ਦਸੂਹਾ , 22 ਜੂਨ: ਕਾਂਗਰਸ ਪਾਰਟੀ ਕੋਲ ਕੋਈ ਵੀ ਮੁੱਦਾ ਨਹੀਂ ਹੈ ਅਤੇ ਉਹ ਬੇ-ਬੁਨਿਆਦ ਮੁੱਦਿਆਂ ਨੂੰ ਆਪਣਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਜਦ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਵਿਧਾਨ ਸਭਾ ਵਿੱਚ ਬਿਆਨ ਦੇ ਕੇ ਸਪੱਸ਼ਟ ਕੀਤਾ ਹੈ ਕਿ ਅਕਾਲੀ ਦਲ ਹਮੇਸ਼ਾਂ ਹੀ ਅਮਨ-ਏਕਤਾ ਅਤੇ ਸਾਂਝੀਵਾਲਤਾ ਦਾ ਮੁਦੇਈ ਹੈ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਏ ਰੱਖਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਇਹ ਵਿਚਾਰ ਸ੍ਰ: ਬਿਕਰਮ ਸਿੰਘ ਮਜੀਠੀਆ ਪ੍ਰਧਾਨ ਯੂਥ ਅਕਾਲੀ ਦਲ ਅਤੇ ਲੋਕ ਸੰਪਰਕ ਤੇ ਮਾਲ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਦਸੂਹਾ ਦੀ ਜ਼ਿਮਨੀ ਚੋਣ ਲਈ ਸੰਸਦੀ ਸਕੱਤਰ ਸਵ: ਅਮਰਜੀਤ ਸਿੰਘ ਸਾਹੀ ਦੀ ਪਤਨੀ ਸੁਖਜੀਤ ਕੌਰ ਸਾਹੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਸ੍ਰ: ਮਜੀਠੀਆ ਨੇ ਕਿਹਾ ਕਿ ਅਕਾਲੀ-ਭਾਜਪਾ ਪਾਰਟੀ ਵੱਲੋਂ ਵਿਧਾਨ ਹਲਕਾ ਦਸੂਹਾ ਦੇ ਵੋਟਰਾਂ ਦੀ ਮੰਗ ਅਤੇ ਸਾਹੀ ਨਾਲ ਨੇੜਤਾ ਅਤੇ ਪਿਛਲੀਆਂ ਚੋਣਾਂ ਵਿੱਚ ਦਿੱਤੇ ਸਪੱਸ਼ਟ ਫਤਵੇ ਦੇ ਆਧਾਰ ਤੇ ਸਵ: ਅਮਰਜੀਤ ਸਿੰਘ ਸਾਹੀ ਦੀ ਪਤਨੀ ਸ੍ਰੀਮਤੀ ਸੁਖਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਤਾਂ ਜੋ ਵਿਧਾਨ ਸਭਾ ਹਲਕਾ ਦਸੂਹਾ ਦੇ ਕੰਢੀ ਖੇਤਰ ਦੇ ਵਿਕਾਸ ਲਈ ਸਾਹੀ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਵਿਕਾਸ ਦੇ ਕੰਮ ਪੂਰੇ ਕੀਤੇ ਜਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਨੂੰ ਲੋਕਾਂ ਵੱਲੋਂ ਵਿਕਾਸ ਕਾਰਜਾਂ ਕਰਕੇ ਵੱਡੀ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਦਸੂਹਾ ਦੀ ਜ਼ਿਮਨੀ ਚੋਣ ਵਿੱਚ ਵੀ ਲੋਕਾਂ ਵੱਲੋਂ ਸਾਹੀ ਪ੍ਰੀਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ।
ਇਸ ਮੌਕੇ ਤੇ ਭਗਤ ਚੁੰਨੀ ਲਾਲ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਅਤੇ ਹੋਰ ਰਾਜਨੀਤਿਕ ਆਗੂ ਹਾਜ਼ਰ ਸਨ।

No comments:
Post a Comment