ਹੁਸ਼ਿਆਰਪੁਰ, 14 ਨਵੰਬਰ : ਅੱਜ ਇਥੇ ਖੇਡੇ ਗਏ ਦੂਜੇ ਪਰਲਜ਼ ਵਿਸ਼ਵ ਕੱਪ ਕਬੱਡੀ –2011 ਦੇ ਮੈਚਾਂ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਸ੍ਰੀ ਤੀਕਸ਼ਣ ਸੂਦ ਨੇ ਹੁਸ਼ਿਆਰੁਪਰ ਦੇ ਨਵੇਂ ਬਣੇ ਅਤਿ ਆਧੁਨਿਕ ਸਹੂਲਤਾਂ ਵਾਲੇ ਆਊਟਡੋਰ ਮਲਟੀਪਰਪਜ਼ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਖਚਾਖਚ ਭਰੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਜੋ ਪਹਿਲ ਕਦਮੀਆਂ ਕੀਤੀਆਂ ਹਨ, ਉਹ ਪੰਜਾਬ ਦਾ ਇਤਿਹਾਸ ਬਣਨ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਦੂਜਾ ਪਰਲਜ਼ ਵਿਸ਼ਵ ਕੱਪ ਕਬੱਡੀ-2011 ਪਹਿਲੀ ਤੋਂ 20 ਨਵੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਪ੍ਰਫੁੱਲਤ ਕੀਤਾ ਹੈ ਅਤੇ ਪੰਜਾਬ ਦੀਆਂ ਸੱਥਾਂ ਵਿੱਚ ਖੇਡੀ ਜਾਣ ਵਾਲੀ ਇਹ ਖੇਡ ਅੱਜ ਪੂਰੇ ਵਿਸ਼ਵ ਵਿੱਚ ਪ੍ਰਸਿੱਧ ਹੋ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਏਸ਼ੀਅਨ ਖੇਡਾਂ ਅਤੇ ਓਲੰਪਿਕ ਵਿੱਚ ਸ਼ਾਮਲ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕਬੱਡੀ ਨੂੰ ਪ੍ਰਫੂਲਤ ਕਰਨ ਲਈ ਰਾਜ ਅੰਦਰ ਨਵੇਂ ਕਬੱਡੀ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਨਿਮਾਣਾ ਖੱਟਣ ਵਾਲੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਮਲਟੀਪਰਪਜ਼ ਆਊਟਡੋਰ ਸਟੇਡੀਅਮ ਉਸਾਰਿਆ ਗਿਆ ਹੈ ਜੋ ਅੱਜ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਸਟੇਡੀਅਮ ਦੇ ਬਣਨ ਨਾਲ ਜਿਥੇ ਕਬੱਡੀ ਖੇਡ ਨੂੰ ਪ੍ਰਫੂਲਤ ਕੀਤਾ ਜਾਵੇਗਾ, ਉਥੇ ਹੋਰ ਖੇਡਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਇਸ ਇਲਾਕੇ ਵਿੱਚੋਂ ਨਿਕਲਣ ਵਾਲੇ ਖਿਡਾਰੀ ਰਾਸ਼ਟਰੀ-ਅੰਤਰ ਰਾਸ਼ਟਰੀ ਪੱਧਰ ਤੇ ਭੇਜੇ ਜਾ ਸਕੇ।
ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਬੱਡੀ ਮੈਚਾਂ ਵਿੱਚ ਕੁਲ 4.11 ਕਰੋੜ ਰੁਪਏ ਦੇ ਇਨਾਮ ਖਿਡਾਰੀਆਂ ਨੂੰ ਤਕਸੀਮ ਕੀਤੇ ਜਾ ਰਹੇ ਹਨ। ਜਿਸ ਵਿੱਚੋਂ ਪਹਿਲਾਂ ਇਨਾਮ 2 ਕਰੋੜ ਰੁਪਏ, ਦੂਜਾ ਇਨਾਮ 1 ਕਰੋੜ, ਤੀਜਾ ਇਨਾਮ 50 ਲੱਖ ਰੁਪਏ ਅਤੇ ਹਰੇਕ ਭਾਗ ਲੈਣ ਵਾਲੀ ਟੀਮ ਨੂੰ 10-10 ਲੱਖ ਰੁਪਏ ਦਿੱਤੇ ਜਾਣਗੇ। ਲੜਕੀਆਂ ਦੀ ਕਬੱਡੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ ਲੜਕੀਆਂ ਦਾ ਵਿਸ਼ਵ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ, ਅਮਰੀਕਾ, ਇੰਗਲੈਂਡ ਤੇ ਤੁਰਕਮੇਸਿਤਾਨ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਅਤੇ ਜੇਤੂ ਟੀਮ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾ ਰਿਹਾ ਹੈ।

No comments:
Post a Comment