ਹੁਸ਼ਿਆਰਪੁਰ, 16 ਨਵੰਬਰ: ਸ੍ਰ: ਦੀਪਇੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰਾਂ, ਕਸਬਿਆਂ, ਪਿੰਡਾਂ ਅਧੀਨ ਪੈਂਦੇ ਸਮੂਹ ਸਰਕਾਰੀ/ ਪ੍ਰਾਈਵੇਟ ਬੈਂਕਾਂ ਦੇ ਪ੍ਰਬੰਧਕਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਬੈਂਕ / ਪੈਟਰੋਲ ਪੰਪਾਂ ਦੇ ਪ੍ਰਵੇਸ਼ ਸਥਾਨ ਤੇ ਸੀ. ਸੀ. ਟੀ.ਵੀ. ਕੈਮਰੇ ਲਗਾਉਣ ਲਈ ਕਿਹਾ ਹੈ । ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਬੈਂਕਾਂ ਅਤੇ ਪੈਟਰੋਲ ਪੰਪਾਂ ਤੇ ਹੋਣ ਵਾਲੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ । ਜਿਸ ਕਾਰਨ ਸਰਕਾਰੀ/ਪ੍ਰਾਈਵੇਟ ਸੰਪਤੀ, ਪੈਟਰੋਲ ਪੰਪਾਂ/ਬੈਂਕਾਂ ਦੀਆਂ ਬਿਲਡਿੰਗਾਂ ਅਤੇ ਆਮ ਜਨਤਾ ਨੂੰ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ।
ਇਹ ਸਾਰੇ ਹੁਕਮ 10 ਜਨਵਰੀ 2012 ਤੱਕ ਜਾਰੀ ਰਹਿਣਗੇ।
ਬਿਨਾਂ ਆਗਿਆ ਸਪੀਕਰਾਂ ਆਦਿ ਤੇ ਪਾਬੰਦੀ
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਧਾਰਾ 144 ਤਹਿਤ ਇਹ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਹੋਟਲਾਂ ਆਦਿ ਵਿਚ ਸਕਰੀਨਿੰਗ ਮਸ਼ੀਨਾਂ ਲਾਉਣ ਦੀ ਹਦਾਇਤ
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਅਧੀਨ ਪੈਂਦੇ ਸਮੂਹ ਹੋਟਲਾਂ, ਰੈਸਟੋਰੈਂਟਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਹੋਟਲ, ਰੈਸਟੋਰੈਂਟ ਦੇ ਪ੍ਰਵੇਸ਼ ਸਥਾਨ ਤੇ ਸਮਾਨ ਦੀ ਜਾਂਚ ਲਈ ਐਕਸਰੇ ਸਕਰੀਨਿੰਗ ਮਸ਼ੀਨ ਲਗਾਉਣ ਅਤੇ ਆਉਣ ਵਾਲੇ ਮਹਿਮਾਨਾਂ ਦੀ ਸੁਰੱਖਿਆ ਚੈਕਿੰਗ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਇਹ ਸਾਰੇ ਹੁਕਮ 10 ਜਨਵਰੀ 2012 ਤੱਕ ਜਾਰੀ ਰਹਿਣਗੇ।
No comments:
Post a Comment