ਹੁਸ਼ਿਆਰਪੁਰ, 11 ਦਸੰਬਰ: ਹੁਸ਼ਿਆਰਪੁਰ ਵਿਖੇ ਭਗਵਾਨ ਸ੍ਰੀ ਧਨਵੰਤਰੀ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਵੈਦ ਮੰਡਲ (ਰਜਿ:) ਹੁਸ਼ਿਆਰਪੁਰ ਵੱਲੋਂ ਰਾਜ ਪੱਧਰੀ ਆਯੂਰਵੈਦ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸੰਮੇਲਨ ਵਿੱਚ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਮੈਡੀਕਲ ਸਿੱਖਿਆ ਤੇ ਖੋਜ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਇਸ ਸੰਮੇਲਨ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਤੇ ਸ੍ਰੀ ਸੂਦ ਅਤੇ ਸ੍ਰੀ ਸ਼ਾਕਰ ਨੇ ਭਗਵਾਨ ਸ੍ਰੀ ਧਨਵੰਤਰੀ ਜੀ ਦੀ ਤਸਵੀਰ ਤੇ ਜਯੋਤੀ ਜਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਰਾਜ ਪੱਧਰੀ ਆਯੂਰਵੈਦ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਸੂਦ ਨੇ ਕਿਹਾ ਕਿ ਅੱਜ ਸਾਰੀ ਦੁਨੀਆਂ ਵਿੱਚ ਆਯੂਵੈਦਿਕ ਪ੍ਰਣਾਲੀ ਦੀਆਂ ਮਨੁੱਖਤਾ ਦੇ ਭਲੇ ਲਈ ਕੀਤੀਆਂ ਗਈਆਂ ਖੋਜ਼ਾਂ ਕਰਕੇ ਇਸ ਪ੍ਰਣਾਲੀ ਨੂੰ ਸਲਾਹਿਆ ਜਾ ਰਿਹਾ ਹੈ ਅਤੇ ਇਹ ਸਾਨੂੰ ਮਾਣ ਹੈ ਕਿ ਹਜ਼ਾਰਾਂ ਸਾਲਾਂ ਤੋਂ ਚਲੀ ਆ ਰਹੀ ਆਯੂਰਵੈਦਿਕ ਪ੍ਰਣਾਲੀ ਦਾ ਵਿਰਸਾ ਸੰਭਾਲ ਕੇ ਰੱਖਿਆ ਹੈ। ਇਸ ਨੂੰ ਹੋਰ ਪ੍ਰਫੂਲਤ ਕਰਨ ਲਈ ਪਿੰਡ ਖੜਕਾਂ ਵਿਖੇ 25 ਏਕੜ ਰਕਬੇ ਵਿੱਚ 50 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਇਸ ਯੂਨੀਵਰਸਿਟੀ ਵਿੱਚ ਆਯੂਰਵੈਦਿਕ ਪ੍ਰਣਾਲੀ ਵਿੱਚ ਨਵੀਆਂ ਖੋਜ਼ਾਂ ਕੀਤੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਆਯੂਰਵੈਦਿਕ ਦੀਆਂ ਕਲਾਸਾਂ ਵੀ ਸੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਵਿੱਚ ਆਯੂਰਵੈਦ ਵਿੱਚ ਮਾਹਰ ਪ੍ਰੋਫੈਸਰਾਂ ਵੱਲੋਂ ਆਯੂਰਵੈਦ ਦੀ ਉਚ ਵਿਦਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਯੂਰਵੈਦ ਇਲਾਜ ਸਸਤਾ ਹੋਣ ਕਰਕੇ ਗਰੀਬਾਂ ਦੀ ਪਹੁੰਚ ਵਿੱਚ ਹੈ ਅਤੇ ਇਸ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ-ਪੂਰਾ ਸਹਿਯੋਗ ਦਿੱਤਾ ਜਾਵੇਗਾ।
ਮੈਡੀਕਲ ਸਿੱਖਿਆ ਤੇ ਖੋਜ, ਜੰਗਲਾਤ ਮੰਤਰੀ ਪੰਜਾਬ ਸ੍ਰੀ ਅਰੁਨੇਸ਼ ਸ਼ਾਕਰ ਨੇ ਵੀ ਇਸ ਮੌਕੇ ਤੇ ਦੱਸਿਆ ਕਿ ਆਯੂਰਵੈਦ ਪ੍ਰਣਾਲੀ ਨੂੰ ਪ੍ਰਫੂਲਤ ਕਰਨ ਲਈ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਤੇ ਆਯੂਰਵੈਦਿਕ ਯੂਨੀਵਰਸਿਟੀ ਖੋਲ੍ਹਣਾ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਕਦਮ ਹੈ। ਇਸ ਯੂਨੀਵਰਸਿਟੀ ਰਾਹੀਂ ਜੜੀ- ਬੂਟੀਆਂ, ਹਰਬਲ ਕਿਸਮ ਦੀਆਂ ਬੂਟੀਆਂ ਦੀ ਖੋਜ ਕਰਕੇ ਵਿਦਿਆਰਥੀਆਂ ਨੂੰ ਇਸ ਸਬੰਧੀ ਵਧੇਰੇ ਜਾਣਕਾਰੀ ਦਿੱਤੀ ਜਾਵੇਗੀ। ਸ੍ਰੀ ਸ਼ਾਕਰ ਨੇ ਕਿਹਾ ਕਿ ਆਯੂਰਵੈਦ ਡਾਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਜੰਗਲਾਤ ਵਿਭਾਗ ਵਿੱਚ ਕੰਮ ਕਰ ਰਹੇ 467 ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ 28 ਕਰਮਚਾਰੀਆਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਇਸ ਮੌਕੇ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਆਯੂਰਵੈਦਿਕ ਵੈਦਾਂ ਵੱਲੋਂ ਜੜੀਆਂ-ਬੂਟੀਆਂ ਤੋਂ ਬਣਾਈਆਂ ਗਈਆਂ ਦਵਾਈਆਂ ਅਤੇ ਜੜੀਆਂ-ਬੂਟੀਆਂ ਦੀ ਜਾਣਕਾਰੀ ਦੇਣ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਨੂੰ ਦੇਖਿਆ ਅਤੇ ਉਨ੍ਹਾਂ ਦੀ ਪ੍ਰਸੰਸਾ ਕੀਤੀ। ਇਸ ਮੌੋਕੇ ਤੇ ਉਨ੍ਹਾਂ ਆਯੂਵੈਦ ਮੰਡਲ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਤੇ ਆਯੂਰਵੈਦ ਮੰਡਲ ਵੱਲੋਂ ਸ੍ਰੀ ਸੂਦ ਅਤੇ ਸ਼ਾਕਰ ਦਾ ਸਨਮਾਨ ਵੀ ਕੀਤਾ ਗਿਆ।
ਵਾਈਸ ਚਾਂਸਲਰ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਡਾ. ਓਮ ਪ੍ਰਕਾਸ਼ ਉਪਾਧਿਆਏ, ਆਯੂਰਵੈਦ ਮੰਡਲ ਦੇ ਸਰਪ੍ਰਸਤ, ਵੈਦ ਜਸਬੀਰ ਸਿੰਘ ਸੋਂਧ, ਸੀਨੀਅਰ ਚੇਅਰਮੈਨ ਵੈਦ ਸੂਮਨ ਕੁਮਾਰ ਸੂਦ, ਚੇਅਰਮੈਨ ਵੈਦ ਰਵੀਕਾਂਤ ਖੋਲੀਆ, ਉਪ ਚੇਅਰਮੈਨ ਵੈਦ ਹਰਭਜਨ ਸਿੰਘ ਮਹਿਮੀ, ਸਕੱਤਰ ਵੈਦ ਤਰਸੇਮ ਸਿੰਘ ਸੰਧਰ, ਵੈਦ ਰਜਿੰਦਰ ਗੁਪਤਾ, ਵੈਦ ਗੋਪਾਲ ਕ੍ਰਿਸ਼ਨ ਸ਼ਰਮਾ, ਡਾ. ਸੁਭਾਸ਼ ਕਟਰਾਣਾ, ਡਾ. ਪਰਮਜੀਤ ਪਾਲ, ਡਾ ਬਲਦੇਵ ਰਾਜ ਨਾਗਪਾਲ, ਡਾ. ਕੇ ਕੇ ਵਰਮਾ, ਨਾਨਕ ਚੰਦ ਜਮਨਾ ਨਗਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਆਯੂਰਵੈਦ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਵੈਦ ਮੰਡਲ ਹੁਸ਼ਿਆਰਪੁਰ ਦੇ ਪ੍ਰਧਾਨ ਵੈਦ ਵਿਨੋਦ ਕੁਮਾਰ ਸ਼ਰਮਾ ਨੇ ਇਸ ਮੌਕੇ ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਆਯੂਰਵੈਦਿਕ ਪ੍ਰਣਾਲੀ ਰਾਹੀਂ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਆਰ ਐਮ ਪੀ ਡਾਕਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਸਬੰਧੀ ਬੇਨਤੀ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਇੰਦਰਜੀਤ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਰਮੇਸ਼ ਜ਼ਾਲਮ, ਯਸ਼ਪਾਲ ਸ਼ਰਮਾ, ਅਸ਼ਵਨੀ ਓਹਰੀ, ਵਿਨੋਦ ਪਰਮਾਰ, ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵੈਦ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਸਮਾਗਮ ਦੀ ਸਟੇਜ ਸਕੱਤਰ ਵਜੋਂ ਭੂਮਿਕਾ ਸ੍ਰੀ ਡੀ ਕੇ ਸ਼ਰਮਾ ਨੇ ਬਾਖੂਬੀ ਨਿਭਾਈ ।

No comments:
Post a Comment