ਹੁਸ਼ਿਆਰਪੁਰ, 9 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਕਾਸਸ਼ੀਲ ਪਹਿਲ ਕਦਮੀਆਂ ਕਰਦਿਆਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਇਹ ਪ੍ਰਗਟਾਵਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੜਕਾਂ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰ: ਬਾਦਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਤੇ 55 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 33 ਏਕੜ ਜ਼ਮੀਨ ਵਿੱਚ ਇਸ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੀ ਉਸਾਰੀ ਕੀਤੀ ਜਾ ਰਹੀ ਹੈ ਜੋ ਡੇਢ ਸਾਲ ਵਿੱਚ ਮੁਕੰਮਲ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿੱਚ ਇਸ ਯੂਨੀਵਰਸਿਟੀ ਦੀ ਉਸਾਰੀ ਤੇ 20 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਹਿੰਦੋਸਤਾਨ ਦੀ ਚੌਥੀ ਅਤੇ ਪੰਜਾਬ ਦੀ ਪਹਿਲੀ ਆਯੁਰਵੇਦ ਯੂਨੀਵਰਸਿਟੀ ਹੈ ਜੋ ਆਯੁਰਵੇਦ ਸਿੱਖਿਆ ਨੂੰ ਕੌਮਾਂਤਰੀ ਪੱਧਰ ਤੇ ਪ੍ਰਫੁਲਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਹਿੰਦੋਸਤਾਨ ਦੀਆਂ ਪਹਿਲੀਆਂ ਤਿੰਨ ਯੂਨੀਵਰਸਿਟੀਆਂ ਨਾਲੋਂ ਬੇਹਤਰੀਨ ਯੂਨੀਵਰਸਿਟੀ ਹੋਵੇਗੀ। ਉਨ੍ਹਾਂ ਨੇ ਇਸ ਯੂਨੀਵਰਸਿਟੀ ਵਾਸਤੇ ਪਿੰਡ ਖੜਕਾਂ ਦੀ ਪੰਚਾਇਤ ਵੱਲੋਂ ਦਿੱਤੀ ਗਈ ਜਮੀਨ ਲਈ ਪੰਚਾਇਤ ਦਾ ਧੰਨਵਾਦ ਕੀਤਾ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਕਿਹਾ ਕਿ ਉਹ ਖੜਕਾਂ ਪਿੰਡ ਦੇ ਬੱਚਿਆਂ ਨੂੰ ਮੁਫ਼ਤ ਆਯੁਰਵੇਦ ਸਿੱਖਿਆ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 12 ਆਯੂਰਵੇਦ ਅਤੇ 4 ਹੋਮਿਓਪੈਥੀ ਕਾਲਜ ਚੱਲ ਰਹੇ ਹਨ ਜਿਨ੍ਹਾਂ ਵਿੱਚ 4 ਹਜ਼ਾਰ ਤੋਂ ਵੱਧ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਡਿਗਰੀ ਪੱਧਰ ਤੇ ਯੋਗਾ, ਸਿੱਧਾ ਅਤੇ ਯੂਨਾਨੀ ਕੋਰਸ ਸ਼ੁਰੂ ਕੀਤੇ ਗਏ ਹਨ ਅਤੇ ਆਉਣ ਵਲੇ ਸਮੇਂ ਵਿੱਚ ਹੋਰ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ।
ਸ੍ਰ: ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬੇਹਤਰ ਤੇ ਆਧੁਨਿਕ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਨਵੀਨੀਕਰਨ ਅਤੇ ਆਧੁਨਿਕ ਸਾਜੋ-ਸਮਾਜ ਮੁਹੱਈਆ ਕਰਾਉਣ ਲਈ 394 ਕਰੋੜ ਰੁਪਏ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਅਤੇ ਕਮਿਉਨਿਟੀ ਹੈਲਥ ਸੈਂਟਰਾਂ ਵਿੱਚ ਵੀ ਆਧੁਨਿਕ ਸਿਹਤ ਸੇਵਾਵਾਂ ਅਤੇ ਸਾਜੋ ਸਮਾਨ ਮੁਹੱਈਆ ਕਰਾਉਣ ਲਈ 350 ਕਰੋੜ ਰੁਪਏ ਖਰਚ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੰਠਿਡਾ ਅਤੇ ਮੁਹਾਲੀ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਲਈ 300 ਕਰੋੜ ਰੁਪਏ ਖਰਚ ਕੀਤਾ ਗਿਆ ਹੈ। ਇਸੇ ਤਰਾਂ ਅੰਮ੍ਰਿਤਸਰ, ਬਠਿੰਡਾ ਅਤੇ ਫਰੀਦਕੋਟ ਵਿਖੇ ਕੈਂਸਰ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਚ ਸਿੱਖਿਆ ਦੇ ਪ੍ਰਸਾਰ ਲਈ ਪਹਿਲਾਂ ਤਿੰਨ ਯੂਨੀਵਰਸਿਟੀ ਸਥਾਪਤ ਕੀਤੀਆਂ ਗਈਆਂ ਸਨ ਅਤੇ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 5 ਹੋਰ ਨਵੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਹਨ ਅਤੇ ਤਿੰਨ ਹੋਰ ਨਵੀਆਂ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਅੰਦਰ ਵੱਖ-ਵੱਖ ਜ਼ਿਲ੍ਹਿਆਂ ਵਿੱਚ 17 ਡਿਗਰੀ ਕਾਲਜ਼ ਖੋਲ੍ਹੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲਾਂ 14ਵੇਂ ਨੰਬਰ ਤੇ ਸੀ ਪਰ ਪੰਜਾਬ ਸਰਕਾਰ ਦੀਆਂ ਵਧੀਆਂ ਸਿੱਖਿਆ ਨੀਤੀਆਂ ਸਦਕਾ ਪੰਜਾਬ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਤੀਜ਼ੇ ਨੰਬਰ ਤੇ ਆ ਗਿਆ ਹੈ ਅਤੇ ਜਲਦੀ ਹੀ ਪੰਜਾਬ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਾਕਰ ਨੇ ਸਾਢੇ ਚਾਰ ਸਾਲਾਂ ਵਿੱਚ ਜਿੰਨਾ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਹੈ , ਓਨਾ ਪਿਛਲੀਆਂ ਕਾਂਗਰਸ ਸਰਕਾਰਾਂ 20 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਅਕਾਲੀ-ਭਾਜਪਾ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਅਤੇ ਕਾਂਗਰਸ ਦੀ 20 ਸਾਲ ਦੀ ਕਾਰਗੁਜਾਰੀ ਦੀ ਪੜਚੋਲ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫੈਸਲਾ ਕਰਨ। ਉਨ੍ਹਾਂ ਨੇ ਕੇਂਦਰ ਦੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ । ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਖਾਦਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਨੇ ਅਰੁਣ ਜੇਤਲੀ ਨੂੰ ਵੀ ਅਪੀਲ ਕੀਤੀ ਕਿ ਉਹ ਕੌਮੀ ਪੱਧਰ ਤੇ ਐਨ ਡੀ ਏ ਵੱਲੋਂ ਵੀ ਇਸ ਸਬੰਧੀ ਜ਼ੋਰਦਾਰ ਮੰਗ ਉਠਾਉਣ। ਸ੍ਰ: ਬਾਦਲ ਨੇ ਇਸ ਮੌਕੇ ਤੇ ਸਰਕਾਰੀ ਹਾਈ ਸਕੂਲ ਖੜਕਾਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸ੍ਰੀ ਅਰੁਣ ਜੇਤਲੀ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਉਪਰ ਯੂਨੀਵਰਸਿਟੀ ਦੀ ਸਥਾਪਨਾ ਕਰਨਾ , ਇੱਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਅਜਿਹੇ ਮਹਾਨ ਭਗਤ ਹੋਏ ਹਨ, ਜਿਨ੍ਹਾਂ ਨੇ ਉਤਰ ਪ੍ਰਦੇਸ਼ ਦੇ ਬਨਾਰਸ ਵਿੱਚ ਜਨਮ ਲੈ ਕੇ ਪੰਜਾਬ ਵਿੱਚ ਲੰਬਾ ਸਮਾਂ ਭਗਤੀ ਕੀਤੀ ਅਤੇ ਲੋਕਾਂ ਨੂੰ ਜਾਤ-ਪਾਤ ਤੋਂ ਉਪਰ ਉਠ ਕੇ ਉਸਾਰੂ ਸਮਾਜ ਦੀ ਸਿਰਜਣਾ ਲਈ ਸਿੱਖਿਆ ਦਿੱਤੀ । ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਬਣਨ ਨਾਲ ਭਾਰਤੀ ਇਲਾਜ ਦੇ ਤਰੀਕਿਆਂ ਦਾ ਅੰਤਰ ਰਾਸ਼ਟਰੀ ਪੱਧਰ ਤੇ ਵਿਕਾਸ ਹੋਵੇਗਾ।
ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ, ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੀ ਸਥਾਪਨਾ ਕਰਕੇ ਲੋਕਾਂ ਨੂੰ ਇੱਕ ਅਜਿਹਾ ਤੋਹਫ਼ਾ ਦਿੱਤਾ ਹੈ ਜਿਸ ਦਾ ਲਾਭ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਲੋਕਾਂ ਨੂੰ 100 ਪ੍ਰਤੀਸ਼ਤ ਪੀਣ ਵਾਲਾ ਸਾਫ਼-ਸੁਥਰਾ ਪਾਣੀ ਅਤੇ ਆਧੁਨਿਕ ਸੀਵਰੇਜ਼ ਸਿਸਟਮ ਦੀ ਸਹੂਲਤ ਮੁਹੱਈਆ ਕਰਨ ਲਈ 114 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰਾਂ ਸਰਕਾਰ ਵੱਲੋਂ ਜ਼ਿਲ੍ਹੇ ਦੇ ਕੰਢੀ ਇਲਾਕੇ ਦਾ ਸਰਵਪੱਖੀ ਵਿਕਾਸ ਕੀਤਾ ਗਿਆ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ, ਪ੍ਰੋ: ਓਮ ਪ੍ਰਕਾਸ਼ ਉਪਾਧਿਆਏ ਉਪ ਕੁਲਪਤੀ, ਸੋਹਨ ਸਿੰਘ ਠੰਡਲ ਵਿਧਾਇਕ ਹਲਕਾ ਮਾਹਿਲਪੁਰ, ਸੰਤ ਨਿਰਮਲ ਸਿੰਘ ਅਤੇ ਦਿਸ਼ੰਤ ਗੋਤਮ ਭਾਜਪਾ ਦੇ ਐਸ ਸੀ ਮੋਰਚਾ ਦੇ ਕੌਮੀ ਪ੍ਰਧਾਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਜੀਤ ਕੁਮਾਰ ਜਿਆਣੀ ਟਰਾਂਸਪੋਰਟ ਮੰਤਰੀ ਪੰਜਾਬ, ਸਰਵਨ ਸਿੰਘ ਫਿਲੌਰ, ਬੀਬੀ ਮਹਿੰਦਰ ਕੌਰ ਜੋਸ਼ (ਦੋਵੇਂ ਮੁੱਖ ਪਾਰਲੀਮਾਨੀ ਸਕੱਤਰ), ਚੌਧਰੀ ਮੋਹਨ ਸਿੰਘ ਬੰਗਾ, ਚੌਧਰੀ ਸਵਰਨਾ ਰਾਮ (ਦੋਵੇਂ ਵਿਧਾਇਕ), ਰਜਿੰਦਰ ਭੰਡਾਰੀ ਉਪ ਚੇਅਰਮੈਨ ਯੋਜਨਾ ਬੋਰਡ ਪੰਜਾਬ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਚੌਧਰੀ ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ੍ਰ੍ਰੋਮਣੀ ਅਕਾਲੀ ਦਲ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਮਹਿੰਦਰ ਪਾਲ ਮਾਨ, ਪ੍ਰਕਾਸ਼ ਸਿੰਘ ਗੜਦੀਵਾਲਾ ਸਾਬਕਾ ਵਿਧਾਇਕ, ਜਰਨੈਲ ਸਿੰਘ ਗੜ੍ਹਦੀਵਾਲਾ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ, ਸਤਿੰਦਰਪਾਲ ਸਿੰਘ ਢੱਟ, ਸੁਖਦੇਵ ਕੌਰ ਸੱਲ੍ਹਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮ੍ਯਣੀ ਅਕਾਲੀ ਦਲ ਇਸਤਰੀ ਵਿੰਗ ਹੁਸ਼ਿਆਰਪੁਰ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਪਵਨ ਕੁਮਾਰ, ਅਸ਼ਵਨੀ ਓਹਰੀ, ਰਮੇਜ਼ ਜ਼ਾਲਮ, ਸੰਤ ਸਮਾਜ ਦੇ ਨੁਮਾਇੰਦੇ ਅਤੇ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

No comments:
Post a Comment