ਹੁਸ਼ਿਆਰਪੁਰ, 27 ਦਸੰਬਰ: ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਪੰਜਾਬ ਵਿਧਾਨ ਸਭਾ ਚੋਣਾਂ-2012 ਲਈ ਭਾਰਤ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਚੋਣ ਜ਼ਾਬਤੇ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਨਗਦੀ, ਸ਼ਰਾਬ ਜਾਂ ਹੋਰ ਕਿਸੇ ਚੀਜ਼ ਦੀ ਵੰਡ ਰਿਸ਼ਵਤ ਦੇਣਾ ਸਮਝਿਆ ਜਾਵੇਗਾ ਜੋ ਕਿ ਇੱਕ ਸਜ਼ਾ ਯੋਗ ਜ਼ੁਰਮ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਪੁਲਿਸ ਸਟੇਸ਼ਨਾਂ ਅਧੀਨ ਨਗਦੀ ਸ਼ਰਾਬ ਅਤੇ ਹੋਰ ਵਸਤੂਆਂ ਦੀ ਵੰਡ ਤੇ ਨਜ਼ਰ ਰੱਖਣ ਲਈ ਉਡਣ ਦਸਤੇ ਬਣਾਏ ਗਏ ਹਨ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਚੋਣਾਂ ਦੌਰਾਨ ਨਗਦੀ ਲਿਜਾਣ ਵੇਲੇ ਧੰਨ ਪ੍ਰਾਪਤੀ ਦੇ ਸਾਧਨ ਅਤੇ ਇਨ੍ਹਾਂ ਦੀ ਵਰਤੋਂ ਬਾਰੇ ਦਸਤਾਵੇਜ ਆਪਣੇ ਕੋਲ ਜ਼ਰੂਰ ਰੱਖਣ ਤਾਂ ਜੋ ਉਡਣ ਦਸਤਿਆਂ ਨੂੰ ਸਪੱਸ਼ਟੀਕਰਨ ਦਿੱਤਾ ਜਾ ਸਕੇ।

No comments:
Post a Comment