ਪੰਜਾਬ ਨੈਸ਼ਨਲ ਬੈਂਕ ਦਾ ਬੈਨਰ ਹਿੰਦੀ ਵਿੱਚ ... ! |
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 2216 ਕਰੋੜ ਰੁਪਏ ਵਿੱਚੋਂ 1568 ਕਰੋੜ ਰੁਪਏ ਖੇਤੀਬਾੜੀ ਲਈ, 164 ਕਰੋੜ ਰੁਪਏ ਗੈਰ ਖੇਤੀ ਸੈਕਟਰ ਲਈ ਅਤੇ 484 ਕਰੋੜ ਰੁਪਏ ਬਾਕੀ ਪ੍ਰਾਥਮਿਕਤਾ ਸੈਕਟਰ ਨੂੰ ਕਰਜੇ ਵਜੋਂ ਦਿੱਤੇ ਗਏ। ਉਨ੍ਹਾਂ ਨੇ ਸੀ ਡੀ ਰੇਸ਼ੋ ਵਧਾਉਣ ਦੀ ਲੋੜ ਬਾਰੇ ਗੱਲ ਕਰਦਿਆਂ ਬੈਂਕਾਂ ਨੂੰ ਇਸ ਦਿਸ਼ਾ ਵੱਲ ਧਿਆਨ ਦੇਣ ਲਈ ਕਿਹਾ ਤਾਂ ਜੋ ਲੋਕ ਖਾਸ ਤੌਰ ਤੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨ ਕਰਜੇ ਪ੍ਰਾਪਤ ਕਰਕੇ ਆਰਥਿਕ ਧੰਦੇ ਸ਼ੁਰੂ ਕਰ ਸਕਣ ਅਤੇ ਆਪਣੇ ਜੀਵਨ ਪੱਧਰ ਨੂੰ ਉਚਾ ਚੁਕ ਸਕਣ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਬੈਂਕਾਂ ਵੱਲੋਂ ਦਸੰਬਰ 2011 ਤੱਕ 1,20,313 ਕਿਸਾਨ ਕਾਰਡ ਹੋਲਡਰਾਂ ਨੂੰ 1962 ਕਰੋੜ ਰੁਪਏ ਦੇ ਕਿਸਾਨ ਕਾਰਡ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਵਿੱਚ 2600 ਤੋਂ ਵੱਧ ਸਵੈ-ਸਹਾਇਤਾ ਗਰੁੱਪ ਬਣਾਏ ਗਏ ਇਨ੍ਹਾਂ ਵਿੱਚੋਂ 2091 ਸਵੈਸਹਾਇਤਾ ਗਰੁੱਪਾਂ ਨੂੰ ਆਰਥਿਕ ਧੰਦੇ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਕਰਜੇ ਦਿੱਤੇ ਗਏ ਹਨ। ਉਨ੍ਹਾਂ ਨੇ ਬੈਂਕਾਂ ਨੂੰ ਕੰਢੀ ਏਰੀਏ ਦੇ ਦੂਰ-ਦੁਰਾਜ ਦੇ ਇਲਾਕਿਆਂ ਵਿੱਚ ਬੈਕਿੰਗ ਸੁਵਿਧਾਵਾਂ ਪਹੁੰਚਾਉਣ ਅਤੇ ਵੱਧ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਨੂੰ ਕਰਜਾ ਦੇਣ ਵਾਸਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਸਕੀਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ, ਖੇਤੀ ਤੇ ਸੇਵਾ ਖੇਤਰ, ਸਰਕਾਰੀ ਸਕੀਮਾਂ ਜਿਵੇਂ ਕਿ ਸਵਰਨ ਜਯੰਤੀ ਗ੍ਰਾਮ ਸਵੈ ਰੋਜ਼ਗਾਰ ਯੋਜਨਾ, ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਅਧੀਨ ਕਰਜੇ ਦੇਣ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਨੇ ਬੈਂਕਾਂ ਨੂੰ ਕਿਹਾ ਕਿ ਈਕੋ ਰਿਕਸ਼ਾ ਖਰੀਦਣ ਲਈ ਵੱਧ ਤੋਂ ਵੱਧ ਗਰੀਬ ਲੋਕਾਂ ਨੂੰ ਕਰਜਾ ਦਿੱਤਾ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਲੀਡ ਜ਼ਿਲ੍ਹਾ ਮੈਨੇਜਰ ਆਰ ਪੀ ਸਿਨਹਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜਮ੍ਹਾਂ ਰਾਸ਼ੀਆਂ ਜੋ ਕਿ ਦਸੰਬਰ 2010 ਵਿੱਚ 10645 ਕਰੋੜ ਰੁਪਏ ਸਨ, ਉਹ ਦਸੰਬਰ 2011 ਵਿੱਚ ਵੱਧ ਕੇ 12142 ਕਰੋੜ ਰੁਪਏ ਹੋ ਗਈਆਂ ਹਨ। ਇਸੇ ਤਰਾਂ ਬੈਂਕਾਂ ਵੱਲੋਂ ਦਿੱਤੇ ਕਰਜਿਆਂ ਦੀ ਰਕਮ ਜੋ ਕਿ ਦਸੰਬਰ 2010 ਵਿੱਚ 3375 ਕਰੋੜ ਰੁਪਏ ਸੀ ਦਸੰਬਰ 2011 ਵਿੱਚ ਵੱਧ ਕੇ 3745 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਨੇ ਬੈਂਕਾਂ ਨੂੰ ਸੀ ਡੀ ਰੇਸ਼ੋ ਵਿੱਚ ਹੋਰ ਬੇਹਤਰੀ ਲਿਆਉਣ ਲਈ ਵੱਧ ਤੋਂ ਵੱਧ ਕਰਜੇ ਦੇਣ ਲਈ ਕਿਹਾ। ਉਨ੍ਹਾਂ ਨੇ ਬੈਂਕ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਉਦਮੀਆਂ ਨੂੰ ਵੱਧ ਤੋਂ ਵੱਧ ਕਰਜਾ ਦੇਣ ਤਾਂ ਜੋ ਜ਼ਿਲ੍ਹੇ ਵਿੱਚ ਨਵੇਂ ਉਦਯੋਗ ਧੰਦੇ ਲੱਗ ਸਕਣ ਤੇ ਲੋਕਾਂ ਨੂੰ ਰੋਜ਼ਗਾਰ ਦੇ ਜ਼ਿਆਦਾ ਮੌਕੇ ਮਿਲ ਸਕਣ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਬੈਂਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਵੀ ਧੰਨਵਾਦ ਕੀਤਾ।
No comments:
Post a Comment