ਹੁਸ਼ਿਆਰਪੁਰ, 28 ਨਵੰਬਰ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ 210 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਅਤੇ ਬਿਆਸ ਦਰਿਆਵਾਂ ਉਪਰ ਚਾਰ ਨਵੇਂ ਉਚ ਪੱਧਰੀ ਪੁੱਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਧਨੋਆ ਪੱਤਣ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਝੰਡਾ ਲੁਬਾਣਾ ਵਿਚਕਾਰ ਬਿਆਸ ਦਰਿਆ ਉਪਰ 67 ਕਰੋੜ ਦੀ ਲਗਤ ਨਾਲ ਬਣਨ ਵਾਲੇ ਪੁੱਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਬ੍ਰ: ਬਾਦਲ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਅਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ ਲਈ 2500 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜਿਨ੍ਹਾਂ ਵਿਕਾਸ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕੀਤਾ ਹੈ, ਏਨਾ ਵਿਕਾਸ ਕਾਂਗਰਸ ਪਾਰਟੀ ਨੇ ਪਿਛਲੇ 50 ਸਾਲਾਂ ਵਿੱਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਉਪਰ ਧਨੋਆ ਪੱਤਣ, ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਉਪਰ ਰਾਹੋਂ, ਕਪੂਰਥਲਾ ਜ਼ਿਲ੍ਹੇ ਵਿੱਚ ਬਿਆਸ ਦਰਿਆ ਉਪਰ ਸੁਲਤਾਨਪੁਰ ਲੋਧੀ ਨੂੰ ਚੋਹਲਾ ਸਾਹਿਬ ਨਾਲ ਜੋੜਨ ਲਈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਨੂੰ ਮੀਰਥਲ ਨਾਲ ਜੋੜਨ ਲਈ ਚੱਕੀ ਦਰਿਆ ਉਪਰ ਪੁੱਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁੱਲਾਂ ਦੇ ਬਣਨ ਨਾਲ ਇਨ੍ਹਾਂ ਇਲਾਕਿਆਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਧਨੋਆ ਪੱਤਣ ਤੇ ਪੁੱਲ ਬਣਨ ਨਾਲ ਮਾਝੇ ਦਾ ਇਲਾਕਾ ਦੁਆਬੇ ਨਾਲ ਜੁੜ ਜਾਵੇਗਾ ਅਤੇ ਇਸ ਪੱਛੜੇ ਖੇਤਰ ਵਿੱਚ ਆਰਥਿਕ ਵਿਕਾਸ ਦੀ ਨਵੀਂ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪੁੱਲ 24 ਅਪ੍ਰੈਲ 2013 ਤੱਕ 18 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਇਸ ਪੁੱਲ ਨੂੰ ਦੇਸ਼ ਦੀ ਪ੍ਰਸਿੱਧ ਕੰਪਨੀ ਟਾਂਟੀਆਂ ਅਤੇ ਸੈਕ ਵੱਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪੁੱਲ ਨੂੰ ਜਾਂਦੀ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ ਮੁਕੇਰੀਆਂ ਉਪ ਮੰਡਲ ਦੀ 57 ਏਕੜ ਜਮੀਨ ਐਕੁਆਇਰ ਕੀਤੀ ਗਈ ਹੈ ਜਿਸ ਦਾ ਬਣਦਾ ਮੁਆਵਜ਼ਾ 18 ਤੋਂ 21 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 10 ਕਰੋੜ ਰੁਪਏ ਦਾ ਮੁਆਵਜ਼ਾ ਜਮੀਨ ਮਾਲਕਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੁੱਲ ਗੁਰਦਾਸਪੁਰ ਜ਼ਿਲ੍ਹੇ ਤੋਂ ਹੁਸ਼ਿਆਰਪੁਰ- ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਫਾਇਦੇਮੰਦ ਹੋਵੇਗਾ ਅਤੇ ਲੋਕਾਂ ਨੂੰ ਘੱਟ ਦੂਰੀ ਤੈਅ ਕਰਨੀ ਪਵੇਗੀ।
ਇਸ ਮੌਕੇ ਤੇ ਇਲਾਕੇ ਦੇ ਲੋਕਾਂ ਵੱਲੋਂ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਕੀਤਾ ਗਿਆ ਅਤੇ ਪੁੱਲ ਦਾ ਕੰਮ ਸ਼ੁਰੂ ਕਰਨ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ, ਗੁਰਬਚਨ ਸਿੰਘ ਬੱਬੇਹਾਲੀ ਵਿਧਾਇਕ ਗੁਰਦਾਸਪੁਰ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਮਹਿੰਦਰ ਸਿੰਘ ਕੈਂਥ ਡਿਪਟੀ ਕਮਿਸ਼ਨਰ ਗੁਰਦਾਸਪੁਰ, ਬਲਕਾਰ ਸਿੰਘ ਸਿੱਧੂ ਐਸ ਐਸ ਪੀ ਹੁਸ਼ਿਆਰਪੁਰ, ਹਰਬੰਸ ਸਿੰਘ ਮੰਝਪੁਰ, ਰਵਿੰਦਰ ਸਿੰਘ ਚੱਕ, ਸਤਨਾਮ ਸਿੰਘ ਬਟਾਲਾ, ਜਨਕ ਸਿੰਘ ਬਗੜੋਈ, ਲਖਵਿੰਦਰ ਸਿੰਘ, ਸਵਿੰਦਰ ਸਿੰਘ ਭਾਗੋਵਾਲੀਆ, ਸਤਨਾਮ ਸਿੰਘ ਧਨੋਆ, ਹਰਮੀਤ ਸਿੰਘ ਕੋਲਪੁਰ ਅਤੇ ਇਲਾਕੇ ਦੇ ਪਤਵੰਤੇ ਤੇ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।