ਰੂਪਨਗਰ, 6 ਮਾਰਚ-ਜ਼ਿਲ੍ਹਾ ਰੂਪਨਗਰ ਵਿੱਚ 49-ਅਨੰਦਪੁਰ ਸਾਹਿਬ, 50-ਰੂਪਨਗਰ ਅਤੇ 51-ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਰਕਾਰੀ ਕਾਲਜ ਰੂਪਨਗਰ ਵਿਖੇ ਬਣਾਏ ਗਿਣਤੀ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਚੰਗੇਰੇ ਪ੍ਰਬੰਧਾਂ ਤਹਿਤ ਕੀਤੀ ਗਈ।
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਗਿਣਤੀ ਮੁਤਾਬਕ 49-ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਸ਼੍ਰੀ ਮਦਨ ਮੋਹਨ ਮਿੱਤਲ, 50-ਰੂਪਨਗਰ ਤੋਂ ਸ੍ਰੋਮਣੀ ਅਕਾਲੀ ਦਲ ਦੇ ਡਾ: ਦਲਜੀਤ ਸਿੰਘ ਅਤੇ 51-ਚਮਕੌਰ ਸਾਹਿਬ ਤੋਂ ਇੰਡੀਅਨ ਨੈਸ਼ਨਲ ਕਾਂਗਰਸ. ਦੇ ਸ਼੍ਰੀ ਚਰਨਜੀਤ ਸਿੰਘ ਚੰਨੀ ਜੇਤੂ ਐਲਾਨੇ ਗਏ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਜੀ.ਕੇ. ਸਿੰਘ ਨੇ ਦਿੱਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 49-ਸ਼੍ਰੀ ਅਨੰਦਪੁਰ ਸਾਹਿਬ ਚੋਣ ਹਲਕੇ ਤੋਂ ਸ਼੍ਰੀ ਮਦਨ ਮੋਹਨ ਮਿੱਤਲ 7886 ਵੋਟਾਂ ਨਾਲ ਜੇਤੂ ਰਹੇ। ਸ਼੍ਰੀ ਮਿੱਤਲ ਨੂੰ 62600 ਵੋਟਾਂ ਪਈਆਂ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੰਵਲਪਾਲ ਸਿੰਘ 54714 ਵੋਟਾਂ ਪਈਆਂ।
ਉਨ੍ਹਾਂ ਇਹ ਵੀ ਦੱਸਿਆ ਕਿ 50-ਰੂਪਨਗਰ ਤੋਂ ਡਾ: ਦਲਜੀਤ ਸਿੰਘ ਚੀਮਾ 8882 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਸ਼੍ਰੀ ਚੀਮਾਂ ਨੇ 41595 ਵੋਟਾਂ ਪ੍ਰਾਪਤ ਕੀਤੀਆਂ ਅਤੇ ਇੰਡੀਅਨ ਨੈਸ਼ਨਨ ਕਾਂਗਰਸ ਦੇ ਸ਼੍ਰੀ ਰਮੇਸ਼ ਦੱਤ ਸ਼ਰਮਾਂ ਨੂੰ 32713 ਵੋਟਾਂ ਪਈਆਂ।
ਸ਼੍ਰੀ ਜੀ.ਕੇ. ਸਿੰਘ ਨੇ ਇਹ ਵੀ ਦੱਸਿਆ ਕਿ 51-ਸ਼੍ਰੀ ਚਮਕੌਰ ਸਾਹਿਬ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼੍ਰੀ ਚਰਨਜੀਤ ਸਿੰਘ ਚੰਨੀਂ ਨੇ 54640 ਵੋਟਾਂ ਪ੍ਰਾਪਤ ਕਰਕੇ ਸ਼ੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀਮਤੀ ਜਗਮੀਤ ਕੌਰ ਨੂੰ 3659 ਵੋਟਾਂ ਦੇ ਫਰਕ ਨਾਲ ਹਰਾਇਆ।
ਜ਼ਿਲ੍ਹਾ ਚੋਣ ਅਫਸਰ ਨੇ ਇਸ ਮੌਕੇ ਚੋਣ ਡਿਊਟੀ ’ਤੇ ਲੱਗੇ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਣਥਕ ਮਿਹਨਤ ਸਦਕਾ ਹੀ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਹੈ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਵਸਨੀਕਾਂ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਬਗੈਰ ਕਿਸੇ ਲੜਾਈ ਝਗੜੇ ਜਾਂ ਤਨਾਅ/ਭੈਅ ਦੇ ਮਹੌਲ ਤੋਂ ਵੋਟਾਂ ਕੰਮ ਨੂੰ ਪੂਰਨ ਕੀਤਾ।

No comments:
Post a Comment