ਹੁਸ਼ਿਆਰਪੁਰ, 15 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ਼੍ਰ: ਦੀਪਇੰਦਰ ਸਿੰਘ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਾਈਬਰ ਕੈਫਿਆਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਸਾਰੇ ਸਾਈਬਰ ਕੈਫਿਆਂ ਵਿਖੇ ਆਉਣ ਵਾਲੇ ਅਤੇ ਸਾਈਬਰ ਕੈਫੇ ਇਸਤੇਮਾਲ ਕਰਨ ਵਾਲੇ ਸਾਰੇ ਵਿਅਕਤੀਆਂ ਦਾ ਸ਼ਨਾਖਤੀ ਰਜਿਸਟਰ ਤਿਆਰ ਕਰਨਗੇ। ਸਾਈਬਰ ਕੈਫਿਆਂ ਵਿਖੇ ਆਉਣ ਵਾਲੇ ਅਤੇ ਇੰਟਰਨੈਟ ਆਦਿ ਇਸਤੇਮਾਲ ਕਰਨ ਵਾਲੇ ਸਾਰੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਹੈਂਡ-ਰਾਈਟਿੰਗ ਵਿੱਚ ਨਾਮ ਪਤਾ , ਟੈਲੀਫੋਨ ਨੰਬਰ ਅਤੇ ਸ਼ਨਾਖਤੀ ਸਬੂਤ ਸਬੰਧੀ ਅੰਦਰਾਜ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਹਸਤਾਖਰ ਵੀ ਕਰਵਾਏ ਜਾਣ। ਅਜਿਹੇ ਵਿਅਕਤੀਆਂ ਦੀ ਸ਼ਨਾਖਤ , ਸ਼ਨਾਖਤੀ ਕਾਰਡ ਜਾਂ ਹੋਰ ਕਿਸੇ ਕਾਰਡ , ਰਾਸ਼ਨ ਕਾਰਡ, ਡਰਾਈਵਿੰਗ ਲਾਇੰਸੰਸ, ਪਾਸ ਪੋਰਟ ਜਾਂ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਵੇ। ਮੇਲ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਕ ਨੂੰ ਘੱਟੋ-ਘੱਟ 6 ਮਹੀਨੇ ਕਾਇਮ ਰੱਖਿਆ ਜਾਵੇ।
ਇਹ ਹੁਕਮ 10 ਜਨਵਰੀ 2012 ਤੱਕ ਲਾਗੂ ਰਹਿਣਗੇ।
ਛੱਪੜ ਪੂਰਨ ਤੇ ਪਾਬੰਦੀ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ ਬਹਾਓ ਨੂੰ ਲੈ ਕੇ ਪਿੰਡਾਂ ਵਿੱਚ ਝੱਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।ਇਹ ਹੁਕਮ 10 ਜਨਵਰੀ 2012 ਤੱਕ ਲਾਗੂ ਰਹਿਣਗੇ।
No comments:
Post a Comment