ਹੁਸ਼ਿਆਰਪੁਰ, 21 ਅਕਤੂਬਰ: ਪੰਜਾਬ ਪੁਲਿਸ ਹੁਸ਼ਿਆਰਪੁਰ ਵੱਲੋਂ ਆਪਣੀ ਡਿਊਟੀ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪੰਜਾਬ ਪੁਲਿਸ ਅਤੇ ਵੱਖ-ਵੱਖ ਅਰਧ ਸੁਰੱਖਿਆ ਬਲਾਂ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਸਥਾਨਕ ਪੁਲਿਸ ਲਾਈਨ ਵਿਖੇ ਸ਼ਹੀਦੀ ਯਾਦਗਾਰ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਮਿੰਦਰ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੇ ਐਸ ਭਿੰਡਰ, ਮਾਨਯੋਗ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ, ਐਸ ਪੀ (ਹੈਡਕੁਆਟਰ) ਰਾਜੇਸ਼ਵਰ ਸਿੰਘ ਸਿੱਧੂ, ਡੀ ਐਸ ਪੀ ਹਰਜਿੰਦਰ ਸਿੰਘ, ਡੀ ਐਸ ਪੀ (ਸਪੈਸ਼ਨ ਬਰਾਂਚ) ਜੋਗਿੰਦਰ ਪਾਲ ਸਿੰਘ, ਡੀ ਐਸ ਪੀ (ਆਰ) ਹਰਿੰਦਰ ਪਾਲ ਸਿੰਘ, ਡੀ ਐਸ ਪੀ ਰਾਮ ਸਿੰਘ, ਵੱਖ-ਵੱਖ ਥਾਣਿਆਂ ਦੇ ਐਸ ਐਚ ਓ, ਅਸ਼ਵਨੀ ਤਿਵਾੜੀ, ਧਰਮਵੀਰ ਕਪੂਰ, ਸੋਨਾਲੀਕਾ ਤੋਂ ਐਸ ਕੇ ਪੋਮਰਾ, ਵੱਖ-ਵੱਖ ਰਾਜਨੀਤਿਕ, ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ, ਸ਼ਹੀਦਾਂ ਦੇ ਪ੍ਰੀਵਾਰਾਂ ਦੇ ਮੈਂਬਰਾਂ, ਸਾਰੇ ਪੁਲਿਸ ਅਧਿਕਾਰੀਆਂ ਅਤੇ ਪਤਵੰਤੇ ਸ਼ਹਿਰੀਆਂ ਨੇ ਸ਼ਹੀਦਾਂ ਦੀ ਯਾਦਗਾਰ ਤੇ ਫੁੱਲਮਾਲਾਵਾਂ ਅਰਪਿਤ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਮੌਕੇ ਤੇ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਵੀ ਭੇਂਟ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਮਿੰਦਰ ਸਿੰਘ ਨੇ ਇਸ ਮੌਕੇ ਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਜਿਨ੍ਹਾਂ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰੀਆਂ, ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੇ ਪ੍ਰੀਵਾਰਾਂ ਨੂੰ ਇਸ ਮੌਕੇ ਤੇ ਸਨਮਾਨ ਵਜੋਂ ਕੰਬਲ ਦਿੱਤੇ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦੁਆਇਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੀ ਹਰ ਦੁੱਖ-ਤਕਲੀਫ਼ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਐਸ ਪੀ (ਹੈਡਕੁਆਰਟਰ) ਰਾਜੇਸ਼ਵਰ ਸਿੱਧੂ ਨੇ ਇਸ ਮੌਕੇ ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਹਰ ਸਾਲ 21 ਅਕਤੂਬਰ ਨੂੰ ਸਾਰੀਆਂ ਹਥਿਆਰਬੰਦ ਫੋਰਸਾਂ ਦੇ ਸਮੂਹ ਮਹਾਨ ਸ਼ਹੀਦਾਂ ਜਿਨ੍ਹਾਂ ਦੇਸ਼ ਲਈ ਆਪਣੇ ਪ੍ਰਾਣਾਂ ਦੀ ਅਹੂਤੀ ਦਿੱਤੀ, ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇੱਕ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰਖਿਆ ਜਾਵੇਗਾ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਪ੍ਰੀਵਾਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਐਸ ਪੀ (ਹੈਡਕੁਆਟਰ) ਨੇ ਸ਼ਹੀਦਾਂ ਦੇ ਪ੍ਰੀਵਾਰਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ।
ਸੋਨਾਲੀਕਾ ਗਰੁੱਪ ਦੇ ਨੁਮਾਇੰਦੇ ਸ੍ਰੀ ਐਸ ਕੇ ਪੋਮਰਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱ੍ਯਿਸਆ ਕਿ ਸ਼ਹੀਦਾਂ ਦੇ ਪ੍ਰੀਵਾਰਾਂ ਦੀ ਸਹਾਇਤਾ ਲਈ ਉਨ੍ਹਾਂ ਵੱਲੋਂ 48 ਹਜ਼ਾਰ ਰੁਪਏ ਦਿੱਤੇ ਗਏ ਅਤੇ ਕਿਹਾ ਕਿ ਸੋਨਾਲੀਕਾ ਗਰੁੱਪ ਵੱਲੋਂ ਸ਼ਹੀਦਾਂ ਦੇ ਗਰੀਬ ਪ੍ਰੀਵਾਰਾਂ ਦੇ ਹੋਣ-ਹਾਰ ਬੱਚਿਆਂ ਨੂੰ ਉਚ ਪੱਧਰੀ ਵਿਦਿਆ ਮੁਫ਼ਤ ਦਿੱਤੀ ਜਾਵੇਗੀ।

No comments:
Post a Comment