ਹੁਸ਼ਿਆਰਪੁਰ,13 ਮਾਰਚ: ਸ਼੍ਰ: ਦੀਪਇੰਦਰ ਸਿੰਘ ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਵਲੋਂ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਇਸੇ ਤਰਾਂ ਗੱਡੀਆਂ ਆਦਿ ਵਿੱਚ ਕਿਸੇ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੌਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਇਸੇ ਤਰਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਉਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਉਡ ਸਪੀਕਰਾਂ / ਡੀ ਜੇ / ਸੰਗੀਤਕ ਯੰਤਰ/ ਐਡਰੈਸ ਸਿਸਟਮ ਆਦਿ ਦੀ ਆਵਾਜੀ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਰਡ ਸੀਮਾ ਤੋਂ 10 ਡੀ ਬੀ ਏ ਜਾਂ 75 ਡੀ ਬੀ ਏ (ਦੋਨਾਂ ਵਿੱਚੋਂ ਜਿਹੜਾ ਘੱਟ ਹੋਵੇ) ਤੋਂ ਵੱਧ ਨਹੀਂ ਹੋਵੇਗੀ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਅਧੀਨ ਫਸਲਾਂ ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ ਬਾਹਰਲੀ ਚਾਰ-ਦੀਵਾਰੀ ਦੇ 1000 ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਵੀ ਤਰਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ ) ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਗਈ ਹੈ।
ਇਹ ਹੁਕਮ 11 ਮਈ 2012 ਤਕ ਲਾਗੂ ਰਹਿਣਗੇ।

No comments:
Post a Comment