ਰੂਪਨਗਰ, 26 ਜਨਵਰੀ: ਜ਼ਿਲ੍ਹਾ ਰੂਪਨਗਰ ਵਿੱਚ 63ਵਾਂ ਗਣਤੰਤਰ ਦਿਵਸ ਬੜੇ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ’ਤੇ ਸਥਾਨਿਕ ਨਹਿਰੂ ਸਟੇਡੀਅਮ ਵਿਖੇ ਆਯੋਜਿਤ ਕੀਤੇ ਪ੍ਰਭਾਵਸ਼ਾਲੀ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਪਟਨ ਬਲਬੀਰ ਸਿੰਘ ਬਾਠ ਸੈਨਿਕ ਸੇਵਾਵਾਂ ਭਲਾਈ ਪ੍ਰਵਾਸੀ ਭਾਰਤੀ ਮਾਮਲੇ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਨੇ ਕੌਮੀਂ ਝੰਡਾ ਲਹਿਰਾਇਆ ਅਤੇ ਸ਼ਾਨਦਾਰ ਪਰੇਡ ਤੋਂ ਸਲਾਮੀਂ ਲਈ। ਸ਼੍ਰੀ ਜੀ.ਕੇ. ਸਿੰਘ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਜਤਿੰਦਰ ਸਿੰਘ ਔਲਖ ਸੀਨੀਅਰ ਪੁਲਿਸ ਕਪਤਾਨ ਇਸ ਸਮੇ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਮੁੱਖ ਮਹਿਮਾਨ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਸ਼੍ਰੀ ਹਰਬੀਰ ਸਿੰਘ ਅਟਵਾਲ ਡੀ.ਐਸ.ਪੀ. ਰੂਪਨਗਰ ਨੇ ਪਰੇਡ ਦੀ ਅਗਵਾਈ ਕੀਤੀ।
ਇਸ ਮੌਕੇ ’ਤੇ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਹੋਇਆਂ ਸੈਨਿਕ ਸੇਵਾਵਾਂ ਭਲਾਈ, ਪ੍ਰਵਾਸੀ ਭਾਰਤੀ ਮਾਮਲੇ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਮੰਤਰੀ ਕੈਪਟਨ ਬਾਠ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਭਾਰਤ ਦੀ ਜੰਗ-ਏ-ਆਜਾਵਿੱਚ ਪੰਜਾਬ ਦੇ 80 ਫੀਸਦੀ ਯੌਧੇ ਸ਼ਹੀਦ ਹੋਏ, ਆਜਾਦੀ ਸੰਘਰਸ਼ ਵਿੱਚ ਕੁਲ੍ਹ 121 ਭਾਰਤੀ ਫਾਂਸੀ ਲੱਗੇ ਜਿੰਨ੍ਹਾਂ ਵਿਚੋਂ 93 ਪੰਜਾਬੀ ਸਨ। ਇਸੇ ਤਰ੍ਹਾ ਹੀ ਉਮਰ ਕੈਦ ਕੱਟਣ ਵਾਲੇ 2646 ਭਾਰਤੀਆਂ ਵਿੱਚੋਂ ਪੰਜਾਬ ਦੇ ਵਾਸੀਆਂ ਦੀ ਗਿਣਤੀ 2147 ਹੈ। ਉਨ੍ਹਾਂ ਕਿਹਾ ਕਿ ਗਦਰ ਲਹਿਰ ਦੌਰਾਨ ਫਾਂਸੀ ਦਾ ਰੱਸਾ ਚੁੰਮਣ ਵਾਲੇ ਪ੍ਰਮੁੱਖ ਸ਼ਹੀਦਾਂ ਵਿੱਚ ਕਰਤਾਰ ਸਿੰਘ ਸਰਾਭਾ ਦਾ ਨਾਂਅ ਪ੍ਰਮੁੱਖ ਹੈ ਜਿਹਨਾਂ ਦੀ ਉਮਰ ਉਸ ਵੇਲੇ ਕੇਵਲ 17 ਸਾਲਾਂ ਦੀ ਸੀ ਅਤੇ ਸਰਦਾਰ ਭਗਤ ਸਿੰਘ 21 ਸਾਲ ਦੀ ਉਮਰ ਵਿੱਚ ਹੀ ਫਾਂਸੀ ਚੜ੍ਹ ਗਏ ਅਤੇ ਕਈਂ ਬੱਚੇ ਤੋਪਾਂ ਨਾਲ ਉਡਾਏ ਗਏ। ਉਨ੍ਹਾਂ ਕਿਹਾ ਕਿ ਜੰਗ-ਏ-ਆਜਾਦੀ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਨੇ ਹੀ ਦਿੱਤੀਆਂ ਹਨ। ਉਹਨਾਂ ਕਿਹਾ ਕਿ ਆਜਾਪਰਵਾਨਿਆਂ ਦੀ ਬਦੌਲਤ ਹੀ ਸਾਡਾ ਮੁਲਕ ਆਜ਼ਾਦ ਹੋਇਆ ਅਤੇ ਸਾਨੂੰ 63 ਸਾਲ ਪਹਿਲਾਂ ਅੱਜ ਦੇ ਦਿਨ ਲਾਗੂ ਹੋਏ ਸੰਵਿਧਾਨ ਸਦਕਾ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦਾ ਧਰਮ-ਨਿਰਪੱਖ ਢਾਂਚਾ ਚਲਾਉਣ ਲਈ ਪੂਰਨ ਆਜ਼ਾਦੀ ਹਾਸਿਲ ਹੋਈ। ਉਨ੍ਹਾਂ ਕਿਹਾ ਕਿ ਇਸੇ ਸੰਵਿਧਾਨ ਦੇ ਤਹਿਤ ਭਾਰਤ ਦੇ ਹਰ ਨਾਗਰਿਕ ਨੂੰ ਮੁੱਢਲੇ ਅਧਿਕਾਰ ਪ੍ਰਾਪਤ ਹੋਏ ਜਿਸ ਦਾ ਅਨੰਦ ਅੱਜ ਸਾਰੇ ਭਾਰਤਵਾਸੀ ਮਾਣ ਰਹੇ ਹਨ।ਉਨ੍ਹਾਂ ਕਿਹਾ ਕਿ ਆਜਾਦੀ ਉਪਰੰਤ ਡਾ: ਭੀਮ ਰਾਓ ਅੰਬੇਡਕਰ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਬਣਾਇਆ ਗਿਆ ਭਾਰਤੀ ਸੰਵਿਧਾਨ ਅੱਜ ਦੇ ਦਿਨ 1950 ਨੂੰ ਲਾਗੂ ਹੋਇਆ। ਇਸ ਸੰਵਿਧਾਨ ਦੀ ਬਦੌਲਤ ਹੀ ਦੇਸ਼ ਦੇ ਨਾਗਰਿਕਾਂ ਨੂੰ ਵਿਭਿੰਨ ਤਰ੍ਹਾਂ ਦੇ ਅਧਿਕਾਰ ਮਿਲੇ ਅਤੇ ਪਿਛਲੇ ਛੇ ਦਹਾਕਿਆਂ ਦੌਰਾਨ ਦੇਸ਼ ਨੇ ਵੱਡੀਆ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਭਾਰਤ ਦਾ ਨਾਂਅ ਦੁਨੀਆਂ ਦੇ ਹਰ ਖੇਤਰ ਵਿੱਚ ਅਗਾਂਹਵਧੂ ਦੇਸ਼ਾਂ ਵਿੱਚ ਜਾਣਿਆਂ ਜਾਂਦਾ ਹੈ ਅਤੇ ਭਾਰਤ ਦੁਨੀਆਂ ’ਚ ਇੱਕ ਸਫਲ ਲੋਕਰਾਜ ਗਣਰਾਜ ਅਤੇ ਖੁਸ਼ਹਾਲ ਦੇਸ਼ ਵੱਜੋਂ ਉਭਰੇਗਾ।
ਮੰਤਰੀ ਨੇ ਇਸ ਮੌਕੇ ਇਸ ਗੱਲ ਦਾ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੂੰ ਰੂਪਨਗਰ ਦੀ ਪਵਿੱਤਰ ਧਰਤੀ ’ਤੇ ਅੱਜ ਕੌਮੀ ਝੰਡਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ ਜਿਸ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਰਗਾ ਪਵਿੱਤਰ, ਧਾਰਮਿਕ ਅਤੇ ਇਤਿਹਾਸਕ ਸ਼ਹਿਰ ਹੈ ਜਿਥੇ ਦਸ਼ਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਰਚਨਾ ਕੀਤੀ ਅਤੇ ਸਾਰਿਆਂ ਨੂੰ ਬਰਾਬਰੀ ਦਾ ਸਦੇਸ਼ ’ ਮਾਨਿਸ ਕੀ ਜਾਤ ਸਭੈ ਏਕੋ ਪਹਿਚਾਬੋ’ ਦਿੱਤਾ। ਉਨ੍ਹਾਂ ਲੋਕਾਂ ਨੂੰ ਰਾਸ਼ਟਰੀ ਭਾਵਨਾ ਮਜਬੂਤ ਕਰਨ ਦਾ ਸੰਕਲਪ ਲੈਣ ਦੀ ਪ੍ਰੇਰਣਾ ਕਰਦਿਆਂ ਧਾਰਮਿਕ ਕੱਟੜਤਾ ਤੋਂ ਉਪੱਰ ਉਠੱਣ ਅਤੇ ਮਾਨਵਵਾਦੀ ਵਿਚਾਰ ਅਪਨਾਉਣ ਲਈ ਵੀ ਕਿਹਾ।
ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਪਿਆਰ ਅਤੇ ਰਾਸ਼ਟਰੀ ਭਾਵਨਾ ਤੇ ਅਧਾਰਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਭਾਵਸ਼ਾਲੀ ਮਾਸ ਪੀ.ਟੀ.ਸ਼ੋਅ ਅਤੇ ਲੇਜ਼ੀਅਮ ਦਾ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮਹਿਮਾਨ ਸ਼੍ਰੀ ਬਾਠ ਨੇ ਇਸ ਮੌਕੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ।
ਸ੍ਰਂੀ ਬਾਠ ਨੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਇੱਕ ਅਜਿਹਾ ਪ੍ਰੋਗਰਾਮ ਹੈ ਜਿਸ ਦੀ ਤੁਲਨਾ ਕੌਮੀ ਪੱਧਰ ਦੇ ਪ੍ਰੋਗਰਾਮ ਨਾਲ ਕੀਤੀ ਜਾ ਸਕਦੀ ਹੈ।ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਜੀ.ਕੇ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਵੀ ਕੀਤਾ।
ਅੱਜ ਦੇ ਇਸ ਸਮਾਗਮ ਦੌਰਾਨ ਸ਼੍ਰੀ ਨਰੇਸ਼ ਕੁਮਾਰ ਅਰੋੜਾ ਆਈ.ਜੀ., ਸ਼੍ਰੀ ਜੇ.ਕੇ.ਧੀਰ ਜ਼ਿਲ੍ਹਾ ਤੇ ਸੈਸ਼ਨਜ ਜੱਜ, ਸ਼੍ਰੀਮਤੀ ਡੀ.ਤਾਰਾ ਜਨਰਲ ਅਬਜ਼ਰਵਰ (ਚੋਣਾਂ), ਸ਼੍ਰੀ ਐਨ.ਵੇਨੂਗੋਪਾਲ ਪੁਲਿਸ ਅਬਜ਼ਰਵਰ, ਸ਼੍ਰੀ ਏ.ਕੇ.ਮਿਸ਼ਰਾ ਖਰਚਾ ਅਬਜ਼ਰਵਰ, ਸ਼੍ਰੀ ਸੁੱਚਾ ਸਿੰਘ ਮਸਤ ਏ.ਡੀ.ਸੀ. (ਜ), ਸ਼੍ਰੀ ਸੁਖਵਿੰਦਰਪਾਲ ਸਿੰਘ ਮਰਾੜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਰਾਮਵੀਰ ਐਸ.ਡੀ.ਐਮ. ਰੂਪਨਗਰ, ਸ਼੍ਰੀਮਤੀ ਅਰੀਨਾ ਦੁੱਗਲ ਜ਼ਿਲ੍ਹਾ ਮਾਲ ਅਫਸਰ, ਸ਼੍ਰੀਮਤੀ ਹਰਜੀਤ ਕੌਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਸ਼੍ਰੀਮਤੀ ਰੁਪਿੰਦਰ ਕੌਰ ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਪਲਾਈ, ਸ਼੍ਰੀ ਅਮਰਜੀਤ ਸਿੰਘ ਸਤਿਆਲ ਪ੍ਰਧਾਨ ਨਗਰ ਕੌਂਸਲ, ਡਾ: ਆਰ.ਐਸ.ਪਰਮਾਰ ਚੇਅਰਮੈਨ ਨਗਰ ਸੁਧਾਰ ਟਰੱਸਟ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸਾਰੇ ਸਿਵਲ, ਪੁਲਿਸ ਅਤੇ ਨਿਆਂਇਕ ਅਧਿਕਾਰੀ ਵੀ ਸ਼ਾਮਲ ਸਨ।

No comments:
Post a Comment