ਰੂਪਨਗਰ/ਅਨੰਦਪੁਰ ਸਾਹਿਬ, 7 ਮਾਰਚ-ਹੋਲੇ-ਮਹੱਲੇ ਦੇ ਮੌਕੇ ’ਤੇ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਵਲੋਂ ਤਖਤ ਸ਼੍ਰੀ ਕੇਸਗੜ੍ਰ ਸਾਹਿਬ ਦੇ ਸਾਹਮਣੇ ਐਸ.ਜੀ.ਪੀ.ਸੀ. ਦੇ ਮੈਦਾਨ ਵਿੱਚ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਉਦਘਾਟਨ ਸ਼੍ਰੀ ਜੀ.ਕੇ. ਸਿੰਘ ਡਿਪਟੀ ਕਮਿਸ਼ਨਰ ਰੂਪਨਗਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਖਵਿੰਦਰਪਾਲ ਸਿੰਘ ਮਰਾੜ ਵੀ ਸਨ।ਇਸ ਅਵਸਰ ’ਤੇ ਸਿਹਤ ਵਿਭਾਗ ਵੱਲੋਂ ਲਗਾਈ ਪ੍ਰਦਰਸ਼ਨੀਆਂ ਨੂੰ ਵੇਖਦਿਆਂ ਉਨ੍ਹਾਂ ਨੇ ਕਿਹਾ ਕਿ ਕੌਮੀ ਪੇਂਡੂ ਮਿਸ਼ਨ ਤਹਿਤ ਐਮਰਜੈਂਸੀ ਮੈਡੀਕਲ ਸਹੂਲਤ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਐਂਬੂਲੈਂਸ ਸੇਵਾ ਲੋੜਵੰਦਾਂ ਲਈ ਬਹੁਤ ਲਾਹੇਬੰਦ ਸਿੱਧ ਹੋ ਰਹੀ ਹੈ ਜਿਸ ਦਾ ਜਿਸ ਦਾ ਫਾਇਦਾ ਲੈਣ ਲਈ ਕਿਸੇ ਵੀ ਸਥਾਨ ਤੋਂ ਬਗੈਰ ਕੋਡ ਡਾਇਲ ਕੀਤਿਆਂ ਕੇਵਲ 108 ਨੰਬਰ ਡਾਇਲ ਕਰਕੇ ਹੀ ਇਸ ਐਂਬੂਲੈਂਸ ਨੂੰ ਮੰਗਵਾਇਆ ਜਾ ਸਕਦਾ ਹੈ। ਪੇਡਾ ਵੱਲੋਂ ਲਗਾਈ ਪ੍ਰਦਰਸ਼ਨੀ ਵੇਖਣ ਸਮੇਂ ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਹਿੱਤ ਸੋਲਰ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਜਿਸ ਦੇ ਖਰਚੇ ਵੀ ਘੱਟ ਹਨ। ਮੱਛੀ ਪਾਲਣ ਵਿਭਾਗ ਵੱਲੋਂ ਲਗਾਈ ਪ੍ਰਦਰਸ਼ਨੀ ਦੇ ਦੇਖਣ ਮੌਕੇ ਉਨ੍ਹਾਂ ਅਜਿਹੇ ਧੰਦਿਆਂ ਨੂੰ ਅਪਨਾਉਣ ਲਈ ਜਿਥੇ ਜਾਣਕਾਰੀ ਹਾਸਿਲ ਕੀਤੀ ਉਥੇ ਲੋਕਾਂ ਨੂੰ ਵੱਧ ਤੋਂ ਵੱਧ ਕਿੱਤਾਮੁੱਖੀ ਧੰਦੇ ਅਪਨਾਉਣ ਦੀ ਸਲਾਹ ਵੀ ਦਿੱਤੀ। ਸਿੱਖਿਆ ਵਿਭਾਗ ਵੱਲੋਂ ਲਗਾਈ ਪ੍ਰਦਰਸ਼ਨੀ ਦੇ ਮੁਆਇਨੇ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜੀ.ਕੇ. ਸਿੰਘ ਨੇ ਸਕੂਲੀ ਬੱਚਿਆਂ ਵਿੰਚ ਵਿਗਿਆਨਕ ਸੋਚ ਪੈਦਾ ਕਰਨ ਲਈ ਸੈਮੀਨਾਰ ਲਗਾਉਣ ਦੀ ਲੋੜ ਬਾਰੇ ਵੀ ਕਿਹਾ ਅਤੇ ਭਾਸ਼ਾ ਵਿਭਾਗ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪ੍ਰਕਾਸ਼ਤ ਹੋ ਰਹੀਆਂ ਕਿਤਾਬਾਂ ਬਾਰੇ ਵੀ ਆਮ ਲੋਕਾਂ ਤੱਕ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਖੇਤੀਬਾੜੀ ਵਿਭਾਗ ਵਲੋਂ ਲਗਾਈ ਪ੍ਰਦਰਸ਼ਨੀ ਦੇਖਦਿਆਂ ਹੋਇਆਂ ਫਸਲੀ ਚੱਕ ਦੀ ਤਬਦੀਲੀ ਅਤੇ ਵੇਰਕਾ, ਪਨਸਪ ਅਤੇ ਮਾਰਕਫੈਡ ਦੇ ਉਤਪਾਦਾਂ ਨੂੰ ਵੀ ਆਮ ਲੋਕਾਂ ਤੱਕ ਪਹੁੰਚਾਉਣ ਦੀ ਸਲਾਹ ਦਿੱਤੀ। ਇੰਨ੍ਹਾਂ ਪ੍ਰਦਰਸ਼ਨੀਆਂ ਵਿੱਚ ਯੁਨਾਈਟਿਡ ਕਮਰਸ਼ੀਅਲ ਬੈਂਕ ਵੱਲੋਂ ਲਗਾਈ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਰਹੀ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਏ ਤਿੰਨ ਰੋਜ਼ਾ ਕੌਮੀ ਤਿਊਹਾਰ ਹੋਲਾ-ਮਹੱਲਾ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਰੂਰੀ ਮੀਟਿੰਗ ਵੀ ਕੀਤੀ ਜਿਸ ਵਿੱਚ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਹਾਜਰ ਸਨ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਲਗਾਤਾਰ ਤਿੰਨ ਦਿਨ ਕੋਈ ਢਿੱਲ ਨਾ ਹੋਵੇ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਰੂਪਨਗਰ ਸ਼੍ਰੀ ਜਤਿੰਦਰ ਸਿੰਘ ਔਲਖ, ਐਸ.ਡੀ.ਐਮ.-ਕਮ-ਮੇਲਾ ਅਫਸਰ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਹਰਗੁਣਜੀਤ ਕੌਰ , ਪੁਲਿਸ ਕਪਤਾਨ ਰੂਪਨਗਰ ਸ਼੍ਰੀ ਐਸ.ਐਸ.ਬੈਂਸ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਇੰਦਰਜੀਤ ਸਿੰਘ , ਉਪ ਪੁਲਿਸ ਕਪਤਾਨ ਸ਼੍ਰੀ ਹਰਪ੍ਰੀਤ ਸਿੰਘ ਮੰਡੇਰ ਵੀ ਹਾਜਰ ਸਨ।

No comments:
Post a Comment