਕਤੂਬਰ 2011 ਨੂੰ ਸਵੇਰੇ 10-30 ਵਜੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਯੂਨੀਵਰਸਿਟੀ ਦੀ ਇਮਾਰਤ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਰੱਖਣਗੇ। ਇਹ ਜਾਣਕਾਰੀ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀ ਅਕਾਲੀ-ਭਾਜਪਾ ਲੀਡਰਸ਼ਿਪ ਦੇ ਸੀਨੀਅਰ ਆਗੂਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਤੇ ਸਰਵਸ੍ਰੀ ਸੋਹਨ ਸਿੰਘ ਠੰਡਲ ਵਿਧਾਇਕ ਮਾਹਿਲਪੁਰ, ਸੁਰਿੰਦਰ ਸਿੰਘ ਭੁਲੇਵਾਲਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਮਹਿੰਦਰ ਪਾਲ ਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਰਜੀਤ ਸਿੰਘ ਚੌਹਾਨ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ, ਸੁਰਜੀਤ ਸਿੰਘ ਜੌੜਾ ਡਾਇਰੈਕਟਰ ਮਿਲਕ ਪਲਾਂਟ, ਵਿਜੇ ਪਠਾਨੀਆਂ, ਰਾਮੇਸ਼ ਜ਼ਾਲਮ, ਸਤਨਾਮ ਸਿੰਘ, ਅਸ਼ਵਨੀ ਓਹਰੀ, ਗੁਰਮੇਲ ਰਾਮ ਝਿੰਮ, ਸੁਧੀਰ ਸੂਦ ਅਤੇ ਜ਼ਿਲ੍ਹੇ ਦੀ ਅਕਾਲੀ-ਭਾਜਪਾ ਲੀਡਰਸ਼ਿਪ ਦੇ ਆਗੂ ਹਾਜ਼ਰ ਸਨ।
ਸ੍ਰੀ ਤੀਕਸ਼ਨ ਸੂਦ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਕਾਮਯਾਬ ਬਣਾਉਣ ਵਾਸਤੇ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਕਿ ਉਹ ਸਮਾਗਮ ਵਾਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਝਾਕੀਆਂ ਬਣਾ ਕੇ ਨਗਰ ਕੀਰਤਨ ਦੇ ਰੂਪ ਵਿੱਚ ਸੰਗਤਾਂ ਨੂੰ ਨਾਲ ਲੈ ਕੇ ਇਸ ਸਮਾਗਮ ਵਿੱਚ ਪਹੁੰਚਣ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਮੰਤਰੀ ਸਾਹਿਬਾਨ, ਰਾਜਸੀ ਨੇਤਾ ਅਤੇ ਸੰਤ ਸਮਾਜ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ।

No comments:
Post a Comment