ਹੁਸ਼ਿਆਰਪੁਰ 17, ਨਵੰਬਰ : ਪੰਜਾਬ ਅੰਦਰ ਸਾਲ 2012 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈੱਕਟ੍ਰੋਨਿਕ ਵੋਟਿੰਗ ਮਸ਼ੀਨਾਂ ਪੱਛਮੀ ਬੰਗਾਲ ਤੋਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ 1650 ਈ.ਵੀ.ਐੱਮ. ਮਸ਼ੀਨਾਂ ਪੰਜਾਬ ਦੇ ਜ਼ਿਲ੍ਹਾਂ ਹੁਸ਼ਿਆਰਪੁਰ ਵਿੱਚ ਆਈਆਂ ਹਨ। ਇਨ੍ਹਾਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦੇ ਪਹਿਲੇ ਪੜਾਅ ਅਧੀਨ ਅੱਜ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਦੀਪਇੰਦਰ ਸਿੰਘ ਵਲੋ ਜਾਇਜ਼ਾ ਲਿਆ ਗਿਆ ਅਤੇ ਚੋਣ ਕਮਿਸ਼ਨ ਦੇ ਇੰਜੀਨੀਅਰਾਂ ਵਲੋਂ ਈ.ਵੀ.ਐੱਮ. ਦੀ ਜਾਂਚ ਪੜਤਾਲ ਕੀਤੀ ਗਈ।
ਸ਼੍ਰੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੇ ਚਲਦਿਆਂ ਚੋਣ ਅਮਲੇ ਅਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਵਿਨੈ ਬੁਬਲਾਨੀ, ਵਧੀਕ ਡਿਪਟੀ ਕਮਿਸ਼ਨਰ (ਜ), ਹਰਦੇਵ ਸਿੰਘ, ਚੋਣ ਤਹਿਸੀਲਦਾਰ, ਹਰਮਿੰਦਰ ਸਿੰਘ ਅਤੇ ਰਜਿੰਦਰ ਸਿੰਘ ਚੋਣ ਕਾਨੂੰਗੋ ਹਾਜ਼ਰ ਸਨ।

No comments:
Post a Comment