ਮਾਹਿਲਪੁਰ, 7 ਅਕਤੂਬਰ: ਹਲਕਾ ਵਿਧਾਇਕ ਮਾਹਿਲਪੁਰ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਪਿੰਡ ਪੰਡੋਰੀ ਕੱਦ ਵਿਖੇ ਗਰਾਮ ਪੰਚਾਇਤ, ਸੋਸ਼ਲ ਵੈਲਫੇਅਰ ਤੇ ਡਿਵੈਲਪਮੈਂਟ ਸੁਸਾਇਟੀ ਅਤੇ ਪਿੰਡ ਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 69 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸੀਵਰੇਜ਼ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਪਿੰਡ ਵਾਸੀਆਂ ਅਤੇ ਪਿੰਡ ਦੇ ਪ੍ਰਵਾਸੀ ਭਾਰਤੀਆਂ ਵੱਲੋਂ ਪਿੰਡ ਦੇ ਸੁਧਾਰ ਅਤੇ ਪਿੰਡ ਵਾਸੀਆਂ ਦੀ ਸਹੂਲਤ ਲਈ ਜੋ ਸੀਵਰੇਜ਼ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਇਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਕੰਮ ਵਿੱਚ 25 ਪ੍ਰਤੀਸ਼ਤ ਹਿੱਸਾ ਪਾਇਆ ਜਾ ਰਿਹਾ ਹੈ ਤਾਂ ਜੋ ਇਸ ਕੰਮ ਨੂੰ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਵਿੱਚ ਪਿੰਡ ਵਾਸੀਆਂ ਦਾ ਯੋਗਦਾਨ ਵੀ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਸਾਰੇ ਪਿੰਡਾਂ ਦੇ ਲੋਕ ਇਕੱਠੇ ਹੋ ਕੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਤਾਂ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕਦੀ ਹੈ।
ਪ੍ਰੋਜੈਕਟ ਇੰਜੀਨੀਅਰ ਰਾਮ ਆਸਰਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਿੰਡ ਵਿੱਚ ਇੰਡੋ-ਕਨੇਡੀਅਨ ਵਿਲੇਜ਼ ਇੰਪਰੂਵਮੈਂਟ ਟਰੱਸਟ ਚੰਡੀਗੜ੍ਹ ਵੱਲੋਂ ਸੀਵਰੇਜ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਪ੍ਰਧਾਨ ਸ੍ਰੀ ਜੀ ਐਸ ਗਿੱਲ ਹਨ। ਉਨ੍ਹਾਂ ਦੱਸਿਆ ਕਿ ਇਸ ਟਰੱਸਟ ਵੱਲੋਂ ਹੁਸ਼ਿਆਰਪੁਰ ਦੇ 7 ਪਿੰਡਾਂ ਵਿੱਚ ਸੀਵਰੇਜ਼ ਪਾਉਣ ਦਾ ਕੰਮ ਕੀਤਾ ਜਾ ਚੁੱਕਾ ਹੈ ਅਤੇ ਇਹ 8ਵਾਂ ਪਿੰਡ ਅਪਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ 14 ਪਿੰਡਾਂ ਵਿੱਚ ਸੀਵਰੇਜ਼ ਪਾਉਣ ਦਾ ਕੰਮ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਤੇ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਮਾਸਟਰ ਰਛਪਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ ਅਤੇ ਪ੍ਰੋਜੈਕਟ ਮੈਨੇਜਰ ਰਵਿੰਦਰ ਵਸ਼ਿਸ਼ਟ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਮੁਖਲਿਆਣਾ, ਬਲਬੀਰ ਸਿੰਘ, ਹਰਭਜਨ ਸਿੰਘ ਤਾਂਬੜ, ਸੋਸ਼ਲ ਵੈਲਫੇਅਰ ਅਤੇ ਡਿਵੈਲਪਮੈਂਟ ਸੁਸਾਇਟੀ ਦੇ ਪ੍ਰਧਾਨ ਚੰਨਣ ਸਿੰਘ, ਕੈਸ਼ੀਅਰ ਗਿਆਨ ਸਿੰਘ, ਇੰਦਰਜੀਤ ਸਿੰਘ, ਸੂਬੇਦਾਰ ਮਹਿੰਦਰ ਸਿੰਘ, ਮਲਕੀਤ ਸਿੰਘ, ਬਖਸ਼ੀ ਰਾਮ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਤੋਂ ਉਪਰੰਤ ਸ੍ਰ: ਸੋਹਨ ਸਿੰਘ ਠੰਡਲ ਨੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੇ ਚੈਕ ਤਕਸੀਮ ਕੀਤੇ ਜਿਨ੍ਹਾਂ ਵਿੱਚ ਪਿੰਡ ਫਲਾਈ ਦੇ ਸਰਕਾਰੀ ਸਕੂਲ ਨੂੰ 17 ਲੱਖ 5 ਹਜ਼ਾਰ, ਰਾਜਪੁਰ ਭਾਈਆਂ ਦੇ ਸਕੂਲ ਨੂੰ 8 ਲੱਖ 70 ਹਜ਼ਾਰ ਅਤੇ ਮੜੂਲੀ ਬ੍ਰਾਹਮਣਾ ਦੇ ਸਕੂਲ ਨੂੰ 2 ਲੱਖ ਰੁਪਏ ਦੇ ਚੈਕ ਹਨ।

No comments:
Post a Comment