ਹੁਸ਼ਿਆਰਪੁਰ, 4 ਅਕਤੂਬਰ: ਪੰਜਾਬ ਕ੍ਰਿਕਟ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਗਰਾਉਂਡ ਵਿਖੇ ਕਰਵਾਏ ਜਾ ਰਹੇ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਦੇ ਅੱਜ ਦੇ ਮੈਚ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਸ੍ਰੀ ਮਹਿੰਦਰ ਪਾਲ ਮਾਨ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ। ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਖੇਡਾਂ ਤੋਂ ਸਾਨੂੰ ਆਪਸ ਵਿੱਚ ਮਿਲ ਕੇ ਰਹਿਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰਾਂ ਅਤੇ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਪਿੰਡਾਂ ਵਿੱਚ ਨੌਜਵਾਨਾਂ ਲਈ ਜਿੰਮ ਵੀ ਖੋਲ੍ਹਾਂ ਜਾ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਹੁਸ਼ਿਆਰਪੁਰ ਵਿੱਚ ਜੋ ਇਹ ਕ੍ਰਿਕਟ ਟੂਰਨਾਮੈਂਟ ਕਰਾਉਣ ਦਾ ਉਪਰਾਲਾ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਤੇ ਉਨ੍ਹਾਂ ਨੇ ਕ੍ਰਿਕਟ ਦੇ ਖਿਡਾਰੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਇਸ ਮੌਕੇ ਤੇ ਸ੍ਰੀ ਮਾਨ ਦਾ ਸਨਮਾਨ ਵੀ ਕੀਤਾ ਗਿਆ।
ਸਕੱਤਰ ਕ੍ਰਿਕਟ ਐਸੋਸੀਏਸ਼ਨ ਸ੍ਰੀ ਰਮਨ ਘਈ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ (ਅੰਡਰ-22) 1 ਅਕਤੂਬਰ ਤੋਂ 16 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਅੱਜ ਦਾ ਮੈਚ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੀਆਂ ਟੀਮਾਂ ਵਿਚਕਾਰ ਖੇਡਿਆ ਜਾ ਰਿਹਾ ਹੈ ਜਿਸ ਵਿੱਚ ਨਵਾਂਸ਼ਹਿਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਖੇਡਣ ਦਾ ਫੈਸਲਾ ਕੀਤਾ ਹੈ। ਇਹ ਮੈਚ 2 ਦਿਨ ਚਲੇਗਾ। ਇਨ੍ਹਾਂ ਮੈਚਾਂ ਦੇ ਰੈਫਰੀ ਪੂਰਵ ਰਨਜੀ ਟਰਾਫੀ ਵਿਜੇਤਾ ਵਿਨੀਤ ਸ਼ਰਮਾ ਹੋਣਗੇ ਅਤੇ ਇਸ ਮੈਚ ਵਿੱਚ ਇੰਪਾਇਰ ਦੀ ਭੂਮਿਕਾ ਅਵਿਸ਼ ਪਾਲ ਗੁਲੂ ਅਤੇ ਵਿਕਾਸ ਚੱਢਾ ਜ¦ਧਰ ਕਰਨਗੇ। ਸਕੋਰਰ ਦੀ ਭੂਮਿਕਾ ਸਤੀਸ਼ ਕੁਮਾਰ ਨਿਭਾਉਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਟੂਰਨਾਮੈਂਟ ਕਮੇਟੀ ਡਾ ਪੰਕਜ ਸ਼ਿਵ, ਪ੍ਰਧਾਨ ਡਾ ਦਲਜੀਤ ਸਿੰਘ ਖੇਲਾ, ਪ੍ਰਵੀਨ ਕੁਮਾਰ, ਡੀ ਸਿੰਘ, ਕੋਚ ਬਲਰਾਜ ਕੁਮਾਰ, ਤਾਰਾ ਚੰਦ, ਡਾ ਰਜਿੰਦਰ ਕੁਮਾਰ ਸੈਣੀ ਅਤੇ ਹੋਰ ਪਤਵੰਡੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment