ਗੜ੍ਹਦੀਵਾਲਾ, 1 ਅਕਤੂਬਰ: ਅਕਾਲੀ-ਭਾਜਪਾ ਸਰਕਾਰ ਵੱਲੋਂ ਗਰੀਬ ਅਤੇ ਹੁਸ਼ਿਆਰਪੁਰ ਬੱਚਿਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਮੁਹੱਈਆ ਕਰਾਉਣ ਲਈ ਰਾਜ ਭਰ ਵਿੱਚ 118 ਆਦਰਸ਼ ਸਕੂਲ ਸਥਾਪਿਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰ: ਦੇਸ ਰਾਜ ਸਿੰਘ ਧੁੱਗਾ ਨੇ ਪਿੰਡ ਭਾਨੋਵਾਲ ਵਿਖੇ 5.60 ਲੱਖ ਰੁਪਏ ਦੀ ਲਾਗਤ ਨਾਲ ਐਲੀਮੈਂਟਰੀ ਅਤੇ ਮਿਡਲ ਸਕੂਲ ਦੇ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕਰਨ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਬੱਚਿਆਂ ਦੇ ਬੈਠਣ ਲਈ ਬੈਂਚ ਦਿੱਤੇ ਗਏ ਹਨ, ਸਕੂਲਾਂ ਦੀਆਂ ਚਾਰਦੀਵਾਰੀਆਂ ਅਤੇ ਇਮਾਰਤਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸਕੂਲਾਂ ਵਿੱਚ ਬੱਚਿਆਂ ਦੀ ਸਹੂਲਤ ਲਈ ਪਖਾਨੇ ਬਣਾਏ ਗਏ ਹਨ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਸ੍ਰ: ਧੁੱਗਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੇਖਦੇ ਹੋਏ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਅਤੇ ਵਿਦਿਆ ਦਾ ਮਿਆਰ ਉਚਾ ਹੋਇਆ ਹੈ। ਉਨ੍ਹਾਂ ਹੋਰ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਵਿਸ ਐਕਟ ਲਾਗੂ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਹੈ ਜਿਸ ਨੇ ਸਰਵਿਸ ਐਕਟ ਲਾਗੂ ਕੀਤਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਹਨਾਂ ਦੀ ਰਜਿਸਟਰੇਸ਼ਨ ਵੀ ਮੌਕੇ ਤੇ ਡੀਲਰਾਂ ਵੱਲੋਂ ਦੇਣ ਦਾ ਪ੍ਰਬੰਧ ਕੀਤਾ ਹੈ। ਹੁਣ ਆਮ ਲੋਕਾਂ ਨੂੰ ਗੱਡੀਆਂ ਦੀ ਖਰੀਦ ਸਮੇਂ ਮੌਕੇ ਤੇ ਹੀ ਰਜਿਸਟਰੇਸ਼ਨ ਅਤੇ ਹੋਰ ਜ਼ਰੂਰੀ ਕਾਗਜ਼ਾਤ ਬਣਾ ਕੇ ਦਿੱਤੇ ਜਾਣਗੇ।
ਇਸ ਮੌਕੇ ਤੇ ਬਲਾਕ ਦੇ ਵਾਈਸ ਪ੍ਰਧਾਨ ਰਜਿੰਦਰ ਕੁਮਾਰ ਪੱਪੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੰਗਤ ਰਾਮ ਢੋਲਵਾਹਾ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਜੌਹਲ, ਮੈਂਬਰ ਬਲਾਕ ਸੰਮਤੀ ਭੂੰਗਾ ਅਨੂਪ ਕੁਮਾਰ ਸ਼ਰਮਾ, ਕਰਮ ਸਿੰਘ ਜੌਹਲ ਅਤੇ ਸਕੂਲ ਦੇ ਹੈਡਮਾਸਟਰ ਦਲਬੀਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਭਾਨੋਵਾਲ ਦੀ ਸਰਪੰਚ ਰੁਕਮਣੀ ਦੇਵੀ, ਸਰਪੰਚ ਚਠਿਆਲੀਆਂ ਗੁਰਬਖਸ਼ ਸਿੰਘ, ਕੁਲਦੀਪ ਸਿੰਘ ਲਾਡੀ, ਜਨਕ ਰਾਜ, ਗੋਪਾਲ ਸਿੰਘ, ਵਿਜੇ ਕੁਮਾਰ, ਰਜਿੰਦਰ ਸ਼ਰਮਾ, ਪਿੰਕੀ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment