ਹੁਸ਼ਿਆਰਪੁਰ, 28 ਦਸੰਬਰ : ਪੰਜਾਬ ਵਿਧਾਨ ਸਭਾ ਚੋਣਾਂ-2012 ਨੂੰ ਸ਼ਾਂਤੀ ਪੂਰਵਕ ਕਰਵਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰ: ਦੀਪਇੰਦਰ ਸਿੰਘ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ ਅਸਲਾ ਲਾਇਸੈਂਸ ਧਾਰੀਆਂ ਨੂੰ ਆਪਣੇ ਹਰ ਕਿਸਮ ਦੇ ਹਥਿਆਰ ਆਪਣੇ ਨਜ਼ਦੀਕੀ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਆਰਮੀ ਪਰੋਸਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਲਾਈਸੈਂਸ ਧਾਰੀਆਂ ਨੂੰ ਜਿਨ੍ਹਾਂ ਬਾਰੇ ਜ਼ਿਲ੍ਹਾ ਪੁਲਿਸ ਮਹਿਸੂਸ ਕਰਦੀ ਹੈ ਕਿ ਉਨ੍ਹਾਂ ਕੋਲ ਲਾਈਸੈਂਸੀ ਅਸਲਾ ਰੱਖਣਾ ਜ਼ਰੂਰੀ ਹੈ, ਉਤੇ ਲਾਗੂ ਨਹੀਂ ਹੋਣਗੇ। ਉਹ ਵਿਅਕਤੀ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜਾਂ ਅਨੁਸਾਰ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਇਹ ਹੁਕਮ 9 ਮਾਰਚ 2012 ਤੱਕ ਲਾਗੂ ਰਹੇਗਾ।
ਇਹ ਹੁਕਮ 9 ਮਾਰਚ 2012 ਤੱਕ ਲਾਗੂ ਰਹੇਗਾ।
No comments:
Post a Comment