ਹੁਸ਼ਿਆਰਪੁਰ, 27 ਜਨਵਰੀ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 30 ਜਨਵਰੀ 2012 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਪੋਲਿੰਗ ਤੋਂ 48 ਘੰਟੇ ਪਹਿਲਾਂ ਰਾਜਸੀ ਪਾਰਟੀਆਂ / ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਲਈ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਤੋਂ ਚੋੜ ਲੜ ਰਹੇ ਉਮੀਦਵਾਰਾਂ ਨੂੰ ਸੂਚਿਤ ਕੀਤਾ ਹੈ ਕਿ ਚੋਣ ਪ੍ਰਚਾਰ 28 ਜਨਵਰੀ 2012 ਨੂੰ ਸ਼ਾਮ 5-00 ਵਜੇ ਤੱਕ ਹੀ ਕੀਤਾ ਜਾਣਾ ਹੈ। ਇਸ ਸਮੇਂ ਤੋਂ ਬਾਅਦ ਕਿਸੇ ਕਿਸਮ ਦੇ ਚੋਣ ਪ੍ਰਚਾਰ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਚੋਣ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਦੇ ਸਮੇਂ ਤੋਂ ਬਾਅਦ ਕਿਸੇ ਵੀ ਹਲਕੇ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਹਲਕਿਆਂ ਜਾਂ ਰਾਜਾਂ ਤੋਂ ਆਏ ਸਮਰਥਕਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਵਾਪਸ ਜਾਣਾ ਹੋਵੇਗਾ ਤਾਂ ਜੋ ਕਿਸੇ ਕਿਸਮ ਦੀ ਅਮਨ-ਸ਼ਾਂਤੀ ਭੰਗ ਨਾ ਹੋ ਸਕੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰ: ਦੀਪਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2012 ਦੌਰਾਨ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਆਮ ਜਨਤਾ ਵੱਲੋਂ ਚੋਣ ਦਫ਼ਤਰ ਦੇ ਟੋਲ ਫਰੀ ਨੰਬਰ 18001802250 ਤੇ ਕੀਤੀ ਜਾ ਸਕਦੀ ਹੈ।

No comments:
Post a Comment