ਹੁਸ਼ਿਆਰਪੁਰ, 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ 72624 ਕਰੋੜ ਰੁਪਏ ਦੀ ਲਾਗਤ ਨਾਲ 12104 ਮੈਗਾਵਾਟ ਬਿਜਲੀ ਪੈਦਾ ਕਰਨ ਵਾਲੇ 7 ਵੱਡੇ ਪ੍ਰੋਜੈਕਟ ਲਗਾਏ ਹਨ ਅਤੇ 8000 ਕਰੋੜ ਰੁਪਏ ਤੋਂ ਵੱਧ ਨਿਵੇਸ਼ ਨਾਲ ਬਿਜਲੀ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ (ਵੰਡ) ਪ੍ਰਣਾਲੀ ਦੀ ਮਜ਼ਬੂਤੀ ਅਤੇ ਸੁਧਾਰ ਲਈ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਹਨ ਅਤੇ ਗੈਰ ਰਵਾਇਤੀ ਵਸੀਲਿਆਂ ਤੋਂ ਬਿਜਲੀ ਪੈਦਾ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਪ੍ਰਗਟਾਵਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਲਾਚੋਵਾਲ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰ: ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਵੇਂ ਬਿਜਲੀ ਘਰ ਬਣਾਉਣ, ਬਿਜਲੀ ਸੁਧਾਰ ਦੀਆਂ ਸਕੀਮਾਂ ਲਾਗੂ ਕਰਨ ਅਤੇ ਵੱਖ-ਵੱਖ ਕੈਟਾਗਰੀ ਦੇ ਕੁਨੈਕਸ਼ਨ ਦੇਣ ਉਪਰ 150 ਕਰੋੜ ਰੁਪਏ ਖਰਚ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਲਾਚੋਵਾਲ ਸਬ-ਸਟੈਸ਼ਨ ਦੇ ਬਣਨ ਨਾਲ 25 ਪਿੰਡਾਂ ਨੂੰ ਜਿਥੇ ਬੇਹਤਰ ਬਿਜਲੀ ਦੀ ਸਪਲਾਈ ਮਿਲੇਗੀ, ਉਥੇ ਪੰਜਾਬ ਰਾਜ ਪਾਵਰ ਕੌਮ ਦੇ 132 ਕੇ. ਵੀ. ਸਬ-ਸਟੈਸ਼ਨ ਹੁਸ਼ਿਆਰਪੁਰ, 66 ਕੇ.ਵੀ. ਸਬ-ਸਟੇਸ਼ਨ ਸ਼ਾਮਚੁਰਾਸੀ ਅਤੇ 66 ਕੇ. ਵੀ. ਸਬ-ਸਟੇਸ਼ਨ ਬੁਲੋਵਾਲ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਹ ਸਬ-ਸਟੇਸ਼ਨ ਵਾਧੂ ਲੋਡ ਤੋਂ ਮੁਕਤ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਬਿਜਲੀ ਉਤਪਾਦਨ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣੀ ਵੀ ਜ਼ਰੂਰੀ ਹੈ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਆਉਂਦੇ ਡੇਢ ਸਾਲ ਅੰਦਰ ਪੰਜਾਬ ਦੇਸ਼ ਦਾ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਖੇਤਰ ਵਿੱਚ ਵੱਡੇ ਪ੍ਰੋਜੈਕਟ ਲਗਾਏ ਗਏ ਹਨ ਅਤੇ ਆਮ ਲੋਕਾਂ ਨੂੰ ਬੇਹਤਰ ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਸੂਬੇ ਨੂੰ ਦੇਸ਼ ਵਿੱਚੋਂ 14ਵੇਂ ਨੰਬਰ ਤੋਂ ਤੀਜੇ ਨੰਬਰ ਤੇ ਲਿਆਂਦਾ ਹੈ ਅਤੇ ਜਲਦੀ ਹੀ ਪਹਿਲੇ ਨੰਬਰ ਤੇ ਲਿਆਂਦਾ ਜਾ ਰਿਹਾ ਹੈ।
ਇਸ ਮੌਕੇ ਤੇ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 5 ਨਵੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਹਨ ਅਤੇ 17 ਨਵੇਂ ਡਿਗਰੀ ਕਾਲਜ ਖੋਲ੍ਹੇ ਗਏ ਹਨ। ਇਸ ਮੌਕੇ ਤੇ ਸਰਵਸ੍ਰੀ ਸੋਹਨ ਸਿੰਘ ਠੰਡਲ ਵਿਧਾਇਕ ਹਲਕਾ ਮਾਹਿਲਪੁਰ, ਕੇ ਡੀ ਚੌਧਰੀ ਚੇਅਰਮੈਨ ਪੰਜਾਬ ਪਾਵਰ ਕੌਮ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ,ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ, ਸਰਬਜੋਤ ਸਿੰਘ ਸਾਹਬੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ, ਵਰਿੰਦਰ ਸਿੰਘ ਬਾਜਵਾ, ਜਸਜੀਤ ਸਿੰਘ ਥਿਆੜਾ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਬੀਬੀ ਸੁਖਦੇਵ ਕੌਰ ਸੱਲਾਂ, ਜਤਿੰਦਰ ਸਿੰਘ ਲਾਲੀ ਬਾਜਵਾ, ਕਰਮਜੀਤ ਸਿੰਘ ਬੱਬਲੂ, ਸੰਤੋਖ ਸਿੰਘ ਸਰਨਾ ਮੁੱਖ ਇੰਜੀਨੀਅਰ (ਉਤਰ) ਜ਼ੋਨ ਜ¦ਧਰ, ਜਗਮੋਹਨ ਸਿੰਘ ਐਸ ਈ ਬਿਜਲੀ ਬੋਰਡ ਅਤੇ ਇਲਾਕੇ ਦੇ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

No comments:
Post a Comment