ਕਾਂਗਰਸ ਨੇ ਦੇਸ਼ ਨੂੰ ਕੰਗਾਲ ਕੀਤਾ: ਪਰਕਾਸ਼ ਸਿੰਘ ਬਾਦਲ
ਤਲਵਾੜਾ, 21 ਦਸੰਬਰ: ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਸਰਕਾਰੀ ਆਰਟਸ ਤੇ ਸਾਇੰਸ ਕਾਲਜ ਤਲਵਾੜਾ ਦੀ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਮਾਰਤ ਰਸਮੀ ਉਦਘਾਟਨ ਕੀਤਾ ਅਤੇ ਇਸ ਉਪਰੰਤ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੀ ਮਹਾਨ ਸ਼ਖਸ਼ੀਅਤ ਸਵ. ਮਹੰਤ ਰਾਮ ਪ੍ਰਕਾਸ਼ ਦਾਸ ਸਾਬਕਾ ਮੰਤਰੀ ਪੰਜਾਬ ਦੇ ਨਾਮ ਤੇ ਇਸ ਕਾਲਜ ਦਾ ਨਾਮ ਰੱਖਿਆ ਗਿਆ ਹੈ ਅਤੇ ਅਤਿਅੰਤ ਆਧੁਨਿਕ ਤਕਨੀਕ ਅਤੇ ਸਹੂਲਤਾਂ ਨਾਲ ਲੈਸ ਇਹ ਕਾਲਜ ਪਠਾਨਕੋਟ ਤੋਂ ਚੰਡੀਗੜ੍ਹ ਤੱਕ ਕੰਢੀ ਖੇਤਰ ਦੇ ਵਿਦਿਆਰਥੀਆਂ ਲਈ ਵਿੱਦਿਆ ਦਾ ਚਾਨਣ ਮੁਨਾਰਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਆਸਟਸ ਅਤੇ ਪ੍ਰਬੰਧਕੀ ਬਲਾਕ ਬਣ ਕੇ ਤਿਆਰ ਹੋ ਚੁੱਕਾ ਹੈ ਅਤੇ ਸਾਇੰਸ ਬਲਾਕ ਉਸਾਰੀ ਅਧੀਨ ਹੈ।

ਸ. ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਈ. ਆਈ. ਟੀ. ਰੋਪੜ ਤੋਂ ਇਲਾਵਾ 6 ਨਵੀਆਂ ਯੂਨੀਵਰਸਿਟੀਆਂ ਚਾਲੂ ਕੀਤੀਆਂ ਅਤੇ 3 ਹੋਰ ਯੂਨੀਵਰਸਿਟੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ ਇਸੇ ਤਰਾਂ 17 ਨਵੇਂ ਕਾਲਜ ਉਸਾਰ ਕੇ ਚਾਲੂ ਕਰ ਦਿੱਤੇ ਗਏ ਹਨ। ਇਸ ਦੇ ਉਲਟ ਅਮਰਿੰਦਰ ਸਿੰਘ ਦੀ ਕਮਾਨ ਹੇਠ ਪਿਛਲੀ ਕਾਂਗਰਸੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੇਵਲ ਤਿੰਨ ਕਾਲਜ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਉਹ ਵੀ ਕਾਗਜਾਂ ਦਾ ਸ਼ਿੰਗਾਰ ਬਣ ਕੇ ਰਹਿ ਗਏ। ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੜਕੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੂਰੇ ਸੂਬੇ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਨੌਵੀਂ ਅਤੇ ਦਸਵੀਂ ਨੂੰ ਵੀ ਸਾਈਕਲ ਦਿੱਤੇ ਜਾਣਗੇ। ਉਨ੍ਹਾਂ ਕਾਂਗਰਸ ਤੇ ਟਕੋਰਾਂ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਵਿਚ ਕਾਂਗਰਸ ਦਾ ਨਾਮ ‘ਗਿੰਨੀਜ਼ ਬੁੱਕ’ ਵਿਚ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਕਰਨ ਵਿਚ ਬੁਰੀ ਤਰਾਂ ਨਾਕਾਮ ਸਾਬਿਤ ਹੋਈ ਹੈ। ਸ. ਬਾਦਲ ਨੇ ਜੋਰ ਦਿੱਤਾ ਕਿ ਸੂਬਿਆਂ ਤੋਂ ਵਸੂਲੀ ਨਾਲ ਕੇਂਦਰੀ ਪੂਲ ਵਿਚ ਜਮ੍ਹਾਂ ਹੋਣ ਵਾਲੇ ਮਾਲੀਏ ਵਿਚੋਂ ਸੂਬਿਆਂ ਨੂੰ ਦਿੱਤੀ ਜਾਂਦੀ ਵਿਕਾਸ ਰਾਸ਼ੀ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਾਂਗਰਸ ਉੱਤੇ ਤਾਬੜਤੋੜ ਹਮਲੇ ਕਰਦੇ ਹੋਏ ਕਿਹਾ ਕਿ ਜੋ ਸਰਕਾਰ 27 ਰੁਪਏ ਰੋਜਾਨਾ ਕਮਾਉਣ ਵਾਲੇ ਨੂੰ ਅਮੀਰ ਮੰਨਦੀ ਹੈ ਉਸ ਦੇ ਰਾਜ ਵਿਚ ਗਰੀਬਾਂ ਦਾ ਰੱਬ ਹੀ ਰਾਖਾ ਹੈ। ਸ. ਪਰਕਾਸ਼ ਸਿੰਘ ਬਾਦਲ ਨੇ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਅਕਾਲੀ ਭਾਜਪਾ ਗਠਜੋੜ ਦੀ ਡੱਟ ਕੇ ਹਮਾਇਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀ ਨਾਂਲ ਉਨ੍ਹਾਂ ਦੀ ਤੁਲਨਾ ਵਿਕਾਸ ਅਤੇ ਕੰਮ ਦੇ ਆਧਾਰ ਤੇ ਕੀਤੀ ਜਾਣੀ ਚਾਹੀਦੀ ਹੈੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਨਾਲ ਸ਼ਹਿਰਾਂ ਵਿਚ ਵੀ ਚਾਰ ਹਜਾਰ ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ਤੇ ਵਿਕਾਸ ਕਰਕੇ ਸ਼ਹਿਰਾਂ ਤੇ ਕਸਬਿਆਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਹਲਕਾ ਦਸੂਹਾ ਅਤੇ ਖਾਸ ਕਰਕੇ ਤਲਵਾੜਾ ਖੇਤਰ ਦੇ ਵਿਕਾਸ ਲਈ ਸ. ਅਮਰਜੀਤ ਸਿੰਘ ਸਾਹੀ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।
ਜਿਕਰਯੋਗ ਹੈ ਕਿ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਤਲਵਾੜਾ ਤੋਂ ਦਸੂਹਾ ਨੇੜੇ ਪਿੰਡ ਹਮਜ਼ਾ ਵਿਖੇ ਟਕਸਾਲੀ ਅਕਾਲੀ ਆਗੂ ਸਵ. ਸੰਪੂਰਨ ਸਿੰਘ ਚੀਮਾ ਦੇ ਘਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਵੀ ਕੀਤਾ।
ਸ. ਅਮਰਜੀਤ ਸਿੰਘ ਸਾਹੀ ਮੁੱਖ ਪਾਰਲੀਮਾਨੀ ਸਕੱਤਰ ਵਿੱਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਹਲਕੇ ਨੂੰ ਪਿਛਲੀਆਂ ਕਾਂਗਰਸੀ ਸਰਕਾਰਾਂ ਅਤੇ ਸਥਾਨਿਕ ਪ੍ਰਤੀਨਿਧ ਵੱਲੋਂ ਪੂਰੀ ਤਰਾਂ ਵਿਕਾਸ ਦੇ ਹਾਸ਼ੀਏ ਤੇ ਰੱਖਿਆ ਗਿਆ ਅਤੇ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਗੁਮਰਾਹ ਕੀਤਾ ਗਿਆ। ਉਨ੍ਹਾਂ ਸਰਕਾਰੀ ਕਾਲਜ ਤਲਵਾੜਾ ਦੀ ਉਸਾਰੀ ਲਈ ਸ. ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੇ ਗਰੀਬ ਵਿਦਿਆਰਥੀ ਵਿਸ਼ਵ ਪੱਧਰ ਦੀ ਸਿੱਖਿਆ ਹਾਸਿਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ, ਸਿੰਚਾਈ ਪ੍ਰਬੰਧਾਂ, ਗਲੀਆਂ ਨਾਲੀਆਂ, ਕੱਚੇ ਘਰਾਂ, ਟਾਊਨਸ਼ਿਪ ਕਲੌਨੀ ਦੇ ਖਾਲੀ ਮਕਾਨਾਂ ਆਦਿ ਦੇ ਮਸਲੇ ਫੌਰੀ ਧਿਆਨ ਮੰਗਦੇ ਹਨ ਅਤੇ ਆਉਂਦੇ ਸਮੇਂ ਵਿਚ ਲੋਕਾਂ ਨੂੰ ਇਨ੍ਹਾਂ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਸ. ਸਾਹੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਘੁਟਾਲਿਆਂ ਦੇ ਨਵੇਂ ਰਿਕਾਰਡ ਕਾਇਮ ਕੀਤੇ ਹਨ ਅਤੇ ਦੇਸ਼ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ।
ਸ. ਸਤਨਾਮ ਸਿੰਘ ਧਨੋਆ ਨੇ ਮੰਚ ਸੰਚਾਲਨ ਬਾਖੂਬੀ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਮਹੰਤ ਰਮੇਸ਼ ਦਾਸ ਸ਼ਾਸ਼ਤਰੀ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਜਿਲ੍ਹਾ ਜਥੇਦਾਰ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਰਕਲ ਪ੍ਰਧਾਨ ਜਥੇਦਾਰ ਜੋਗਿੰਦਰ ਸਿੰਘ ਮਿਨਹਾਸ, ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੀਗਲ ਸੈ¤ਲ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਸਰਕਲ ਪ੍ਰਧਾਨ ਯੂਥ ਵਿੰਗ ਰਾਜ ਕੁਮਾਰ ਬਿੱਟੂ, ਲਵਇੰਦਰ ਸਿੰਘ ਜਨਰਲ ਸਕੱਤਰ, ਦਵਿੰਦਰ ਸਿੰਘ ਸੇਠੀ ਪ੍ਰਧਾਨ ਸ਼ਹਿਰੀ, ਲੰਬੜਦਾਰ ਸਰਬਜੀਤ ਡਡਵਾਲ, ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ ਭਾਜਪਾ, ਭਾਈ ਰਵਿੰਦਰ ਸਿੰਘ ਚੱਕ ਮੈਂਬਰ ਐਸ. ਜੀ. ਪੀ. ਸੀ., ਆਸਾ ਸਿੰਘ ਕੌਲੀਆਂ ਮੈਂਬਰ ਜਿਲ੍ਹਾ ਪਰਿਸ਼ਦ, ਹਰਮੀਤ ਸਿੰਘ ਕੌਲਪੁਰ, ਵਰਿੰਦਰਜੀਤ ਸਿੰਘ ਸੋਨੂੰ, ਜਸਜੀਤ ਸਿੰਘ ਥਿਆੜਾ ਚੇਅਰਮੈਨ ਹੈਲਥ ਕਾਰਪੋਰੇਸ਼ਨ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ, ਜਥੇਦਾਰ ਮਨਜੀਤ ਸਿੰਘ ਦਿਓਲ, ਚੇਅਰਮੈਨ ਬਲਾਕ ਸੰਮਤੀ ਤਲਵਾੜਾ ਦਲਜੀਤ ਸਿੰਘ, ਚੇਅਰਮੈਨ ਬਲਾਕ ਸੰਮਤੀ ਹਾਜੀਪੁਰ ਅਨਿਲ ਵਸ਼ਿਸ਼ਟ, ਰਮਨ ਗੋਲਡੀ, ਸਰਦਾਰਾ ਸਿੰਘ, ਇੰਦਰਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ, ਇੰਜ. ਰੁਪਿੰਦਰ ਸਿੰਘ ਗੁਰਾਇਆ, ਪ੍ਰਿੰ. ਗੁਰਪਾਲ ਸਿੰਘ ਜੌੜਾ, ਪੀ. ਪੀ. ਸਿੰਘ ਐਸ. ਡੀ. ਐਮ. ਦਸੂਹਾ, ਰਾਹੁਲ ਚਾਬਾ ਐਸ. ਡੀ. ਐਮ. ਮੁਕੇਰੀਆਂ, ਬਾਬਾ ਸੁਰਿੰਦਰ ਸਿੰਘ ਤਲਵਾੜਾ, ਨਰੇਸ਼ ਠਾਕੁਰ, ਨੀਲਮ, ਸੰਤੋਸ਼ ਕੁਮਾਰੀ, ਡਾ. ਧਰੁੱਬ, ਸੱਜਣ ਸਿੰਘ ਘੋਗਰਾ, ਤਾਰਾ ਸਿੰਘ ਸੱਲ੍ਹਾਂ, ਜਸਵਿੰਦਰ ਸਿੰਘ ਢੁਲਾਲ, ਰੀਟਾ ਰਾਣੀ ਸਰਪੰਚ ਦੁਮਵਾਲ, ਰਿੰਪੀ ਭਾਟੀਆ, ਕੁਲਜੀਤ ਸਿੰਘ ਸਾਹੀ, ਹਰਵਿੰਦਰ ਕਲਸੀ, ਠੇਕੇਦਾਰ ਸੁਦਾਗਰ ਸਿੰਘ ਚਨੌਰ, ਮੁਕੇਸ਼ ਰੰਜਨ ਦਸੂਹਾ, ਰਾਜਿੰਦਰ ਕੁਮਾਰ ਐਕਸੀਅਨ ਲੋਕ ਨਿਰਮਾਣ, ਪ੍ਰਿੰ. ਬਲਕੀਸ਼ ਸਿੰਘ, ਬਲਵਿੰਦਰ ਸਿੰਘ ਧਨੋਆ, ਡਾ. ਅਮਰਜੀਤ ਅਨੀਸ, ਕੁਲਦੀਪ ਕੁਮਾਰ ਵਰਮਾ, ਕੈਪਟਨ ਸੁਰੇਸ਼ ਕੁਮਾਰ ਸਰਪੰਚ ਟੋਹਲੂ, ਰਵਿੰਦਰ ਸਿੰਘ ਰੰਮੀ, ਰਮੇਸ਼ ਭੰਬੋਤਾ, ਤਾਰਾ ਸਿੰਘ ਬੰਸੀਆ, ਜੇ. ਐਸ. ਰਾਣਾ, ਪ੍ਰੋ. ਸੁਰਿੰਦਰ ਮੰਡ, ਕਮਲ ਕੁਮਾਰ, ਵਿਸ਼ਾਲ ਭੂਪੀ, ਸੋਨੂੰ ਰਾਮਗੜ੍ਹੀਆ, ਸੀਨੀਅਰ ਅਕਾਲੀ ਆਗੂ ਰਮਨ ਝੰਡਾ, ਰਾਜਿੰਦਰ ਛੋਟੂ, ਸੁਖਦੇਵ ਸਿੰਘ ਰਜਵਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰ, ਪੰਚ ਸਰਪੰਚ ਅਤੇ ਪਤਵੰਤੇ ਹਾਜਰ ਸਨ।

No comments:
Post a Comment