ਰੂਪਨਗਰ, 27 ਜਨਵਰੀ- ਸਥਾਨਕ ਸਰਕਾਰੀ ਕਾਲਜ ਵਿਖੇ ਬਣਾਏ ਸਟਰੋਂਗ ਰੂਮਜ਼ ਵਿੱਚ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੀਆਂ ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਸਟੋਰ ਕੀਤੀਆਂ ਜਾਣਗੀਆਂ। ਇਸ ਗੱਲ ਦੀ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੁੱਚਾ ਸਿੰਘ ਮਸਤ ਨੇ ਅੱਜ ਸਰਕਾਰੀ ਕਾਲਜ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ, ਸਹਾਇਕ ਰਿਟਰਨਿੰਗ ਅਫਸਰਾਂ ਅਤੇ ਪੁਲਸ ਦੇ ਅਧਿਕਾਰੀਆਂ, ਸੁਰੱਖਿਆ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਟਰੋਂਗ ਰੂਮਜ਼ ਦੇ ਪੁਖਤਾ ਪ੍ਰਬੰਧ ਕਰਨ ਸਬੰਧੀ ਲੋੜਾਂ ਬਾਰੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ 49-ਅਨੰਦਪੁਰ ਸਾਹਿਬ, 50-ਰੂਪਨਗਰ ਅਤੇ 51-ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੀਆਂ ਵੋਟਿੰਗ ਮਸ਼ੀਨਾਂ ਸਥਾਨਿਕ ਸਰਕਾਰੀ ਕਾਲਜ ਦੇ ਵੱਖ-ਵੱਖ ਸਟਰੋਂਗ ਰੂਮਜ਼ ਵਿੱਚ ਰੱਖੀਆਂ ਜਾਣਗੀਆਂ ਅਤੇ ਇੰਨ੍ਹਾਂ ਮਸ਼ੀਨਾਂ ਦੇ ਸਟੋਰ ਕਰਨ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨੇ ਆਪਣੇ ਹਲਕਿਆਂ ਨਾਲ ਸਬੰਧਤ ਲੋੜਾਂ ਅਤੇ ਸ਼ੰਕਾਵਾਂ ਬਾਰੇ ਵਧੀਕ ਜ਼ਿਲ੍ਹਾ ਚੋਣ ਅਫਸਰ ਤੋਂ ਸੇਧਾਂ ਪ੍ਰਾਪਤ ਕੀਤੀਆਂ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਕਾਲਜ ਦੇ ਤਿੰਨੋਂ ਸਟਰੋਂਗ ਰੂਮਜ਼ ਵਿੱਚ ਛੇ ਮਾਰਚ ਤੱਕ ਲਈ ਕਲੋਜ਼ ਸਰਕਟ ਕੈਮਰੇ ਫਿੱਟ ਕੀਤੇ ਜਾ ਰਹੇ ਹਨ ਅਤੇ ਰੋਜ਼ਾਨਾਂ ਦਿਨ ਵਿੱਚ ਤਿੰਨ ਵਾਰ ਵੱਖ-ਵੱਖ ਅਧਿਕਾਰੀਆਂ ਵੱਲੋਂ ਇੰਨ੍ਹਾਂ ਸਟੋਰਾਂ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਇੰਨ੍ਹਾਂ ਸਟਰੋਂਗ ਰੂਮਾਂ ’ਤੇ 24 ਘੰਟੇ ਸੁਰੱਖਿਆ ਅਧਿਕਾਰੀ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ 30 ਜਨਵਰੀ ਸ਼ਾਮ ਨੂੰ ਤਿੰਨੋਂ ਵਿਧਾਨ ਸਭਾ ਹਲਕਿਆਂ ਦੀਆਂ ਬਿਜਲਈ ਵੋਟਿੰਗ ਮਸ਼ੀਨਾਂ ਨੂੰ ਉਮੀਦਵਾਰਾਂ ਦੀ ਹਾਜਰੀ ਵਿੱਚ ਸੀਲ ਕਰ ਦਿੱਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਰਾਮਵੀਰ ਐਸ.ਡੀ.ਐਮ-ਕਮ-ਰਿਟਰਨਿੰਗ ਅਫਸਰ ਰੂਪਨਗਰ, ਸ਼੍ਰੀ ਉਪਕਾਰ ਸਿੰਘ ਐਸ.ਡੀ.ਐਮ-ਕਮ-ਰਿਟਰਨਿੰਗ ਅਫਸਰ ਸ਼੍ਰੀ ਚਮਕੌਰ ਸਾਹਿਬ, ਅਤੇ ਸ਼੍ਰੀਮਤੀ ਹਰਗੁਣਜੀਤ ਕੌਰ ਐਸ.ਡੀ.ਐਮ-ਕਮ-ਰਿਟਰਨਿੰਗ ਅਫਸਰ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਹਰਬੀਰ ਸਿੰਘ ਡੀ.ਐਸ.ਪੀ.ਸ਼੍ਰੀ ਗਗਨਦੀਪ ਸਿੰਘ ਵਿਰਕ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ਼੍ਰੀ ਜ਼ਸਵੰਤ ਸਿੰਘ ਤਹਿਸੀਲਦਾਰ, ਸ਼੍ਰੀ ਰੂਪ ਸਿੰਘ ਬੀ.ਡੀ.ਪੀ.ਓੁ. ਰੂਪਨਗਰ ਵੀ ਹਾਜਰ ਸਨ।

No comments:
Post a Comment