ਹੁਸ਼ਿਆਰਪੁਰ, 18 ਨਵੰਬਰ: ਪੰਜਾਬ ਸਰਕਾਰ ਵੱਲੋਂ ਸੇਵਾ ਦਾ ਅਧਿਕਾਰ ਕਾਨੂੰਨ-2011 ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਮੁਲਾਂਕਣ ਕਰਨ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅੱਜ ਇਥੇ ਪੰਜਾਬ ਯੂਨੀਵਰਸਿਟੀ ਰਿਜਨਲ ਕੈਂਪਸ ਬਜਵਾੜਾ ਵਿਖੇ ਵਿਚਾਰ ਗੋਸ਼ਠੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਸੀ.ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਉਨ੍ਹਾਂ ਦੀਪ ਜਲਾ ਕੇ ਵਿਚਾਰ ਗੋਸ਼ਠੀ ਦਾ ਸ਼ੁੱਭ ਅਰੰਭ ਕੀਤਾ।
ਸ੍ਰੀ ਅਗਰਵਾਲ ਨੇ ਇਸ ਵਿਚਾਰ ਗੋਸ਼ਠੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦੇ ਅਧਿਕਾਰ ਕਾਨੂੰਨ ਰਾਹੀਂ ਲੋਕਾਂ ਨੂੰ ਆਪਣੇ ਕੰਮ ਨਿਸ਼ਚਿਤ ਸਮੇਂ ਵਿੱਚ ਕਰਵਾਉਣ ਲਈ 67 ਸੇਵਾਵਾਂ ਅਧਿਕਾਰ ਦੇ ਤੌਰ ਤੇ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਵਿਚਾਰ ਗੋਸ਼ਠੀ ਦਾ ਮੁੱਖ ਮੰਤਵ ਇਹ ਹੈ ਕਿ ਸੇਵਾ ਅਧਿਕਾਰ ਕਾਨੂੰਨ-2011 ਬਾਰੇ ਲੋਕਾਂ ਨੂੰ ਕਿੰਨੀ ਜਾਣਕਾਰੀ ਹੈ ਅਤੇ ਕਾਨੂੰਨ ਲਾਗੂ ਹੋਣ ਉਪਰੰਤ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਜਾਂ ਨਹੀਂ। ਇਸੇ ਤਰਾਂ ਪੰਜਾਬ ਸਰਕਾਰ ਵੱਲੋਂ ਇਸ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ 67 ਸੇਵਾਵਾਂ ਤੋਂ ਇਲਾਵਾ ਹੋਰ ਕਿਹੜੀਆਂ-ਕਿਹੜੀਆਂ ਸੇਵਾਵਾਂ ਹਨ ਜਿਹੜੀਆਂ ਇਸ ਕਾਨੂੰਨ ਦੇ ਦਾਇਰੇ ਵਿੱਚ ਸ਼ਾਮਲ ਕੀਤੀਆਂ ਜਾ ਸਕਣ। ਸ੍ਰੀ ਅਗਰਵਾਲ ਨੇ ਦੱਸਿਆ ਕਿ ਸੇਵਾ ਅਧਿਕਾਰ ਕਾਨੂੰਨ ਨੂੰ ਹੇਠਲੇ ਪੱਧਰ ਤੋਂ ਲੈ ਕੇ ਉਪਰਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਦੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਜਿਥੇ ਕਿਤੇ ਸਟਾਫ਼ ਦੀ ਸਮੱਸਿਆ ਗੰਭੀਰ ਹੋਵੇਗੀ, ਉਥੇ ਸੇਵਾਵਾਂ ਦੇਣ ਦਾ ਸਮਾਂ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੇਵਾ ਅਧਿਕਾਰ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਬਾਰੇ ਸਰਕਾਰ ਵੱਲੋਂ ਕਮਿਸ਼ਨ ਬਣਾਇਆ ਗਿਆ ਹੈ ਜੋ ਲਗਾਤਾਰ ਇਨ੍ਹਾਂ ਸੇਵਾਵਾਂ ਦੀ ਨਜ਼ਰਸਾਨੀ ਕਰ ਰਿਹਾ ਹੈ।
ਇਸ ਮੌਕੇ ਤੇ ਜ਼ਿਲ੍ਹੇ ਭਰ ਤੋਂ ਆਏ ਵੱਖ-ਵੱਖ ਪੰਚਾਂ-ਸਰਪੰਚਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਇਸ ਵਿਚਾਰ ਗੋਸ਼ਠੀ ਵਿੱਚ ਭਾਗ ਲੈਂਦਿਆਂ ਦੱਸਿਆ ਕਿ ਸੇਵਾ ਅਧਿਕਾਰ ਕਾਨੂੰਨ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ, ਵਿਚਾਰ-ਗੋਸ਼ਠੀਆਂ ਰਾਹੀਂ ਪਿੰਡ ਪੱਧਰ ਤੇ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਇਸ ਸੇਵਾ ਅਧਿਕਾਰ ਕਾਨੂੰਨ ਸਬੰਧੀ ਸਰਕਾਰ ਵੱਲੋਂ ਛਪਾਏ ਗਏ ਪੈਂਫਲਟ ਲੋਕਾਂ ਤੱਕ ਪੰਹੁਚਾਏ ਜਾਣ। ਇਸੇ ਤਰਾਂ ਕੁਝ ਲੋਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਅਤੇ ਲੋਕਾਂ ਨੂੰ ਦਿੱਤੇ ਜਾਂਦੇ ਜਾਗ੍ਰਤੀ ਰਸਾਲੇ ਰਾਹੀਂ ਵੀ ਸੇਵਾ ਦੇ ਅਧਿਕਾਰ ਸਬੰਧੀ ਹੋਰ ਜਾਗਰੂਕਤਾ ਪੈਦਾ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਪੰਚਾਇਤਾਂ ਨੂੰ ਜਾਗ੍ਰਤੀ ਰਸਾਲਾ ਨਿਰੰਤਰ ਮਿਲ ਰਿਹਾ ਹੈ। ਇਸ ਮੌਕੇ ਤੇ ਪ੍ਰਮੁੱਖ ਸਕੱਤਰ ਸ੍ਰੀ ਅਗਰਵਾਲ ਨੇ ਸ਼ਹਿਰ ਦੀ ਇੰਦਰਾ ਕਲੌਨੀ ਦਾ ਦੌਰਾ ਕੀਤਾ ਅਤੇ ਉਹ ਕਲੌਨੀ ਦੀ ਸਫ਼ਾਈ ਅਤੇ ਹਰਿਆਲੀ ਤੋਂ ਬਹੁਤ ਪ੍ਰਭਾਵਿਤ ਹੋਏ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਸ੍ਰੀ ਐਸ.ਸੀ. ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਦਾ ਵਿਚਾਰ ਗੋਸ਼ਠੀ ਵਿੱਚ ਪਹੁੰਚਣ ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਗਰਵਾਲ ਦੇ ਯਤਨਾਂ ਸਦਕਾ ਸੇਵਾ ਅਧਿਕਾਰ ਕਾਨੂੰਨ-2011 ਹੋਂਦ ਵਿੱਚ ਆਇਆ ਹੈ ਅਤੇ ਇਸ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਹ ਖੁਦ ਨਿੱਜੀ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਪ੍ਰਸ਼ਾਸ਼ਨਿਕ ਸੁਧਾਰਾਂ ਦੇ ਖੇਤਰ ਵਿੱਚ ਇੱਕ ਇਨਕਲਾਬੀ ਪਰਿਵਰਤਨ ਆਇਆ ਹੈ ਅਤੇ ਲੋਕਾਂ ਦਾ ਇਸ ਸਬੰਧੀ ਹਾਂ ਪੱਖੀ ਹੁੰਗਾਰਾ ਮਿਲਿਆ ਹੈ।
ਇਸ ਮੌਕੇ ਤੇ ਬਾਂਕੇ ਬਿਹਾਰੀ ਰਿਸੋਰਸ ਪਰਸਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਨੇ ਸੇਵਾ ਅਧਿਕਾਰ ਐਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਰਕਾਰੀ ਵਿਭਾਗਾਂ ਦੇ ਅੰਦਰ ਕੰਮ ਕਰ ਰਹੇ ਅਫ਼ਸਰਾਂ ਅਤੇ ਅਧਿਕਾਰੀਆਂ ਨੂੰ ਸੇਵਾ ਅਧਿਕਾਰ ਕਾਨੂੰਨ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਤੇ ਸੁਰਜੀਤ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਮਗਸੀਪਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਸ੍ਰੀਮਤੀ ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ, ਪੀ ਐਸ ਗਿੱਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਡੀ. ਕੇ. ਮਿੱਤਰ ਚੇਅਰਮੈਨ ਕਲੀਨ ਐਂਡ ਗਰੀਨ ਐਸੋਸੀਏਸ਼ਨ ਹੁਸ਼ਿਆਰਪੁਰ, ਐਸ ਕੇ ਪੋਮਰਾ, ਇੰਦੂ ਚੰਦੇਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਖ-ਵੱਖ ਪਿੰਡਾਂ ਤੋਂ ਆਏ ਪੰਚ-ਸਰਪੰਚ ਤੇ ਪਤਵੰਤੇ ਹਾਜ਼ਰ ਸਨ।

No comments:
Post a Comment