ਹੁਸ਼ਿਆਰਪੁਰ, 4 ਅਕਤੂਬਰ: ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਤੇ 20 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 5 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਕ੍ਰਿਸ਼ਨਾ ਨਗਰ ਵਿਖੇ 9.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਨਾਰਿਅਲ ਤੋੜ ਕੇ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਕ੍ਰਿਸ਼ਨਾ ਨਗਰ ਦੀਆਂ ਸਾਰੀਆਂ ਗਲੀਆਂ ਦੇ ਨਵ-ਨਿਰਮਾਣ ਤੇ 17 ਲੱਖ ਰੁਪਏ ਖਰਚ ਕੀਤੇ ਜਾਣਗੇ।
ਸ੍ਰੀ ਸੂਦ ਨੇ ਹੋਰ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਵੀ ਸ਼ਹਿਰ ਦੀਆਂ ਸੜਕਾਂ ਦਾ ਨਵ-ਨਿਰਮਾਣ ਕੀਤਾ ਜਾ ਰਿਹਾ ਹੈ। ਸੁਤੈਹਰੀ ਰੋਡ, ਡੀ ਏ ਵੀ ਕਾਲਜ ਤੋਂ ਫਤਹਿਗੜ੍ਹ ਚੂੰਗੀ ਅਤੇ ਸਰਕਾਰੀ ਕਾਲਜ ਰੋਡ ਦੇ ਨਵ-ਨਿਰਮਾਣ ਤੇ 4 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਭੰਗੀ ਚੋਅ ਦੇ ਦੂਸਰੇ ਕਿਨਾਰੇ ਤੇ ਵੀ ਬੰਨ ਬਣਾ ਕੇ ਨਵੀਂ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਰਹਿੰਦੇ ਵਿਕਾਸ ਕਾਰਜਾਂ ਤੇ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਮੁਹੱਲਾ ਨਿਵਾਸੀਆਂ ਵੱਲੋਂ ਸ੍ਰੀ ਸੂਦ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾਂ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ, ਐਸ ਓ ਸੁਖਦੇਵ ਸਿੰਘ, ਜਗਦੀਸ਼ ਸੈਣੀ, ਡਾ ਇੰਦਰਜੀਤ ਸ਼ਰਮਾ, ਰਮੇਸ਼ ਜ਼ਾਲਮ, ਕ੍ਰਿਸ਼ਨ ਪਾਲ ਕੱਤਨਾ, ਗਗਨ ਬੱਤਰਾ, ਬ੍ਰਿਜ ਲਾਲ ਆਨੰਦ, ਪੰਕਜ ਕਾਲੀਆ, ਨੀਲਮ ਵਰਮਾ, ਸੁਖਦੇਵ ਵਰਮਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment