ਹੁਸ਼ਿਆਰਪੁਰ, 5 ਦਸੰਬਰ: ਸ੍ਰ: ਦੀਪਇੰਦਰ ਸਿੰਘ ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਵਲੋਂ ਧਾਰਾ 144 ਅਧੀਨ ਫਸਲਾਂ ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ ਬਾਹਰਲੀ ਚਾਰ-ਦੀਵਾਰੀ ਦੇ 1000 ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਵੀ ਤਰਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਮੂਨੀਸ਼ਨ ਡਿਪੂ ਦੇ ਨਾਲ ਲਗਦੀਆਂ ਫ਼ਸਲਾਂ ਦੀ ਰਹਿੰਦ-ਖੂੰਦ ਨੂੰ ਜਿੰਮੀਦਾਰਾਂ ਵੱਲੋਂ ਸਾੜਨ ਨਾਲ ਆਮ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ 6 ਜਨਵਰੀ ਤੋਂ 5 ਮਾਰਚ 2012 ਤੱਕ ਲਾਗੂ ਰਹੇਗਾ।
ਇਹ ਹੁਕਮ 6 ਜਨਵਰੀ ਤੋਂ 5 ਮਾਰਚ 2012 ਤੱਕ ਲਾਗੂ ਰਹੇਗਾ।
No comments:
Post a Comment