ਹੁਸ਼ਿਆਰਪੁਰ, 28 ਦਸੰਬਰ : ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਸਾਰੀਆਂ ਪ੍ਰਿੰਟਿੰਗ ਪ੍ਰੈਸਾਂ ਪਾਬੰਦ ਹੋਣਗੀਆਂ ਕਿ ਵੱਖ-ਵੱਖ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਸਬੰਧੀ ਛਪਵਾਏ ਜਾਣ ਵਾਲੇ ਇਸ਼ਤਿਹਾਰ ਪੋਸਟਰ, ਪੈਂਫਲਟ ਆਦਿ ਉਪਰ ਪ੍ਰਿੰਟਿੰਗ ਪ੍ਰੈਸ ਦਾ ਨਾਮ ਜ਼ਰੂਰ ਛਾਪਿਆ ਜਾਵੇ ਅਤੇ ਛਾਪੇ ਜਾਣ ਵਾਲੇ ਹਰੇਕ ਦਸਤਾਵੇਜ਼ ਦੀ ਕਾਪੀ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਭੇਜੀ ਜਾਵੇ। ਇਹ ਜਾਣਕਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਸ੍ਰ: ਦੀਪਇੰਦਰ ਸਿੰਘ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਸਥਾਨਿਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੀਆਂ ਸਮੂਹ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਸਬੰਧੀ ਵੱਖ-ਵੱਖ ਰਾਜਨਤਿਕ ਪਾਰਟੀਆਂ ਵੱਲੋਂ ਛਾਪੀ ਜਾਣ ਵਾਲੀ ਸਮੱਗਰੀ ਤੇ ਆਉਣ ਵਾਲਾ ਖਰਚ ਉਮੀਦਵਾਰ ਦੇ ਨਿਜੀ ਖਾਤੇ ਵਿੱਚ ਦਰਜ਼ ਕੀਤਾ ਜਾਵੇਗਾ। ਇਸ ਲਈ ਜ਼ਰੂਰੀ ਹੈ ਕਿ ਇਹ ਜਾਣਕਾਰੀ ਰਿਟਰਨਿੰਗ ਅਫ਼ਸਰ ਨੂੰ ਮੁਹੱਈਆ ਕੀਤੀ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਇਹ ਵੀ ਆਦੇਸ਼ ਕੀਤੇ ਕਿ ਚੋਣਾਂ ਸਬੰਧੀ ਛਾਪੀ ਜਾਣ ਵਾਲੀ ਸਮੱਗਰੀ ਰਾਜਨੀਤਿਕ ਪਾਰਟੀਆਂ ਦੇ ਜਿੰਮੇਵਾਰ ਵਿਅਕਤੀਆਂ ਵੱਲੋਂ ਲਿਖਤੀ ਰੂਪ ਵਿੱਚ ਲਈ ਜਾਵੇ ਅਤੇ ਕੋਈ ਵੀ ਅਜਿਹੀ ਸ਼ਬਦਾਵਲੀ ਨਾ ਵਰਤੀ ਜਾਵੇ ਜਿਸ ਨਾਲ ਕਿਸੇ ਦੇ ਧਾਰਮਿਕ ਜ਼ਜਬਾਤਾਂ ਨੂੰ ਠੇਸ ਪਹੁੰਚਦੀ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਹੋਰਡਿੰਗ ਬੋਰਡ, ਬੈਨਰ ਆਦਿ ਲਗਾਉਣ ਵੇਲੇ ਸਰਕਾਰੀ ਇਮਾਰਤਾਂ, ਬਿਜਲੀ ਦੇ ਖੰਭਿਆਂ ਜਾਂ ਸੜਕਾਂ ਦੀ ਵਰਤੋਂ ਨਾ ਕੀਤੀ ਜਾਵੇ ਬਲਕਿ ਕਿਸੇ ਪ੍ਰਾਈਵੇਟ ਇਮਾਰਤ ਦੀ ਵਰਤੋਂ ਲਈ ਵੀ ਮਾਲਕ ਤੋਂ ਲਿਖਤੀ ਮਨਜ਼ੂਰੀ ਲੈਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪ੍ਰਿੰਟਿੰਗ ਪ੍ਰੈਸ ਦੇ ਨਾਮ ਤੋਂ ਛਾਪੀ ਜਾਣ ਵਾਲੀ ਸਮੱਗਰੀ ਪਾਈ ਜਾਣ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਦੇ ਸਮੂਹ ਸੈਲਫ ਹੈਲਪ ਗਰੁੱਪਾਂ ਦੇ ਪ੍ਰਧਾਨ, ਸਕੱਤਰ, ਕੈਸ਼ੀਅਰ ਤੇ ਮੈਂਬਰਾਂ ਨਾਲ ਆਦਰਸ਼ ਚੋਣ ਜ਼ਾਬਤੇ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਸੈਲਫ ਹੈਲਪ ਗਰੁੱਪ ਚੋਣ ਅਮਲ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਕੋਲੋਂ ਮੱਦਦ ਨਾ ਲਵੇ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਰਾਹੀਂ ਜਿਥੇ ਔਰਤ ਆਤਮ ਨਿਰਭਰ ਤੇ ਕਿੱਤਾ ਮੁੱਖੀ ਹੋ ਕੇ ਚੰਗਾ ਜੀਵਨ ਬਤੀਤ ਕਰ ਰਹੀ ਹੈ, ਉਥੇ ਇਹ ਸਾਰੇ ਹੈਲਪ ਗਰੁੱਪਾਂ ਦੇ ਮੈਂਬਰਾਂ ਤੇ ਅਹੁੱਦੇਦਾਰਾਂ ਦਾ ਫਰਜ਼ ਬਣਦਾ ਹੈ ਕਿ ਚੋਣ ਜ਼ਾਬਤੇ ਵਿੱਚ ਰਹਿ ਕੇ ਪ੍ਰਸ਼ਾਸ਼ਨ ਨੂੰ ਸਹਿਯੋਗ ਕਰਨ।
ਇਨ੍ਹਾਂ ਮੀਟਿੰਗਾਂ ਵਿੱਚ ਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਹਰਦੇਵ ਸਿੰਘ ਤਹਿਲੀਦਾਰ (ਚੋਣਾਂ), ਸਮੂਹ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕ ਅਤੇ ਸੈਲਫ਼ ਹੈਲਪ ਗਰੁੱਪਾਂ ਦੇ ਪ੍ਰਧਾਨ ਤੇ ਸਕੱਤਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment