ਹੁਸ਼ਿਆਰਪੁਰ 17, ਨਵੰਬਰ ਸ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਵਲੋਂ 19 ਨਵੰਬਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰੋਸ਼ਨ ਗਰਾਊਂਡ, ਹੁਸ਼ਿਆਰਪੁਰ ਵਿਖੇ ਰੈੱਡ ਕਰਾਸ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਰੈੱਡ ਕਰਾਸ ਦਫ਼ਤਰ ਕੰਪਲੈਕਸ ਵਿਖੇ ਸ਼੍ਰੀ ਹਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਰੈੱਡ ਕਰਾਸ ਮੇਲੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਇੱਕ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਤੇ ਸ਼੍ਰੀ ਵਿਨੈ ਬੁਬਲਾਨੀ, ਵਧੀਕ ਡਿਪਟੀ ਕਮਿਸ਼ਨਰ (ਜ), ਰਾਹੁਲ ਚਾਬਾ, ਐੱਸ.ਡੀ.ਐੱਮ. ਮੁਕੇਰੀਆਂ, ਪੀ. ਪੀ. ਸਿੰਘ, ਐੱਸ. ਡੀ. ਐੱਮ. ਦਸੂਹਾ, ਰਣਜੀਤ ਕੌਰ, ਐੱਸ. ਡੀ. ਐੱਮ. ਗੜ੍ਹਸ਼ੰਕਰ, , ਆਰ.ਐੱਸ. ਬੈਂਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਭੂਪਿੰਦਰਜੀਤ ਸਿੰਘ, ਸੈਕਟਰੀ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਦਰਵੀਰ ਰਾਜ ਕੌਰ, ਸਹਾਇਕ ਕਰ ਅਤੇ ਆਬਕਾਰੀ ਅਫ਼ਸਰ, ਯਸ਼ਮਿਤਰਾ, ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।
ਸ਼੍ਰੀ ਹਰਮਿੰਦਰ ਸਿੰਘ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈੱਡ ਕਰਾਸ ਮੇਲੇ ਵਿੱਚ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਵਲੋਂ ਖਾਣ ਪੀਣ ਦੇ ਸਟਾਲ ਅਤੇ ਜਾਣਕਾਰੀ ਭਰਪੂਰ ਪ੍ਰਦਰਸ਼ਣੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਤੇ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ ਅਤੇ ਰੈੱਡ ਕਰਾਸ ਸੋਸਾਇਟੀ ਵਲੋਂ ਮੌਕੇ ਤੇ ਹੀ ਫੈਂਸੀ ਡਰੈੱਸ, ਪੈਂਟਿੰਗ ਮੁਕਾਬਲੇ ਅਤੇ ਫਲਵਾਰ ਸ਼ੋਅ ਵੀ ਕਰਵਾਏ ਜਾਣਗੇ। ਇਸ ਮੌਕੇ ਤੇ ਰੈੱਡ ਕਰਾਸ ਵਲੋਂ ਇੱਕ ਲੱਕੀ ਡਰਾਅ ਵੀ ਕੱਢਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੇਲੇ ਨੂੰ ਦੇਖਣ ਲਈ ਪਹੁੰਚਣ। ਉਨ੍ਹਾਂ ਕਿਹਾ ਕਿ ਇਸ ਮੇਲੇ ਦੀ ਆਮਦਨ ਨੂੰ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।
No comments:
Post a Comment